ਪੰਜਾਬ

punjab

ETV Bharat / city

ਪੁਲਿਸ ਨੇ ਕੁਝ ਘੰਟਿਆਂ 'ਚ ਹੀ ਸੁਲਝਾਇਆ 35 ਲੱਖ ਦੀ ਲੁੱਟ ਦਾ ਮਾਮਲਾ - ਕੰਪਨੀ ਦੇ ਕਰਮਚਾਰੀ

ਪੁਲਿਸ ਨੇ ਦੱਸਿਆ ਕਿ ਕੰਪਨੀ ਦੇ ਕਰਮਚਾਰੀ ਗਗਨਦੀਪ ਵੱਲੋਂ ਆਪਣੇ ਦੋ ਸਾਥੀਆਂ ਨਾਲ ਮਿਲ ਕੇ ਇਸ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਸੀ। ਉਨ੍ਹਾਂ ਨੇ ਦੱਸਿਆ ਕਿ ਗਗਨਦੀਪ ਵਪਾਰੀ ਦੇ ਕੋਲ ਬਤੌਰ ਬਾਊਂਸਰ ਕੰਮ ਕਰਦਾ ਸੀ।

ਪੁਲਿਸ ਨੇ ਕੁਝ ਘੰਟਿਆਂ 'ਚ ਹੀ ਸੁਲਝਾਇਆ 35 ਲੱਖ ਦੀ ਲੁੱਟ ਦਾ ਮਾਮਲਾ
ਪੁਲਿਸ ਨੇ ਕੁਝ ਘੰਟਿਆਂ 'ਚ ਹੀ ਸੁਲਝਾਇਆ 35 ਲੱਖ ਦੀ ਲੁੱਟ ਦਾ ਮਾਮਲਾ

By

Published : Sep 26, 2021, 10:46 AM IST

ਲੁਧਿਆਣਾ: ਬੀਤੇ ਦਿਨੀਂ ਹੋਈ 35 ਲੱਖ ਦੇ ਲੁੱਟ ਦੇ ਮਾਮਲੇ ਨੂੰ ਪੁਲਿਸ ਵਲੋਂ ਕੁਝ ਘੰਟਿਆਂ 'ਚ ਹੀ ਸੁਲਝਾਉਂਦੇ ਹੋਏ, ਕੰਪਨੀ ਦੇ ਇੱਕ ਕਰਮਚਾਰੀ ਨੂੰ ਉਸ ਦੇ ਦੋ ਸਾਥੀਆਂ ਸਮੇਤ ਕਾਬੂ ਕੀਤਾ ਹੈ। ਪੁਲਿਸ ਨੇ ਦੋਸ਼ੀਆਂ ਦੇ ਕਬਜ਼ੇ 'ਚੋਂ ਲੁੱਟ ਦੇ 35 ਲੱਖ ਰੁਪਏ ਵੀ ਬਰਾਮਦ ਕਰ ਲਏ ਹਨ। ਪੁਲਿਸ ਵਲੋਂ ਫੜੇ ਗਏ ਮੁਲਜ਼ਮਾਂ ਦੀ ਪਹਿਚਾਣ ਗਗਨਦੀਪ ਸਿੰਘ ਪਿੰਡ ਹਲਵਾਰਾ, ਜ਼ਿਲ੍ਹਾ ਲੁਧਿਆਣਾ, ਸਤਨਾਮ ਸਿੰਘ ਸੈਂਡੀ ਪਿੰਡ ਢਿਲਵਾਂ, ਜ਼ਿਲ੍ਹਾ ਬਰਨਾਲਾ ਅਤੇ ਸੰਦੀਪ ਸਿੰਘ ਉਰਫ ਸੀਪਾ, ਜ਼ਿਲ੍ਹਾ ਲੁਧਿਆਣਾ ਦੇ ਰੂਪ ਵਿਚ ਹੋਈ ਹੈ।

ਇਸ ਸਬੰਧੀ ਪ੍ਰੈੱਸ ਕਾਨਫਰੰਸ ਦੇ ਦੌਰਾਨ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਬੀਤੀ ਦਿਨੀਂ ਲੁਧਿਆਣਾ ਦੇ ਵਿਸ਼ਵਕਰਮਾ ਚੌਕ ਨਜ਼ਦੀਕ ਸਥਿਤ ਕਿਸਮਤ ਕੰਪਲੈਕਸ 'ਚ ਇੱਕ ਸੋਨਾ ਵਪਾਰੀ ਦੇ ਪੈਸੇ ਜਮ੍ਹਾਂ ਕਰਾਉਣ ਆਏ ਕਰਿੰਦੇ ਤੋਂ 35 ਲੱਖ ਦੀ ਲੁੱਟ ਹੋਈ ਸੀ। ਪੁਲਿਸ ਨੇ ਦੱਸਿਆ ਕਿ ਇਸ ਮਾਮਲੇ ਨੂੰ ਸੁਲਝਾਉਂਦੇ ਹੋਏ ਕੰਪਨੀ ਦੇ ਕਰਮਚਾਰੀ ਨੂੰ ਉਸ ਦੇ ਦੋ ਸਾਥੀਆਂ ਸਮੇਤ ਕਾਬੂ ਕੀਤਾ ਹੈ ਅਤੇ ਉਨ੍ਹਾਂ ਕੋਲੋਂ ਲੁੱਟ ਦੇ ਪੈਂਤੀ ਲੱਖ ਰੁਪਏ ਵੀ ਬਰਾਮਦ ਕਰ ਲਏ ਹਨ।

ਪੁਲਿਸ ਨੇ ਕੁਝ ਘੰਟਿਆਂ 'ਚ ਹੀ ਸੁਲਝਾਇਆ 35 ਲੱਖ ਦੀ ਲੁੱਟ ਦਾ ਮਾਮਲਾ

ਇਹ ਵੀ ਪੜ੍ਹੋ:ਜਲੰਧਰ ਦੇ ਬੈਡਮਿੰਟਨ ਖਿਡਾਰੀ ਹੋਣਗੇ ਮਨ ਕੀ ਬਾਤ ਪ੍ਰੋਗਰਾਮ ਵਿੱਚ ਸ਼ਾਮਲ

ਉਨ੍ਹਾਂ ਨੇ ਦੱਸਿਆ ਕਿ ਕੰਪਨੀ ਦੇ ਕਰਮਚਾਰੀ ਗਗਨਦੀਪ ਵੱਲੋਂ ਆਪਣੇ ਦੋ ਸਾਥੀਆਂ ਨਾਲ ਮਿਲ ਕੇ ਇਸ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਸੀ। ਉਨ੍ਹਾਂ ਨੇ ਦੱਸਿਆ ਕਿ ਗਗਨਦੀਪ ਵਪਾਰੀ ਦੇ ਕੋਲ ਬਤੌਰ ਬਾਊਂਸਰ ਕੰਮ ਕਰਦਾ ਸੀ ਅਤੇ ਜ਼ਿਆਦਾ ਪੈਸੇ ਦੇਖ ਕੇ ਉਸ ਦੀ ਨੀਅਤ ਖਰਾਬ ਹੋ ਗਈ ਸੀ, ਜਿਸ ਤੋਂ ਬਾਅਦ ਉਕਤ ਮੁਲਜ਼ਮਾਂ ਵਲੋਂ ਘਟਨਾ ਨੂੰ ਅੰਜਾਮ ਦਿੱਤਾ ਗਿਆ। ਇਸ ਦੇ ਨਾਲ ਹੀ ਪੁਲਿਸ ਨੇ ਦੱਸਿਆ ਕਿ ਉਕਤ ਮੁਲਜ਼ਮਾਂ 'ਤੇ ਪਹਿਲਾਂ ਕੋਈ ਵੀ ਅਪਰਾਧਿਕ ਮਾਮਲਾ ਦਰਜ ਨਹੀਂ ਹੈ।

ਇਹ ਵੀ ਪੜ੍ਹੋ:ਪਾਣੀਪਤ 'ਚ ਅੱਜ ਕਿਸਾਨਾਂ ਦੀ ਮਹਾਪੰਚਾਇਤ, ਰਾਕੇਸ਼ ਟਿਕੈਤ ਵੀ ਹੋਣਗੇ ਸ਼ਾਮਲ

ABOUT THE AUTHOR

...view details