ਲੁਧਿਆਣਾ:ਸ਼੍ਰੋਮਣੀ ਅਕਾਲੀ ਦਲ ਦੇ ਸ੍ਰਪਰਸਤ ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਬੀਤੀ ਸ਼ਾਮ ਲੁਧਿਆਣਾ DMC ਤੋਂ ਛੁੱਟੀ (Parkash Singh Badal discharged from hospital) ਦੇ ਕੇ ਉਨ੍ਹਾਂ ਦੇ ਘਰ ਭੇਜ ਦਿੱਤਾ ਗਿਆ ਹੈ, ਹੁਣ ਬਾਦਲ ਘਰ 'ਚ ਹੀ ਕੁਆਰੰਟੀਨ ਰਹਿਣਗੇ ਤੇ ਕੁਝ ਦਿਨ ਚੋਣ ਪ੍ਰਚਾਰ ਨਹੀਂ ਕਰਨਗੇ।
ਇਹ ਵੀ ਪੜੋ:ਅਕਾਲੀ ਆਗੂ ਬਿਕਰਮ ਮਜੀਠੀਆ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ
ਕੁਝ ਦਿਨ ਪਹਿਲਾ ਕੋਰੋਨਾ ਰਿਪੋਰਟ ਆਈ ਸੀ ਪਾਜ਼ੀਟਿਵ
ਦੱਸ ਦਈਏ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਕੋਰੋਨਾ ਪਾਜ਼ੀਟਿਵ (Parkash Singh badal Corona Positive) ਹੋ ਗਏ ਸਨ। ਪ੍ਰਕਾਸ਼ ਸਿੰਘ ਬਾਦਲ ਆਮ ਦੀ ਤਰ੍ਹਾਂ ਆਪਣੇ ਸਰੀਰਿਕ ਟੈਸਟ ਕਰਵਾਉਣ ਦੇ ਲਈ ਲੁਧਿਆਣਾ ਦੇ ਹਸਪਤਾਲ ਹੀਰੋ ਹਾਰਟ ਇੰਸਟੀਚਿਊਟ ਪਹੁੰਚੇ ਸਨ। ਉਨ੍ਹਾਂ ਦੀ ਟੈਸਟ ਕਰਵਾਉਣ ਤੋਂ ਬਾਅਦ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਸੀ, ਜਿਸ ਤੋਂ ਮਗਰੋਂ ਉਹਨਾਂ ਨੂੰ ਉਥੇ ਹੀ ਭਰਤੀ ਕਰਵਾ ਦਿੱਤਾ ਗਿਆ।
ਪ੍ਰਕਾਸ਼ ਸਿੰਘ ਬਾਦਲ ਨੂੰ ਟੈਸਟ ਕਰਵਾਉਣ ਲਈ ਡੀਐਮਸੀ ਹਸਪਤਾਲ ਲਿਆਂਦਾ ਗਿਆ ਸੀ ਤਾਂ ਇਸ ਦੌਰਾਨ ਮੀਡੀਆ ਨੂੰ ਉਨ੍ਹਾਂ ਤੋਂ ਦੂਰ ਰੱਖਿਆ ਗਿਆ। ਨਾਲ ਹੀ ਹਸਪਤਾਲ ਦੇ ਸਟਾਫ ਵੱਲੋਂ ਪੀ. ਪੀ. ਕਿੱਟਾਂ ਪਾ ਕੇ ਪ੍ਰਕਾਸ਼ ਸਿੰਘ ਬਾਦਲ ਨੂੰ ਵੀਲ੍ਹਚੇਅਰ ’ਤੇ ਬਿਠਾ ਕੇ ਅੰਦਰ ਚੈੱਕਅੱਪ ਲਈ ਲਿਜਾਇਆ ਗਿਆ। ਇਹ ਪਹਿਲਾ ਮੌਕਾ ਹੈ ਕਿ ਪ੍ਰਕਾਸ਼ ਸਿੰਘ ਬਾਦਲ ਨੂੰ ਵ੍ਹੀਲਚੇਅਰ ’ਤੇ ਦੇਖਿਆ ਗਿਆ ਹੋਵੇ। ਜਾਣਕਾਰੀ ਅਨੁਸਾਰ ਪ੍ਰਕਾਸ਼ ਸਿੰਘ ਬਾਦਲ ਨੂੰ ਪਿਛਲੇ ਦਿਨਾਂ ਤੋਂ ਕੋਰੋਨਾ ਦੇ ਲੱਛਣ ਸਨ ਜਿਸ ਕਾਰਨ ਉਨ੍ਹਾਂ ਚੈੱਕਅੱਪ ਲਈ ਲਿਆਂਦਾ ਗਿਆ ਸੀ।
ਜਿਕਰਯੋਗ ਹੈ ਕਿ ਪੰਜਾਬ ਵਿਧਾਨਸਭਾ ਚੋਣਾਂ 2022 (Punjab Assembly Elections 2022) ਨੂੰ ਲੈਕੇ ਪ੍ਰਕਾਸ਼ ਸਿੰਘ ਬਾਦਲ ਲੰਬੀ ਹਲਕੇ ਵਿੱਚ ਚੋਣ ਪ੍ਰਚਾਰ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਵੱਲੋਂ ਲੋਕਾਂ ਨਾਲ ਅਤੇ ਪਾਰਟੀ ਵਰਕਰਾਂ ਨਾਲ ਰਾਬਤਾ ਕਾਇਮ ਕੀਤਾ ਜਾ ਰਿਹਾ ਸੀ। ਇਸ ਦੌਰਾਨ ਹੀ ਚੈੱਕਅੱਪ ਦੌਰਾਨ ਉਨ੍ਹਾਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ।
ਇਹ ਵੀ ਪੜੋ:27 ਜਨਵਰੀ ਨੂੰ ਜਲੰਧਰ ਵਿਖੇ ਰਾਹੁਲ ਗਾਂਧੀ ਦੀ ਵਰਚੁਅਲ ਰੈਲੀ