ਪੰਜਾਬ

punjab

ਬਜ਼ਾਰ 'ਚ ਗੁੰਡਾਗਰਦੀ ਕਰਨ ਵਾਲੇ ਤਿੰਨ ਬਦਮਾਸ਼ਾਂ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ

ਪੁਲਿਸ ਦਾ ਕਹਿਣਾ ਕਿ ਉਕਤ ਮਾਮਲੇ 'ਚ ਤਿੰਨ ਬਦਮਾਸ਼ਾਂ ਦੀ ਗ੍ਰਿਫ਼ਤਾਰੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਉਕਤ ਬਦਮਾਸ਼ਾਂ ਵਲੋਂ ਨੌਜਵਾਨ ਨਾਲ ਕੁੱਟਮਾਰ ਕੀਤੀ ਗਈ ਸੀ। ਪੁਲਿਸ ਦਾ ਕਹਿਣਾ ਕਿ ਦੋ ਧਿਰਾਂ ਦੀ ਰੰਜਿਸ਼ ਚੱਲ ਰਹੀ ਹੈ, ਜਿਸ ਦੇ ਤਹਿਤ ਉਨ੍ਹਾਂ ਵਲੋਂ ਇਸ ਨੌਜਵਾਨ ਦੀ ਕੁੱਟਮਾਰ ਕੀਤੀ ਗਈ ਸੀ।

By

Published : May 26, 2021, 6:03 PM IST

Published : May 26, 2021, 6:03 PM IST

ਬਜ਼ਾਰ 'ਚ ਗੁੰਡਾਗਰਦੀ ਕਰਨ ਵਾਲੇ ਤਿੰਨ ਬਦਮਾਸ਼ਾਂ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ
ਬਜ਼ਾਰ 'ਚ ਗੁੰਡਾਗਰਦੀ ਕਰਨ ਵਾਲੇ ਤਿੰਨ ਬਦਮਾਸ਼ਾਂ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ

ਜਗਰਾਉਂ: ਸ਼ਹਿਰ ਦੇ ਅਨਾਰਕਲੀ ਬਜ਼ਾਰ 'ਚ ਬੀਤੇ ਦਿਨੀਂ ਕੁਝ ਨੌਜਵਾਨਾਂ ਵਲੋਂ ਇੱਕ 17 ਸਾਲਾਂ ਨੌਜਵਾਨ ਦੀ ਤਲਵਾਰਾਂ ਨਾਲ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ ਸੀ। ਇਸ ਕੁੱਟਮਾਰ ਦੌਰਾਨ ਨੌਜ਼ਵਾਨ ਨੂੰ ਕਈ ਗੰਭੀਰ ਸੱਟਾਂ ਵੀ ਲੱਗੀਆਂ ਸਨ। ਇਸ ਪੂਰੇ ਮਾਮਲੇ ਨੂੰ ਲੈਕੇ ਪਰਿਵਾਰ ਵਲੋਂ ਕਾਰਵਾਈ ਦੀ ਮੰਗ ਕਰਦਿਆਂ ਇਨਸਾਫ਼ ਦੀ ਗੁਹਾਰ ਲਗਾਈ ਸੀ। ਜਿਸ ਤੋਂ ਬਾਅਦ ਪੁਲਿਸ ਵਲੋਂ ਤਿੰਨ ਬਦਮਾਸ਼ਾਂ ਨੂੰ ਕਾਬੂ ਕਰ ਲਿਆ ਗਿਆ ਹੈ।

ਬਜ਼ਾਰ 'ਚ ਗੁੰਡਾਗਰਦੀ ਕਰਨ ਵਾਲੇ ਤਿੰਨ ਬਦਮਾਸ਼ਾਂ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ

ਇਸ ਸਬੰਧੀ ਪੁਲਿਸ ਦਾ ਕਹਿਣਾ ਕਿ ਉਕਤ ਮਾਮਲੇ 'ਚ ਤਿੰਨ ਬਦਮਾਸ਼ਾਂ ਦੀ ਗ੍ਰਿਫ਼ਤਾਰੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਉਕਤ ਬਦਮਾਸ਼ਾਂ ਵਲੋਂ ਨੌਜਵਾਨ ਨਾਲ ਕੁੱਟਮਾਰ ਕੀਤੀ ਗਈ ਸੀ। ਪੁਲਿਸ ਦਾ ਕਹਿਣਾ ਕਿ ਦੋ ਧਿਰਾਂ ਦੀ ਰੰਜਿਸ਼ ਚੱਲ ਰਹੀ ਹੈ, ਜਿਸ ਦੇ ਤਹਿਤ ਉਨ੍ਹਾਂ ਵਲੋਂ ਇਸ ਨੌਜਵਾਨ ਦੀ ਕੁੱਟਮਾਰ ਕੀਤੀ ਗਈ ਸੀ। ਉਨ੍ਹਾਂ ਦੱਸਿਆ ਕਿ ਅਦਾਲਤ 'ਚ ਪੇਸ਼ ਕਰਕੇ ਬਦਮਾਸ਼ਾਂ ਦਾ ਰਿਮਾਂਡ ਲਿਆ ਗਿਆ ਹੈ ਅਤੇ ਪੁੱਛਗਿਛ ਕੀਤੀ ਜਾ ਰਹੀ ਹੈ।

ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਪੁੱਛਗਿਛ ਕਰਨ ਦੇ ਨਾਲ ਹੀ ਹਥਿਆਰ ਵੀ ਬਰਾਮਦ ਕੀਤੇ ਜਾਣਗੇ। ਇਸ ਦੇ ਨਾਲ ਹੀ ਪੁਲਿਸ ਨੇ ਦੱਸਿਆ ਕਿ ਮੌਕੇ 'ਤੇ ਖੜੀ ਭੀੜ ਵਲੋਂ ਨੌਜਵਾਨ ਨੂੰ ਬਚਾਉਣ ਦੀ ਕੋਸ਼ਿਸ਼ ਨਹੀਂ ਕੀਤੀ ਗਈ, ਜਿਸ ਕਾਰਨ ਉਸ ਨੂੰ ਗੰਭੀਰ ਸੱਟਾਂ ਲੱਗੀਆਂ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਪੁਲਿਸ ਦਾ ਸਾਥ ਦੇਣ ਤਾਂ ਜੋ ਅਜਿਹੀਆਂ ਵਾਰਦਾਤਾਂ ਨੂੰ ਹੋਣ ਤੋਂ ਰੋਕਿਆ ਜਾ ਸਕੇ।

ਇਹ ਵੀ ਪੜ੍ਹੋ:whatsapp block: ਹਾਈਕੋਰਟ ਪੁੱਜ WhatsApp ਨੇ ਕਿਹਾ ਨਵੇਂ ਨਿਯਮਾਂ ਤੋਂ Privacy ਨੂੰ ਖਤਰਾ

ABOUT THE AUTHOR

...view details