ਲੁਧਿਆਣਾ:ਦੀਪ ਨਗਰ ਵਿਖੇ ਸਪੈਸ਼ਲ ਟਾਸਕ ਫੋਰਸ (ਐਸਟੀਐਫ਼)ਇੰਸਪੈਕਟਰ ਹਰਬੰਸ ਸਿੰਘ ਦੀ ਅਗਵਾਈ 'ਚ ਪੁਲਿਸ ਪਬਲਿਕ ਮੀਟਿੰਗ ਦਾ ਆਯੋਜਨ ਕੀਤਾ ਗਿਆ। 'ਨਸ਼ਾ ਛੱਡੋ ਕੋਹੜ ਵੱਢੋ' ਦੇ ਬੈਨਰ ਹੇਠ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰਹਿਣ ਵਾਸਤੇ ਜਾਗਰੂਕ ਕਰਨ ਦਾ ਯਤਨ ਕੀਤਾ ਗਿਆ। ਐਸ.ਪੀ. ਸੁਰਿੰਦਰ ਕੁਮਾਰ ਨੇ ਇਸ ਮੀਟਿੰਗ 'ਚ ਵਿਸੇਸ਼ ਤੌਰ ਤੇ ਸ਼ਿਰਕਤ ਕੀਤੀ ਤੇ ਨਸ਼ੇ ਦੀ ਦਲਦਲ ਵਿੱਚ ਫਸ ਚੁੱਕੇ ਨੌਜਵਾਨਾਂ ਨੂੰ ਬਾਹਰ ਕੱਢਣ ਦੇ ਤਰੀਕੇ ਬਾਰੇ ਜਾਣੂ ਕਰਵਾਇਆ।
ਐਸਟੀਐਫ਼ ਵਲੋਂ ਪੁਲਿਸ ਪਬਲਿਕ ਮੀਟਿੰਗ ਦਾ ਆਯੋਜਨ - Public Meeting
'ਨਸ਼ਾ ਛੱਡੋ ਕੋਹੜ ਵੱਢੋ' ਦੇ ਬੈਨਰ ਹੇਠ ਲੁਧਿਆਣਾ ਵਿਖੇ ਸਪੈਸ਼ਲ ਟਾਸਕ ਫੋਰਸ ਵਲੋਂ ਪੁਲਿਸ ਪਬਲਿਕ ਮੀਟਿੰਗ ਦਾ ਆਯੋਜਨ ਕੀਤਾ ਗਿਆ।
ਲੁਧਿਆਣਾ
ਐਸ.ਪੀ. ਸੁਰਿੰਦਰ ਕੁਮਾਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਈ ਨਸ਼ਾ ਛੁਡਾਉ ਕੇਂਦਰ ਖੋਲ੍ਹੇ ਗਏ ਹਨ, ਉਨ੍ਹਾਂ ਕੇਂਦਰਾਂ ਤੋਂ ਫਾਇਦਾ ਲੈਣਾ ਚਾਹੀਦਾ ਹੈ। ਇਸ ਮੌਕੇ ਪਤਵੰਤੇ ਸੱਜਣਾ ਨਾਲ ਪਹੁੰਚੇ ਕੌਂਸਲਰ ਰਾਜੂ ਥਾਪਰ ਨੇ ਐਸ.ਪੀ. ਸੁਰਿੰਦਰ ਕੁਮਾਰ ਅਤੇ ਇੰਸਪੈਕਟਰ ਹਰਬੰਸ ਸਿੰਘ ਦਾ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ । ਰਾਜੂ ਥਾਪਰ ਨੇ ਕਿਹਾ ਐਸ.ਟੀ.ਐਫ ਦਾ ਇਹ ਕਦਮ ਬਹੁਤ ਸ਼ਲਾਘਾਯੋਗ ਹੈ ਤੇ ਸਾਨੂੰ ਸਾਰਿਆਂ ਨੂੰ ਪੰਜਾਬ ਦੀ ਜਵਾਨੀ ਨੂੰ ਬਚਾਉਣ ਲਈ ਪੁਲਿਸ ਦਾ ਡੱਟ ਕੇ ਸਾਥ ਦੇਣਾ ਚਾਹੀਦਾ ਹੈ।