ਰਾਏਕੋਟ:ਆਗਾਮੀ ਵਿਧਾਨਸਭਾ ਚੋਣਾਂ (2022 Punjab Assembly Election) ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਵਿਕਾਸ ਦੇ ਨਾਂ ’ਤੇ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ ਪਰ ਇਸਦੀ ਜਮੀਨੀ ਹਕੀਕਤ ਕੁਝ ਹੋਰ ਹੀ ਨਜ਼ਰ ਆ ਰਹੀ ਹੈ। ਦੱਸ ਦਈਏ ਕਿ ਰਾਏਕੋਟ ਸ਼ਹਿਰ ਦੇ ਵਾਰਡ ਨੰਬਰ 13 ’ਚ ਪੈਂਦੇ ਕੱਚਾ ਕਿਲਾ ਵਿਖੇ ਸੜਕਾਂ ਦੀ ਖਸਤਾ ਹਾਲਤ ਹੈ ਜਿਸ ਕਾਰਨ ਉੱਥੇ ਰਹਿੰਦੇ ਲੋਕਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਸਥਾਨਕ ਵਾਸੀਆਂ ਦਾ ਕਹਿਣਾ ਹੈ ਕਿ ਮੁਹੱਲੇ ਦੀਆਂ ਸੜਕਾਂ ਗਲੀਆਂ ਨਾਲੀਆਂ ਦਾ ਪਿਛਲੇ ਲੰਮੇ ਸਮੇਂ ਤੋਂ ਮੰਦੜਾ ਹਾਲ ਬਣਿਆ ਹੋਇਆ ਹੈ। ਪਿਛਲੇ ਛੇ ਮਹੀਨਿਆਂ ਤੋਂ ਕਾਫੀ ਪਰੇਸ਼ਾਨ ਹਨ ਇੰਟਰਲਾਕ ਟਾਈਲਾਂ ਲਗਾਉਣ ਲਈ ਪੁੱਟੀਆਂ ਸੜਕਾਂ ਵਿੱਚ ਪਿਛਲੇ ਤਿੰਨ ਚਾਰ ਦਿਨਾਂ ਤੋਂ ਹੋ ਰਹੀ ਬਰਸਾਤ ਕਾਰਨ ਚਿੱਕੜ ਅਤੇ ਗੰਦੇ ਪਾਣੀ ਦਾ ਛੱਪੜ ਬਣ ਗਿਆ ਹੈ, ਸਗੋਂ ਗੰਦਗੀ ਅਤੇ ਗੰਦੇ ਪਾਣੀ ਦੇ ਸੜਕ ਅਤੇ ਉਨ੍ਹਾਂ ਦੇ ਘਰਾਂ ਅੱਗੇ ਖੜ੍ਹਨ ਕਾਰਨ ਬਿਮਾਰੀ ਫੈਲਣ ਦਾ ਡਰ ਬਣਿਆ ਹੋਇਆ, ਭਲਕੇ ਚਿੱਕੜ ਰੂਪੀ ਸੜਕ ਵਿੱਚੋਂ ਲੰਘਣ ਸਮੇਂ ਉਨ੍ਹਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਸਗੋਂ ਕਈ ਵਾਰ ਦੋ ਪਹੀਆ ਵਾਹਨ ਸਲਿੱਪ ਹੋਣ ਕਾਰਨ ਹਾਦਸੇ ਦਾ ਸ਼ਿਕਾਰ ਹੋ ਚੁੱਕੇ ਹਨ।