ਲੁਧਿਆਣਾ:ਜ਼ਿਲ੍ਹੇ ਵਿੱਚ ਇੱਕ ਕਲਯੁੱਗੀ ਮਾਂ ਨੇ ਆਪਣੀ ਨਵਜੰਮੀ ਬੱਚੀ ਨੂੰ ਲੁਧਿਆਣਾ ਦੇ ਸਿਵਲ ਹਸਪਤਾਲ ਵਿੱਚ ਲਵਾਰਿਸ ਛੱਡ ਦਿੱਤਾ। ਸਿਵਲ ਹਸਪਤਾਲ ਵਿੱਚ ਮਹਿਲਾ 13 ਮਈ ਨੂੰ ਦਾਖਲ ਹੋਈ ਸੀ ਅਤੇ 15 ਮਈ ਨੂੰ ਉਸ ਨੇ ਬੱਚੀ ਨੂੰ ਜਨਮ ਦਿੱਤਾ ਸੀ ਪਰ ਜਨਮ ਦੇਣ ਤੋਂ ਬਾਅਦ ਬੱਚੀ ਦੀ ਹਾਲਤ ਕਾਫੀ ਖਰਾਬ ਸੀ। ਜਿਸ ਕਰਕੇ ਮਾਂ ਆਪਣੀ ਬੱਚੀ ਨੂੰ ਹਸਪਤਾਲ ਵਿੱਚ ਹੀ ਛੱਡ ਕੇ ਚਲੀ ਗਈ।
ਇਸ ਤੋਂ ਬਾਅਦ ਜਦੋਂ ਹਸਪਤਾਲ ਪ੍ਰਸ਼ਾਸ਼ਨ ਨੂੰ ਪਤਾ ਲੱਗਾ ਤਾਂ ਉਹਨਾਂ ਨੂੰ ਹੱਥਾਂ ਪੈਰਾਂ ਦੀ ਪੈ ਗਈ, ਐਂਬੂਲੈਂਸ ਦੀ ਸੇਵਾ ਕਰਨ ਵਾਲੇ ਸਮਾਜ ਸੇਵੀ ਨੇ ਸਿਵਲ ਹਸਪਤਾਲ ਤੋਂ ਬੱਚੀ ਨੂੰ ਸੀਐਮਸੀ ਦਾਖਲ ਵਿੱਚ ਕਰਵਾਉਣ ਦੀ ਅਪੀਲ ਕੀਤੀ। ਜਿਸ ਤੋਂ ਬਾਅਦ ਅੱਜ ਬੱਚੀ ਨੂੰ ਐਂਬੂਲੈਂਸ ਰਾਹੀਂ ਸੀਐਮਸੀ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਜਿਸ ਦੀ ਪੁਸ਼ਟੀ ਲੁਧਿਆਣਾ ਸਿਵਲ ਹਸਪਤਾਲ ਦੀ ਸੀਨੀਅਰ ਮੈਡੀਕਲ ਅਫਸਰ ਨੇ ਕੀਤੀ ਹੈ।
ਕਲਯੁੱਗੀ ਮਾਂ ਆਪਣੀ ਨਵਜੰਮੀ ਬੱਚੀ ਨੂੰ ਹਸਪਤਾਲ ਛੱਡ ਕੇ ਹੋਈ ਫਰਾਰ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਲੁਧਿਆਣਾ ਸਿਵਲ ਹਸਪਤਾਲ ਦੀ ਐਸਐਮਓ ਨੇ ਦੱਸਿਆ ਕੇ ਉਨ੍ਹਾਂ ਕੋਲ ਮਾਂ ਜਦੋਂ ਆਈ ਸੀ ਤਾਂ ਉਸ ਨੂੰ ਹਸਪਤਾਲ ਵਿੱਚ ਦਾਖਲ ਕੀਤਾ ਗਿਆ ਪਰ ਮਾਂ ਡਿਲੀਵਰੀ ਤੋਂ ਬਾਅਦ ਆਪਣੀ ਬੱਚੀ ਨੂੰ ਹਸਪਤਾਲ ਵਿੱਚ ਹੀ ਛੱਡ ਕੇ ਚਲੀ ਗਈ। ਉਨ੍ਹਾਂ ਕਿਹਾ ਕਿ ਫਿਲਹਾਲ ਬੱਚੀ ਦਾ ਹਾਲਤ ਤਾਂ ਠੀਕ ਹੈ ਪਰ ਸਮਾਜ ਸੇਵੀ ਸੰਸਥਾਵਾਂ ਦੀ ਅਪੀਲ ਉੱਤੇ ਬੱਚੀ ਨੂੰ ਹੋਰ ਇਲਾਜ਼ ਲਈ ਸੀਐਮਸੀ ਰੈਫਰ ਕੀਤਾ ਗਿਆ ਹੈ। ਉੱਥੇ ਐਂਬੂਲੈਂਸ ਦੀ ਸੇਵਾ ਕਰਨ ਵਾਲੀ ਸੰਸਥਾ ਸੰਵੇਦਨਾ ਦੇ ਵਰਕਰ ਨੇ ਕਿਹਾ ਕਿ ਬੱਚੀ ਦੀ ਹਾਲਤ ਨੂੰ ਵੇਖਦਿਆਂ ਅਸੀਂ ਬਚੀਂ ਨੂੰ ਸੀਐਮਸੀ ਰੈਫਰ ਕੀਤਾ ਹੈ। ਉਨ੍ਹਾਂ ਕਿਹਾ ਕਿ ਬੱਚੀ ਦਾ ਇਲਾਜ ਅਸੀਂ ਕਰਵਾ ਰਹੇ ਹਾਂ, ਇਸ ਸਬੰਧੀ ਕਾਗਜ਼ੀ ਕਾਰਵਾਈ ਵੀ ਸਿਵਿਲ ਹਸਪਤਾਲ ਤੋਂ ਕਾਰਵਾਈ ਗਈ ਹੈ।
ਇਹ ਵੀ ਪੜ੍ਹੋ :ਸਿਲੰਡਰ ਲੀਕ ਹੋਣ ਕਾਰਨ ਘਰ ਨੂੰ ਲੱਗੀ ਅੱਗ, 2 ਲੋਕ ਜ਼ਿੰਦਾ ਸੜੇ, 2 ਝੁਲਸੇ