ਲੁਧਿਆਣਾ: ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਮੁਸਲਿਮ ਭਾਈਚਾਰੇ ਵੱਲੋਂ ਕਾਲੀਆਂ ਪੱਟੀਆਂ ਬੰਨ੍ਹ ਕੇ ਨਮਾਜ਼ ਅਦਾ ਕੀਤੀ ਗਈ। ਇਸ ਦੌਰਾਨ ਉਨ੍ਹਾਂ ਵੱਲੋਂ ਰੋਸ ਵਜੋਂ ਮੋਦੀ ਸਰਕਾਰ ਦਾ ਪੁਤਲਾ ਸਾੜ ਕੇ ਕਾਲਾ ਦਿਵਸ ਮਨਾਇਆ ਗਿਆ। ਇਸ ਮੌਕੇ ਵੱਡੀ ਗੱਲ ਇਹ ਰਹੀ ਕਿ ਸਿਰਫ਼ ਮੁਸਲਿਮ ਹੀ ਨਹੀਂ ਸਗੋਂ ਹਿੰਦੂ ਅਤੇ ਸਿੱਖ ਭਾਈਚਾਰੇ ਦੇ ਲੋਕਾਂ ਨੇ ਵੀ ਇਸ ਵਿਰੋਧ ਪ੍ਰਦਰਸ਼ਨ ਵਿੱਚ ਹਿੱਸਾ ਲਿਆ ਅਤੇ ਨਾਗਰਿਕਤਾ ਸੋਧ ਐਕਟ ਦਾ ਜਮ ਕੇ ਵਿਰੋਧ ਕੀਤਾ।
CAA Protest: ਮੁਸਲਿਮ ਭਾਈਚਾਰੇ ਵੱਲੋਂ ਮਨਾਇਆ ਗਿਆ ਕਾਲਾ ਦਿਵਸ, ਪੀਐੱਮ ਮੋਦੀ ਦਾ ਸਾੜਿਆ ਪੁਤਲਾ - ਲੁਧਿਆਣਾ ਜਾਮਾ ਮਸਜਿਦ
ਨਾਗਰਿਕਤਾ ਸੋਧ ਕਾਨੂੰਨ ਦੇ ਵਿਰੁੱਧ 'ਚ ਅੱਜ ਲੁਧਿਆਣਾ ਦੇ ਜਾਮਾ ਮਸਜਿਦ 'ਚ ਕਾਲਾ ਦਿਵਸ ਮਨਾਇਆ ਗਿਆ। ਇਸ ਦੌਰਾਨ ਉਨ੍ਹਾਂ CAA ਦਾ ਜਮਕੇ ਵਿਰੋਧ ਕੀਤਾ।
ਲੁਧਿਆਣਾ ਜਾਮਾ ਮਸਜਿਦ ਦੇ ਨਾਇਬ ਸ਼ਾਹੀ ਇਮਾਮ ਉਸਮਾਨ ਨੇ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਨਾਗਰਿਕਤਾ ਸੋਧ ਐਕਟ ਦੇ ਵਿਰੁੱਧ ਅੱਜ ਮੁਸਲਿਮ ਭਾਈਚਾਰੇ ਵੱਲੋਂ ਪੰਜਾਬ ਭਰ ਦੇ ਵਿੱਚ ਕਾਲਾ ਦਿਵਸ ਮਨਾਇਆ ਜਾ ਰਿਹਾ ਹੈ ਉਨ੍ਹਾਂ ਦੱਸਿਆ ਕਿ ਇਸ ਨਾਲ ਹੀ ਇੱਕ ਮੰਗ ਪੱਤਰ ਵੀ ਲੁਧਿਆਣਾ ਦੇ ਐਸਡੀਐਮ ਨੂੰ ਮਸਜਿਦ 'ਚ ਬੁਲਾ ਕੇ ਸੌਂਪਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਕਾਲਾ ਕਾਨੂੰਨ ਹੈ ਅਤੇ ਭਾਈਚਾਰੇ ਵਿੱਚ ਫੁੱਟ ਪਾਉਣ ਲਈ ਇਸ ਨੂੰ ਬਣਾਇਆ ਗਿਆ ਹੈ।
ਉਧਰ ਇਸ ਪ੍ਰਦਰਸ਼ਨ ਵਿੱਚ ਸਿਰਫ਼ ਮੁਸਲਿਮ ਜਾਂ ਹਿੰਦੂ ਹੀ ਨਹੀਂ ਸਗੋਂ ਸਿੱਖ ਭਾਈਚਾਰੇ ਦੇ ਲੋਕਾਂ ਨੇ ਵੀ ਹਿੱਸਾ ਲਿਆ। ਸਿੱਖ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਉਹ ਮੁਸਲਿਮ ਧਰਮ ਦੇ ਨਾਲ ਅੱਜ ਖੜ੍ਹੇ ਹਨ, ਕਿਉਂਕਿ ਗੁਰੂਆਂ ਵੱਲੋਂ ਹਮੇਸ਼ਾ ਸੁਨੇਹਾ ਦਿੱਤਾ ਗਿਆ ਸੀ ਕਿ ਜਿਸ 'ਤੇ ਵੀ ਜ਼ੁਲਮ ਹੋਵੇ ਉਸ ਦਾ ਸਾਥ ਦੇਣਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਵੀ 1947 ਦੀ ਵੰਡ ਮੌਕੇ ਮੁਸਲਿਮ ਅਤੇ ਸਿੱਖ ਭਾਈਚਾਰੇ ਨੂੰ ਵੰਡ ਦਿੱਤਾ ਗਿਆ ਸੀ ਉਦੋਂ ਵੀ ਦੋਵਾਂ ਧਰਮਾਂ ਦਾ ਬਹੁਤ ਨੁਕਸਾਨ ਹੋਇਆ ਸੀ ਪਰ ਹੁਣ ਅਜਿਹਾ ਨਹੀਂ ਹੋਣ ਦਿੱਤਾ ਜਾਵੇਗਾ।