ਪੰਜਾਬ

punjab

ETV Bharat / city

ਮਾਂ-ਪੁੱਤ ਨੇ ਕੀਤੀ ਖ਼ੁਦਕੁਸ਼ੀ,ਰਿਸ਼ਤੇਦਾਰਾਂ ਵੱਲੋਂ ਹਸਪਤਾਲ ਵਿਰੁੱਧ ਰੋਸ ਪ੍ਰਦਰਸ਼ਨ - investigation

ਲੁਧਿਆਣਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਹਸਪਤਾਲ ਵਿੱਚ ਕੰਮ ਕਰਨ ਵਾਲੀ ਇੱਕ ਮਹਿਲਾ ਅਤੇ ਉਸ ਦੇ ਪੁੱਤਰ ਨੇ ਨਹਿਰ 'ਚ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਵੱਲੋਂ ਹਸਪਤਾਲ ਦੇ ਮਾਲਕ ਉੱਤੇ ਅਡਵਾਂਸ ਰੁਪਏ ਦੇ ਲੈਣ-ਦੇਣ ਨੂੰ ਲੈ ਕੇ ਤੰਗ ਕੀਤੇ ਜਾਣ ਦਾ ਦੋਸ਼ ਲਗਾਇਆ ਜਾ ਰਿਹਾ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ।

ਮਾਂ-ਪੁੱਤ ਨੇ ਕੀਤੀ ਖ਼ੁਦਕੁਸ਼ੀ , ਰਿਸ਼ਤੇਦਾਰਾਂ ਵੱਲੋਂ ਹਸਪਤਾਲ ਵਿਰੁੱਧ ਰੋਸ ਪ੍ਰਦਰਸ਼ਨ

By

Published : Apr 15, 2019, 12:20 PM IST

ਲੁਧਿਆਣਾ: ਸ਼ਹਿਰ ਵਿੱਚ ਇੱਕ ਮਾਂ ਅਤੇ ਬੇਟੇ ਵੱਲੋਂ ਖ਼ੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕਾਂ ਦੇ ਰਿਸ਼ਤੇਦਾਰਾਂ ਵੱਲੋਂ ਹਸਪਤਾਲ ਮਾਲਕ ਉੱਤੇ ਰੁਪਏ ਦੇ ਲੈਣ-ਦੇਣ ਨੂੰ ਲੈ ਕੇ ਪਰੇਸ਼ਾਨ ਕੀਤੇ ਜਾਣ ਦੇ ਦੋਸ਼ ਲਗਾਏ ਜਾ ਰਹੇ ਹਨ।
ਇਸ ਬਾਰੇ ਦੱਸਦੇ ਹੋਏ ਮ੍ਰਿਤਕਾਂ ਦੇ ਰਿਸ਼ਤੇਦਾਰ ਨੇ ਦੱਸਿਆ ਕਿ ਮ੍ਰਿਤਕ ਮਹਿਲਾ ਦਾ ਨਾਂਅ ਜਸਬੀਰ ਕੌਰ ਸੀ। ਜਸਬੀਰ ਅਤੇ ਉਸ ਦਾ ਪੁੱਤਰ ਇਸ ਨਿੱਜੀ ਹਸਪਤਾਲ ਵਿੱਚ ਕੰਮ ਕਰਦੇ ਸਨ। ਉਨ੍ਹਾਂ ਨੇ ਹਸਪਤਾਲ ਦੇ ਮਾਲਕ ਕੋਲੋਂ ਕੁਝ ਰੁਪਏ ਅਡਵਾਂਸ ਲਏ ਸਨ, ਪਰ ਆਰਥਕ ਹਾਲਾਤ ਸਹੀ ਨਾ ਹੋਣ ਕਾਰਨ ਜਸਬੀਰ ਉਧਾਰ ਲਈ ਰਕਮ ਵਾਪਸ ਨਹੀਂ ਦੇ ਪਾ ਰਹੀ ਸੀ। ਦੂਜੇ ਪਾਸੇ ਹਸਪਤਾਲ ਦੇ ਮਾਲਕ ਵੱਲੋਂ ਅਡਵਾਂਸ ਲਏ ਰੁਪਏ ਵਾਪਸ ਮੋੜਨ ਨੂੰ ਲੈ ਕੇ ਲਗਾਤਾਰ ਪਰੇਸ਼ਾਨ ਕਰ ਰਿਹਾ ਸੀ ਜਿਸ ਕਾਰਨ ਮਾਂ ਅਤੇ ਪੁੱਤਰ ਦੋਹਾਂ ਨੇ ਨਹਿਰ ਵਿੱਚ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ।ਪਰਿਵਾਰਕ ਮੈਂਬਰਾਂ ਵੱਲੋਂ ਜਸਬੀਰ ਕੌਰ ਦੀ ਲਾਸ਼ ਹਸਪਤਾਲ ਦੇ ਬਾਹਰ ਰੱਖ ਕੇ ਹਸਪਤਾਲ ਅਤੇ ਉਸ ਦੇ ਮਾਲਕਾਂ ਵਿਰੁੱਧ ਧਰਨਾ ਪ੍ਰਦਰਸ਼ਨ ਕਰਕੇ ਇਨਸਾਫ਼ ਦੀ ਮੰਗ ਕੀਤੀ ਹੈ।

ਮਾਂ-ਪੁੱਤ ਨੇ ਕੀਤੀ ਖ਼ੁਦਕੁਸ਼ੀ,ਰਿਸ਼ਤੇਦਾਰਾਂ ਵੱਲੋਂ ਹਸਪਤਾਲ ਵਿਰੁੱਧ ਰੋਸ ਪ੍ਰਦਰਸ਼ਨ

ਇਸ ਬਾਰੇ ਦੱਸਦੇ ਹੋਏ ਪੁਲਿਸ ਅਧਿਕਾਰੀ ਨੇ ਕਿਹਾ ਕਿ ਉਨ੍ਹਾਂ ਨੇ ਮਹਿਲਾ ਦੀ ਲਾਸ਼ ਬਰਾਮਦ ਕਰ ਲਈ ਹੈ ਪਰ ਅਜੇ ਤੱਕ ਉਸ ਦਾ ਪੁੱਤਰ ਲਾਪਤਾ ਹੈ, ਉਸ ਦੀ ਭਾਲ ਜਾਰੀ ਹੈ। ਉਨ੍ਹਾਂ ਨੇ ਇੱਕ ਸੁਸਾਈਡ ਨੋਟ ਵੀ ਬਰਾਮਦ ਕੀਤਾ ਹੈ। ਸੁਸਾਈਡ ਨੋਟ ਅਤੇ ਰਿਸ਼ਤੇਦਾਰਾਂ ਦੇ ਬਿਆਨ ਦੇ ਅਧਾਰ ਤੇ ਪੁਲਿਸ ਨੇ ਹਸਪਤਾਲ ਦੇ ਮਾਲਕ ਉੱਤੇ ਮਾਮਲਾ ਦਰਜ ਕਰ ਲਿਆ ਹੈ ਅਤੇ ਮਾਮਲੇ ਦੀ ਜਾਂਚ ਜਾਰੀ ਹੈ।

ਇਸ ਮੌਕੇ ਜ਼ਿਲ੍ਹੇ ਦੇ ਕਾਂਗਰਸੀ ਆਗੂ ਕਵੰਲਜੀਤ ਕਰਵਲ ਪੁੱਜੇ ਅਤੇ ਉਨ੍ਹਾਂ ਨੇ ਮ੍ਰਿਤਕਾਂ ਦੇ ਪਰਿਵਾਰ ਨੂੰ ਇਨਸਾਫ਼ ਦਵਾਉਣ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਜਾਂਚ ਤੋਂ ਬਾਅਦ ਮੁਲਜ਼ਮਾਂ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇਗੀ।

ABOUT THE AUTHOR

...view details