ਲੁਧਿਆਣਾ: ਲੁਧਿਆਣਾ ਵਿੱਚ ਗੁੰਡਾਗਰਦੀ ਕਿਸ ਕਦਰ ਵਧ ਗਈ ਹੈ, ਕਿ ਇਸ ਗੱਲ ਦਾ ਅੰਦਾਜ਼ਾ ਇਸੇ ਤੋਂ ਲਗਾਇਆ ਜਾ ਸਕਦਾ ਹੈ ਕਿ ਸ਼ਰ੍ਹੇਆਮ ਗੋਲੀਆਂ ਚਲਾਉਣ ਲੱਗੇ ਸ਼ਰਾਰਤੀ ਅਨਸਰ ਸਮਾਂ ਨਹੀਂ ਲਾਉਂਦੇ। ਤਾਜ਼ਾ ਮਾਮਲਾ ਲੁਧਿਆਣਾ ਦੇ ਸ਼ਿਮਲਾਪੁਰੀ ਇਲਾਕੇ ਵਿੱਚੋਂ ਸਾਹਮਣੇ ਆਇਆ ਹੈ, ਜਿਥੇ ਕੁਝ ਨੌਜਵਾਨਾਂ ਵੱਲੋਂ ਆਪਸੀ ਤਕਰਾਰ ਨੂੰ ਲੈ ਕੇ ਫਾਇਰਿੰਗ ਕਰ ਦਿੱਤੀ ਗਈ। ਇਸ ਫਾਇਰਿੰਗ 'ਚ ਗਲੀ ਵਿੱਚ ਹੀ ਖੜ੍ਹਾ ਇੱਕ ਵਿਅਕਤੀ ਜ਼ਖ਼ਮੀ ਹੋ ਗਿਆ। ਜਿਸ ਨੂੰ ਜ਼ਖਮੀ ਹਾਲਤ 'ਚ ਹਸਪਤਾਲ ਦਾਖ਼ਲ ਕਰਵਾਇਆ ਗਿਆ। ਇਸ ਮੌਕੇ 'ਤੇ ਪਹੁੰਚੀ ਪੁਲਿਸ ਨੇ ਕੁਝ ਵੀ ਕਹਿਣ ਤੋਂ ਇਨਕਾਰ ਕੀਤਾ ਪਰ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਤੱਖਦਰਸ਼ੀਆਂ ਨੇ ਦੱਸਿਆ ਕਿ ਤਿੰਨ ਨੌਜਵਾਨ ਗਲੀ ਵਿੱਚ ਭੱਜੇ ਆ ਰਹੇ ਸਨ।ਜਿਨ੍ਹਾਂ ਵਿਚੋਂ ਦੋ ਦੇ ਹੱਥ 'ਚ ਤਲਵਾਰਾਂ ਅਤੇ ਇੱਕ ਦੇ ਹੱਥ 'ਚ ਰਿਵਾਲਵਰ ਸੀ। ਉਨ੍ਹਾਂ ਦੱਸਿਆ ਕਿ ਜਦੋਂ ਨੌਜਵਾਨ ਨੇ ਫਾਇਰ ਕੀਤਾ ਅਤੇ ਗਲੀ ਵਿੱਚ ਹੀ ਖੜ੍ਹੇ ਇੱਕ ਬਜ਼ੁਰਗ ਦੀ ਛਾਤੀ ਵਿੱਚ ਗੋਲੀ ਲੱਗ ਗਈ। ਜਿਸ ਨਾਲ ਉਹ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ ਅਤੇ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ।