ਲੁਧਿਆਣਾ:ਜ਼ਿਲ੍ਹੇ ਦੇ ਹੈਬੋਵਾਲ ਇਲਾਕੇ ਵਿੱਚ ਉਸ ਵੇਲੇ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਜਦੋਂ ਇੱਕ ਪੁਲਿਸ ਮੁਲਾਜ਼ਮ ਨੇ ਇੱਕ ਮਹਿਲਾ ਦੇ ਘਰ ਜਾ ਕੇ ਉਸ ਨੂੰ ਆਪਣੀ ਸਰਵਿਸ ਬੰਦੂਕ ਦੇ ਨਾਲ ਗੋਲੀ ਮਾਰ ਦਿੱਤੀ। ਇਸ ਦੌਰਾਨ ਮਹਿਲਾ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦੋਂਕਿ ਮਹਿਲਾ ਦੇ ਮਰਨ ਤੋਂ ਬਾਅਦ ਪੁਲਿਸ ਮੁਲਾਜ਼ਮ ਨੇ ਖ਼ੁਦ ਨੂੰ ਵੀ ਗੋਲੀ ਮਾਰ ਲਈ (policeman shot himself, including a woman), ਹਾਲਾਂਕਿ ਉਸ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ ਅਤੇ ਹਸਪਤਾਲ ਵਿੱਚ ਜ਼ੇਰੇ ਇਲਾਜ ਹੈ।
ਇਹ ਵੀ ਪੜੋ:ਕੇਜਰੀਵਾਲ ਦੀ ਪੰਜਾਬ ਫੇਰੀ, CM ਮਾਨ ਤੇ ਵਿਧਾਇਕਾਂ ਨਾਲ ਕਰਨਗੇ ਮੁਲਾਕਾਤ
ਇਸ ਸਬੰਧੀ ਜਾਣਕਾਰੀ ਦਿੰਦਿਆਂ ਹੋਇਆ ਮਕਾਨ ਮਾਲਕ ਨੇ ਦੱਸਿਆ ਕਿ ਨਿਧੀ ਉਨ੍ਹਾਂ ਦੇ ਘਰ ਕਿਰਾਏ ‘ਤੇ ਰਹਿੰਦੀ ਸੀ ਅਤੇ ਰਾਤ ਕਰੀਬ 8 ਵਜੇ ਉਨ੍ਹਾਂ ਨੂੰ ਇਸ ਬਾਰੇ ਪਤਾ ਲੱਗਾ ਜਿਸ ਤੋਂ ਬਾਅਦ ਪੁਲਿਸ ਨੂੰ ਉਨ੍ਹਾਂ ਦੀ ਜਾਣਕਾਰੀ ਦਿੱਤੀ। ਉੱਧਰ ਦੂਜੇ ਪਾਸੇ ਮੌਕੇ ’ਤੇ ਪਹੁੰਚੇ ਸੀਨੀਅਰ ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਜਿਸ ਮੁਲਾਜ਼ਮ ਨੇ ਗੋਲੀ ਚਲਾਈ ਹੈ ਉਸ ਦੀ ਸ਼ਨਾਖਤ ਸਿਮਰਨਪਾਲ ਵਜੋਂ ਹੋਈ ਹੈ ਜੋ ਕਿ ਪੁਲਿਸ ਲਾਈਨ ਵਿੱਚ ਤੈਨਾਤ ਹੈ। ਇਸ ਸੰਬੰਧੀ ਹੋਰ ਡੂੰਘਾਈ ਨਾਲ ਤਫਤੀਸ਼ ਕੀਤੀ ਜਾ ਰਹੀ ਹੈ।