ਲੁਧਿਆਣਾ:ਪੰਜਾਬ ਖੇਤੀਬਾੜੀ ਯੂਨੀਵਰਸਿਟੀ (PAU) ਦੇ ਵਿਦਿਆਰਥੀਆਂ ਵੱਲੋਂ ਆਪਣੀਆਂ ਡਿਗਰੀਆਂ ਦੀ ਕਾਪੀ ਵੀ ਸਾੜੀਆਂ ਗਈਆਂ ਹਨ ਅਤੇ ਮਰਨ ਵਰਤ ਦੀ ਸ਼ੁਰੂਆਤ ਕੀਤੀ ਗਈ ਹੈ। ਪਹਿਲੇ ਦਿਨ ਪਵਨਪ੍ਰੀਤ ਮਰਨ ਵਰਤ 'ਤੇ ਬੈਠ ਗਏ ਹਨ। ਅਜੱ ਧਰਨੇ 'ਤੇ ਬੈਠੇ ਵਿਦਿਆਰਥੀਆਂ ਨੂੰ 17ਵਾਂ ਦਿਨ ਹੈ। ਇਹ ਵਿਦਿਆਰਥੀ ਪੰਜਾਬ ਵਿੱਚ ਬੇਰੁਜ਼ਾਰੀ ਦੀ ਸਮੱਸਿਆ ਨੂੰ ਲੈ ਕੇ ਧਰਨਾ ਪ੍ਰਦਰਸ਼ ਕਰ ਰਹੇ ਹਨ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਕਿਹਾ ਕਿ ਅੱਜ ਧਰਨੇ 'ਤੇ ਬੈਠਿਆਂ ਨੂੰ ਸਾਨੂੰ 17ਵਾਂ ਦਿਨ ਹੈ ਤੇ ਹੁਣ ਤੱਕ ਉਨ੍ਹਾਂ ਦੀ ਸਾਰ ਲੈਣ ਲਈ ਕੋਈ ਨਹੀਂ ਆਇਆ। ਅਸੀਂ ਮਿਹਨਤਾਂ ਕਰਕੇ ਡਿਗਰੀਆਂ ਹਾਸਲ ਕੀਤੀਆਂ, ਪਰ ਉਨ੍ਹਾਂ ਦਾ ਕੋਈ ਮੁੱਲ ਨਹੀਂ ਪੈ ਰਿਹਾ। ਇਸ ਕਰਕੇ ਉਨ੍ਹਾਂ ਨੇ ਰੋਸ ਵਜੋਂ ਆਪਣੀ ਡਿਗਰੀਆਂ ਦੀਆਂ ਕਾਪੀਆਂ ਵੀ ਸਾੜੀਆ ਹਨ ਅਤੇ ਅੱਜ ਤੋਂ ਮਰਨ ਵਰਤ ਦੀ ਸ਼ੁਰੂਆਤ ਕੀਤੀ ਹੈ।