ਲੁਧਿਆਣਾ : ਸ਼ਹਿਰ ਦੇ ਧਰਮਪੁਰ ਇਲਾਕੇ ਵਿੱਚ ਦੇਰ ਰਾਤ ਕੁੱਝ ਅਣਪਛਾਤੇ ਲੋਕਾਂ ਵੱਲੋਂ ਇੱਕ ਘਰ ਉੱਤੇ ਫਾਈਰਿੰਗ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਘਟਨਾ ਤੋਂ ਬਾਅਦ ਇਲਾਕੇ ਵਿੱਚ ਡਰ ਅਤੇ ਦਹਿਸ਼ਤ ਦਾ ਮਾਹੌਲ ਹੈ।
ਲੁਧਿਆਣਾ ਦੇ ਧਰਮਪੁਰਾ ਇਲਾਕੇ 'ਚ ਅਣਪਛਾਤੇ ਲੋਕਾਂ ਨੇ ਕੀਤੀ ਫਾਇਰਿੰਗ - ਲੁਧਿਆਣਾ ਕ੍ਰਾਇਮ ਨਿਊਜ਼
ਲੁਧਿਆਣਾ ਦੇ ਧਰਮਪੁਰਾ ਇਲਾਕੇ 'ਚ ਦੇਰ ਰਾਤ ਅਣਪਛਾਤੇ ਲੋਕਾਂ ਵੱਲੋਂ ਇੱਕ ਘਰ 'ਤੇ ਫਾਇਰਿੰਗ ਕੀਤੇ ਜਾਣ ਦੀ ਖ਼ਬਰ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ।
ਪੀੜਤ ਪਰਿਵਾਰ ਦੇ ਲੋਕਾਂ ਨੇ ਘਟਨਾ ਬਾਰੇ ਦੱਸਦੇ ਹੋਏ ਕਿਹਾ ਕਿ ਬੀਤੀ ਰਾਤ ਲਗਭਗ 1 ਵਜੇ ਦੇ ਕਰੀਬ ਸਕੂਟਰ ਤੇ ਮੋਟਰਸਾਈਕਲ 'ਤੇ ਸਵਾਰ ਪੰਜ ਵਿਅਕਤੀ ਆਏ। ਉਨ੍ਹਾਂ ਅਣਪਛਾਤੇ ਮੁਲਜ਼ਮਾਂ ਨੇ ਉਨ੍ਹਾਂ ਦੇ ਘਰ ਦੇ ਬਾਹਰ ਖੜ੍ਹੇ ਹੋ ਕੇ ਪਰਿਵਾਰਕ ਮੈਂਬਰਾਂ ਨੂੰ ਗ਼ਲਤ ਸ਼ਬਦ ਬੋਲੇ। ਮੁਲਜ਼ਮਾਂ ਨੇ ਉਨ੍ਹਾਂ ਦੇ ਘਰ 'ਤੇ ਫਾਇਰਿੰਗ ਕੀਤੀ ਤੇ ਮੌਕੇ ਤੋਂ ਫਰਾਰ ਹੋ ਗਏ। ਪੁਰਾਣੀ ਰੰਜਿਸ਼ ਬਾਰੇ ਸਵਾਲ ਕੀਤੇ ਜਾਣ 'ਤੇ ਪੀੜਤ ਪਰਿਵਾਰ ਵੱਲੋਂ ਕਿਸੇ ਵੀ ਪੁਰਾਣੀ ਰੰਜਿਸ਼ ਤੋਂ ਇਨਕਾਰ ਕੀਤਾ ਗਿਆ ਹੈ। ਪੀੜਤ ਪਰਿਵਾਰ ਵੱਲੋਂ ਪੁਲਿਸ ਨੂੰ ਇਸ ਘਟਨਾ ਦੀ ਸੂਚਨਾ ਦਿੱਤੀ ਗਈ।
ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ ਪੁੱਜ ਕੇ ਘਟਨਾ ਦਾ ਜਾਇਜ਼ਾ ਲਿਆ। ਇਸ ਬਾਰੇ ਏਸੀਪੀ ਵਰਿਆਮ ਸਿੰਘ ਨੇ ਦੱਸਿਆ ਕਿ ਉਹ ਆਪਣੀ ਟੀਮ ਨਾਲ ਮੌਕੇ 'ਤੇ ਪੁਜੇ। ਪੁਲਿਸ ਨੂੰ ਮੌਕੇ ਤੋਂ ਤਿੰਨ ਖਾਲ੍ਹੀ ਖੋਲ ਵੀ ਬਰਾਮਦ ਹੋਏ ਹਨ। ਉਨ੍ਹਾਂ ਦੱਸਿਆ ਕਿ ਫਾਇਰਿੰਗ ਦੀ ਇਹ ਘਟਨਾ ਸੀਸੀਟੀਵੀ ਕੈਮਰੇ 'ਚ ਕੈਦ ਹੋਈ ਹੈ। ਪੁਲਿਸ ਵੱਲੋਂ ਪੀੜਤ ਪਰਿਵਾਰ ਦੀ ਸ਼ਿਕਾਇਤ ਦੇ ਅਧਾਰ 'ਤੇ ਅਣਪਛਾਤੇ ਮੁਲਜ਼ਮਾਂ ਉੱਤੇ ਮਾਮਲਾ ਦਰਜ ਕਰ ਉਨ੍ਹਾਂ ਦੀ ਭਾਲ ਜਾਰੀ ਹੈ। ਪੁਲਿਸ ਜਲਦ ਹੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤੇ ਜਾਣ ਦੀ ਗੱਲ ਆਖੀ ਹੈ।