ਲੁਧਿਆਣਾ: ਪੰਜਾਬ ਵਿਧਾਨ ਸਭਾ ਚੋਣਾਂ ਦੇ ਵਿੱਚ ਆਮ ਆਦਮੀ ਪਾਰਟੀ ਨੂੰ 92 ਸੀਟਾਂ ਤੇ ਜਿੱਤ ਪ੍ਰਾਪਤ ਹੋਈ ਹੈ ਅਤੇ ਗਿੱਲ ਹਲਕਾ ਪੰਜਾਬ ਦਾ ਸਭ ਤੋਂ ਵੱਡਾ ਵਿਧਾਨ ਸਭਾ ਹਲਕਾ ਹੈ ਜਿੱਥੋਂ ਆਮ ਆਦਮੀ ਪਾਰਟੀ ਦੇ ਜੀਵਨ ਸਿੰਘ ਸੰਗੋਵਾਲ (Jeevan Singh Sangowal) 93000 ਪੰਜਾਬ ਦੇ ਸਭ ਤੋਂ ਵੱਧ ਵੋਟਾਂ ਲੈ ਕੇ ਜਿੱਤੇ ਹਨ। ਜੀਵਨ ਸਿੰਘ ਸੰਗੋਵਾਲ ਨੇ ਦੋ ਆਈ ਏ ਐੱਸ ਅਫ਼ਸਰਾਂ ਨੂੰ ਹਰਾਇਆ ਹੈ।
ਜਿਨ੍ਹਾਂ ਵਿੱਚ ਕਾਂਗਰਸ ਦੇ ਕੁਲਦੀਪ ਸਿੰਘ ਵੈਦ ਅਤੇ ਭਾਜਪਾ ਦੇ ਸੁੱਚਾ ਰਾਮ ਲੱਧੜ ਸ਼ਾਮਿਲ ਹਨ। ਸਾਡੀ ਟੀਮ ਨਾਲ ਗੱਲਬਾਤ ਕਰਦਿਆਂ ਜੀਵਨ ਸਿੰਘ ਸੰਗੋਵਾਲ (Jeevan Singh Sangowal) ਨੇ ਕਿਹਾ ਕਿ ਸਭ ਤੋਂ ਪਹਿਲਾਂ ਉਹ ਹਲਕੇ ਦੇ 'ਚ ਸਿਹਤ ਅਤੇ ਸਿੱਖਿਆ ਦੇ ਖੇਤਰ 'ਚ ਕੰਮ ਕਰਨਗੇ। ਹੁਣ ਸਰਕਾਰੀ ਦਫਤਰਾਂ ਵਿੱਚ ਲੋਕਾਂ ਨੂੰ ਜੁੱਤੀਆਂ ਨਹੀਂ ਘਸਾਉਣੀਆਂ ਪੈਣਗੀਆਂ।
ਹੁਣ ਲੋਕਾਂ ਨੂੰ ਸਰਕਾਰੀ ਦਫਤਰਾਂ 'ਚ ਜੁੱਤੀਆਂ ਨਹੀਂ ਘਸਾਉਣੀਆਂ ਪੈਣਗੀਆਂ:ਆਪ ਵਿਧਾਇਕ ਜੀਵਨ ਸਿੰਘ (Jeevan Singh Sangowal) ਨੇ ਕਿਹਾ ਕਿ 117 ਪੰਜਾਬ ਦੀਆਂ ਸਾਰੀਆਂ ਹੀ ਸੀਟਾਂ ਤੇ ਉਨ੍ਹਾਂ ਨੂੰ ਜਿੱਤਣ ਦੀ ਉਮੀਦ ਸੀ। ਪੰਜਾਬ ਦੇ ਲੋਕਾਂ ਨੇ 92 ਸੀਟਾਂ ਆਮ ਆਦਮੀ ਪਾਰਟੀ ਦੀ ਝੋਲੀ ਪਾਈਆਂ। ਜਿਸ ਲਈ ਉਹ ਹਲਕਾ ਵਾਸੀਆਂ ਦੇ ਧੰਨਵਾਦੀ ਹਨ। ਜੋ ਵਾਅਦੇ ਆਮ ਆਦਮੀ ਪਾਰਟੀ ਨੇ ਕੀਤੇ ਹਨ। ਉਨ੍ਹਾਂ ਸਾਰੇ ਵਾਅਦਿਆਂ ਨੂੰ ਪੂਰਾ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਪੰਜਾਬ ਦਾ ਸਭ ਤੋਂ ਵੱਡਾ ਗਿੱਲ ਵਿਧਾਨ ਸਭਾ ਹਲਕਾ ਸੀ। ਜਿਸ ਦੀ ਹਾਲਤ ਤਰਸਯੋਗ ਸੀ। 93000 ਲੋਕਾਂ ਨੇ ਉਨ੍ਹਾਂ ਨੂੰ ਵੋਟ ਪਾ ਕੇ ਵਿਧਾਨ ਸਭਾ ਭੇਜਿਆ ਹੈ ਅਤੇ ਹੁਣ ਉਨ੍ਹਾਂ ਦੀਆਂ ਉਮੀਦਾਂ ਤੇ ਉਹ ਪੂਰੇ ਖ਼ਰੇ ਉਤਰਨਗੇ।
ਜੀਵਨ ਸਿੰਘ ਸੰਗੋਵਾਲ (Jeevan Singh Sangowal) ਨੇ ਕਿਹਾ ਕਿ ਪਹਿਲਾ ਕੰਮ ਸਿੱਖਿਆ ਅਤੇ ਸਿਹਤ ਦੇ ਖੇਤਰ 'ਚ ਕੀਤਾ ਜਾਵੇਗਾ। ਗਿੱਲ ਹਲਕੇ ਦੇ ਵਿੱਚ ਬੀਤੇ ਲੰਬੇ ਸਮੇਂ ਤੋਂ ਨਾਂਹ ਤੋਂ ਕੋਈ ਵੱਡਾ ਸਕੂਲ ਬਣਿਆ ਹੈ ਅਤੇ ਨਾ ਹੀ ਕੋਈ ਵੱਡਾ ਹਸਪਤਾਲ ਬਣਿਆ ਹੈ।
ਉਨ੍ਹਾਂ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ (Arvind Kejriwal) ਪੰਜਾਬ ਦੀ ਦਸ਼ਾ ਅਤੇ ਦਿਸ਼ਾ ਨੂੰ ਬਦਲਣਗੇ ਜੀਵਨ ਸਿੰਘ ਸੰਗੋਵਾਲ (Jeevan Singh Sangowal) ਨੇ ਇਹ ਵੀ ਕਿਹਾ ਕਿ ਹੁਣ ਲੋਕਾਂ ਨੂੰ ਸਰਕਾਰੀ ਦਫਤਰਾਂ 'ਚ ਜੁੱਤੀਆਂ ਨਹੀਂ ਘਸਾਉਣੀਆਂ ਪੈਣਗੀਆਂ। ਉਹ ਖੁਦ ਲੋਕਾਂ ਦੇ ਘਰਾਂ ਤੱਕ ਪਹੁੰਚ ਕਰਨਗੇ ਅਤੇ ਭ੍ਰਿਸ਼ਟ ਸਿਸਟਮ ਨੂੰ ਬਦਲਣਗੇ।
ਹਾਲਾਂਕਿ ਜਦੋਂ ਉਹਨੂੰ ਪੁੱਛਿਆ ਗਿਆ ਕਿ ਪੰਜਾਬ ਦੇ ਸਿਰ ਇੰਨਾ ਵੱਡਾ ਕਰਜ਼ਾ ਹੈ ਤੇ ਉਹ ਵਾਅਦੇ ਕਿਵੇਂ ਪੂਰੇ ਕਰਨਗੇ ਤਾਂ ਉਨ੍ਹਾਂ ਕਿਹਾ ਕਿ ਪੰਜਾਬ ਦੇ ਵਿੱਚ ਪੈਸੇ ਦੀ ਕੋਈ ਕਮੀ ਨਹੀਂ ਹੈ ਸਿਰਫ ਨੀਤ ਦੀ ਕਮੀ ਸੀ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਆਪਣੀਆਂ ਝੋਲੀਆਂ ਭਰੀਆਂ ਨੇ ਲੋਕਾਂ ਦੀ ਲੁੱਟ ਖਸੁੱਟ ਕੀਤੀ ਹੈ।
ਹੁਣ ਸਮਾਂ ਬਦਲੇਗਾ ਉਨ੍ਹਾਂ ਇਹ ਵੀ ਕਿਹਾ ਕਿ ਉਨ੍ਹਾਂ ਨੂੰ ਕਿਸੇ ਕੈਬਿਨਟ ਰੈਂਕ ਦੀ ਭਾਵੇਂ ਲੋੜ ਨਹੀਂ ਹੈ। ਕੇਜਰੀਵਾਲ ਨੇ ਉਨ੍ਹਾਂ ਨੂੰ ਇੱਕ ਆਮ ਘਰ ਤੋਂ ਚੁੱਕ ਕੇ ਵਿਧਾਇਕ ਬਣਾ ਦਿੱਤਾ ਹੈ। ਇਹ ਉਨ੍ਹਾਂ ਲਈ ਬਹੁਤ ਵੱਡੀ ਗੱਲ ਹੈ ਅਤੇ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਗਈ ਹੈ ਉਹ ਪੂਰੀ ਕਰਨਗੇ।
ਇਹ ਵੀ ਪੜ੍ਹੋ:-ਸੰਗਰੂਰ 'ਚ ਫਿਰ ਤੋਂ ਹੋਣਗੀਆਂ ਲੋਕ ਸਭਾ ਚੋਣਾਂ