ਪੰਜਾਬ

punjab

ETV Bharat / city

Peasant movement : ਮਾਨਸੂਨ ਇਜ਼ਲਾਸ ਸ਼ੁਰੂ ਹੋਣ ਤੋਂ ਪਹਿਲਾਂ ਕਿਸਾਨਾਂ ਨੇ ਖਿੱਚੀ ਤਿਆਰੀ - Farmer leaders

ਪਾਰਲੀਮੈਂਟ ਦਾ ਮੌਨਸੂਨ ਇਜ਼ਲਾਸ ਸ਼ੁਰੂ ਹੋਣ ਜਾ ਰਿਹਾ ਹੈ ਜਿਸ ਨੂੰ ਲੈ ਕੇ ਕਿਸਾਨਾਂ ਵੱਲੋਂ ਆਪਣੀ ਵਿਉਂਤਬੰਦੀ ਬਣਾਉਣੀ ਸ਼ੁਰੂ ਕਰ ਦਿੱਤੀ ਗਈ ਹੈ। ਗ਼ੈਰ ਭਾਜਪਾ ਮੈਂਬਰ ਪਾਰਲੀਮੈਂਟਾਂ ਨੂੰ ਮੰਗ ਪੱਤਰ ਦੇ ਕੇ ਕਿਸਾਨਾਂ ਦੇ ਮੁੱਦੇ ਚੁੱਕਣ ਦੀ ਅਪੀਲ ਕੀਤੀ ਜਾਵੇਗੀ।

ਕਿਸਾਨ ਅੰਦੋਲਨ
ਕਿਸਾਨ ਅੰਦੋਲਨ

By

Published : Jul 12, 2021, 9:26 PM IST

ਲੁਧਿਆਣਾ: ਪਾਰਲੀਮੈਂਟ ਦਾ ਮੌਨਸੂਨ ਇਜ਼ਲਾਸ ਸ਼ੁਰੂ ਹੋਣ ਜਾ ਰਿਹਾ ਹੈ ਜਿਸ ਨੂੰ ਲੈ ਕੇ ਕਿਸਾਨਾਂ ਵੱਲੋਂ ਆਪਣੀ ਵਿਉਂਤਬੰਦੀ ਬਣਾਉਣੀ ਸ਼ੁਰੂ ਕਰ ਦਿੱਤੀ ਗਈ ਹੈ। ਕਿਸਾਨਾਂ ਵੱਲੋਂ ਗ਼ੈਰ ਭਾਜਪਾ ਮੈਂਬਰ ਪਾਰਲੀਮੈਂਟਾਂ ਨੂੰ ਮੰਗ ਪੱਤਰ ਦੇ ਕੇ ਇਹ ਅਪੀਲ ਕੀਤੀ ਜਾਵੇਗੀ ਕਿ ਉਹ ਸੰਸਦ ਦੇ ਵਿੱਚ ਖੇਤੀ ਕਾਨੂੰਨ ਰੱਦ ਕਰਵਾਉਣ ਦਾ ਮੁੱਦਾ ਚੁੱਕਣ ਅਤੇ ਕਿਸਾਨਾਂ ਦਾ ਸਾਥ ਦੇਣ।

ਉਨ੍ਹਾਂ ਇਹ ਵੀ ਕਿਹਾ ਕਿ ਪਾਰਲੀਮੈਂਟ ਦੇ ਪੈਰਲਰ ਹੀ 200 ਕਿਸਾਨ ਜਥੇਬੰਦੀਆਂ ਦੇ ਆਗੂਆਂ ਅਤੇ ਕਿਸਾਨਾਂ ਦੀ ਵੀ ਪਾਰਲੀਮੈਂਟ ਚੱਲੇਗੀ ਜਿਸ ਵਿੱਚ ਰੋਜ਼ਾਨਾ ਪਾਰਲੀਮੈਂਟ ਵਿੱਚ ਹੋਣ ਵਾਲੀਆਂ ਗਤੀਵਿਧੀਆਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਾਢੇ ਪੰਜ-ਪੰਜ ਆਗੂ ਰੋਜ਼ਾਨਾ ਪਾਰਲੀਮੈਂਟ ਜਾਣਗੇ ਅਤੇ ਬਾਹਰ ਬੈਠ ਕਾਨੂੰਨ ਰੱਦ ਕਰਨ ਦੀ ਮੰਗ ਕਰਨਗੇ।

ਹਰਮੀਤ ਸਿੰਘ ਨੇ ਇਹ ਵੀ ਕਿਹਾ ਕਿ ਜਿਨ੍ਹਾਂ ਪਾਰਟੀਆਂ ਦੇ ਮੈਂਬਰ ਪਾਰਲੀਮੈਂਟ ਕਿਸਾਨਾਂ ਨੂੰ ਸਮਰਥਨ ਦੇਣਗੇ ਅਤੇ ਪਾਰਲੀਮੈਂਟ 'ਚ ਕਿਸਾਨਾਂ ਦੇ ਹੱਕ 'ਚ ਆਵਾਜ਼ ਬੁਲੰਦ ਕਰਨਗੇ ਉਨ੍ਹਾਂ ਐਮਪੀ ਦੀਆਂ ਸਬੰਧਤ ਪਾਰਟੀਆਂ ਨੂੰ ਕਿਸਾਨ ਜਥੇਬੰਦੀਆਂ ਵੱਲੋਂ ਸਮਰਥਨ ਵੀ ਦਿੱਤਾ ਜਾਵੇਗਾ।

ਕਿਸਾਨ ਅੰਦੋਲਨ

ਉਨ੍ਹਾਂ ਸੁਖਬੀਰ ਬਾਦਲ ਵੱਲੋਂ ਦਿੱਤੇ ਗਏ ਸ਼ਹੀਦ ਕਿਸਾਨਾਂ ਦੇ ਬੇਟਿਆਂ ਨੂੰ ਨੌਕਰੀ ਦੇਣ ਦੇ ਮਾਮਲੇ 'ਚ ਉਨ੍ਹਾਂ ਕਿਹਾ ਕਿ ਚੋਣਾਂ ਆਉਣ ਦੇ ਦੌਰਾਨ ਵੱਖ-ਵੱਖ ਸਿਆਸੀ ਪਾਰਟੀਆਂ ਅਜਿਹੇ ਲੁਭਾਵਣੇ ਵਾਅਦੇ ਕਰਨ ਲੱਗ ਜਾਂਦੀਆਂ ਨੇ ਪਰ ਹੁਣ ਕਿਸਾਨ ਇਨ੍ਹਾਂ ਦੀਆਂ ਗੱਲਾਂ 'ਚ ਨਹੀਂ ਆਉਣਗੇ, ਪੰਚਾਇਤ ਮੈਂਬਰ ਕਿਸਾਨ ਜਥੇਬੰਦੀਆਂ ਦੇ ਆਗੂ ਪਿੰਡਾਂ ਪੱਧਰ 'ਤੇ ਸੋਚ ਵਿਚਾਰ ਕਰਨਗੇ ਅਤੇ ਉਸ ਤੋਂ ਬਾਅਦ ਹੀ ਆਪਣਾ ਮਨ ਬਣਾਉਣਗੇ।

ਉਨ੍ਹਾਂ ਨੇ ਸਾਫ ਤੌਰ 'ਤੇ ਕਿਹਾ ਕਿ ਜੋ ਰਾਜਪੁਰਾ 'ਚ ਘਟਨਾ ਹੋਈ ਹੈ ਉਸ ਲਈ ਭਾਜਪਾ ਹੀ ਜ਼ਿੰਮੇਵਾਰ ਹੈ, ਕਿਉਂਕਿ ਉਨ੍ਹਾਂ ਵੱਲੋਂ ਹੀ ਕਿਸਾਨਾਂ ਨੂੰ ਉਕਸਾਇਆ ਗਿਆ ਸੀ। ਉਨ੍ਹਾਂ ਨੇ ਇਹ ਵੀ ਕਿਹਾ ਕਿ ਹਾਲਾਂਕਿ ਇਹ ਨਿੰਦਣਯੋਗ ਹੈ, ਕਿਸਾਨ ਸ਼ਾਂਤਮਈ ਢੰਗ ਨਾਲ ਆਪਣਾ ਰੋਸ ਇਹਨਾਂ ਆਗੂਆਂ ਦੇ ਖਿਲਾਫ ਜਤਾ ਸਕਦੇ ਹਨ।

ਇਹ ਵੀ ਪੜ੍ਹੋਂ : ਕੁੱਟਮਾਰ ਦੇ ਮਸਲੇ ਨੂੰ ਲੈ ਕੈਪਟਨ ਦੇ ਦਰਬਾਰ ਪਹੁੰਚੇ ਭਾਜਪਾ ਆਗੂ

ABOUT THE AUTHOR

...view details