ਲੁਧਿਆਣਾ: ਖੇਤੀ ਕਾਨੂੰਨਾਂ ਦੇ ਖਿਲਾਫ ਵਿੱਢੇ ਕਿਸਾਨੀ ਸੰਘਰਸ਼ 'ਚ ਪੰਜਾਬ ਦੀ ਸਿਆਸਤ ਦਿਨੋਂ ਦਿਨ ਭੱਖਦੀ ਜਾ ਰਹੀ ਹੈ। ਪੰਜਾਬ ਦੇ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਾਂਗਰਸ ਸਾਂਸਦ ਰਵਨੀਤ ਸਿੰਘੂ ਬਿੱਟੂ ਦੇ ਘਰ ਦਾ ਘਿਰਾਓ ਕਰਨਾ ਸੀ, ਜਿਸ ਨੂੰ ਲੈ ਕੇ ਸਾਂਸਦ ਰਵਨੀਤ ਬਿੱਟੂ ਵੱਲੋਂ ਘਰ ਦੇ ਬਾਹਰ ਧਰਨੇ ਪ੍ਰਦਰਸ਼ਨਾਂ ਦਾ ਪੂਰਾ ਪ੍ਰਬੰਧ ਕੀਤਾ ਗਿਆ ਹੈ।
ਰਵਨੀਤ ਬਿੱਟੂ ਵੱਲੋਂ ਰਿਹਾਇਸ਼ ਦੇ ਬਾਹਰ ਧਰਨਾ ਦੇਣ ਵਾਲੇ ਭਾਜਪਾ ਆਗੂਆਂ ਲਈ ਕੀਤੇ ਗਏ ਖਾਸ ਪ੍ਰਬੰਧ ਕੀ ਹੈ ਧਰਨੇ ਦਾ ਕਾਰਨ?
ਬੇਸ਼ੱਕ ਕਿਸਾਨ ਜੱਥੇਬੰਦੀਆਂ ਰਾਜਨੀਤਿਕ ਪਾਰਟੀਆਂ ਨੂੰ ਧਰਨੇ ਦਾ ਹਿੱਸਾ ਨਹੀਂ ਬਨਣ ਦੇ ਰਹੀਆਂ ਹਨ ਪਰ ਕਿਸਾਨਾਂ ਦੇ ਨਾਂਅ 'ਤੇ ਸਿਆਸਤ ਕਰਨ ਤੋਂ ਕੋਈ ਵੀ ਰਾਜਨੀਤਿਕ ਪਾਰਟੀ ਪਿੱਛੇ ਨਹੀਂ ਹੈ। ਖੇਤੀ ਕਾਨੂੰਨਾਂ ਦੇ ਵਿਰੁੱਧ ਆਪਣੀ ਆਵਾਜ਼ ਬੁਲੰਦ ਕਰ ਰਹੇ ਰਵਨੀਤ ਬਿੱਟੂ ਨੇ ਬਿਆਨ ਦਿੱਤਾ ਕਿ ਜੇਕਰ ਕਾਨੂੰਨ ਵਾਪਸ ਨਾ ਲਏ ਗਏ ਤਾਂ ਪੰਜਾਬ 'ਚ ਕੁਰਬਾਨੀਆਂ ਹੋਣਗੀਆਂ। ਜਿਸ ਬਿਆਨ ਤੋਂ ਬਾਅਦ ਉਹ ਸਿਆਸੀ ਚੱਕਰਵਿਊ 'ਚ ਫੱਸ ਗਏ।
ਭਾਜਪਾ ਆਗੂਆਂ ਦਾ ਧਰਨਾ
ਪੰਜਾਬ ਭਾਜਪਾ ਪ੍ਰਧਾਨ ਸਣੇ ਭਾਜਪਾ ਆਗੂਆਂ ਨੇ ਅੱਜ ਰਵਨੀਤ ਸਿੰਘ ਬਿੱਟੂ ਦੇ ਘਰ ਦਾ ਘਿਰਾਓ ਕਰਨਾ ਹੈ। ਜਿਸ ਨੂੰ ਲੈ ਕੇ ਬਿੱਟੂ ਦੇ ਘਰ ਦੇ ਬਾਹਰ ਪੁਖ਼ਤਾ ਪ੍ਰਬੰਧ ਉਨ੍ਹਾਂ ਦੇ ਸਿਆਸੀ ਸਲਾਹਕਾਰ ਵੱਲੋਂ ਕੀਤੇ ਗਏ ਹਨ। ਜ਼ਿਕਰਯੋਗ ਹੈ ਕਿ ਬਿੱਟੂ ਦਿੱਲੀ 'ਚ ਧਰਨੇ 'ਤੇ ਮੌਜੂਦ ਹਨ।
ਇੱਕ ਸਿਆਸੀ ਕਦਮ?
- ਬਿੱਟੂ ਦੇ ਘਰ 'ਚ ਭਾਜਪਾ ਆਗੂਆਂ ਲਈ ਗੱਦੇ, ਰਜਾਈਆਂ, ਹੀਟਰ, ਚਾਹ ਪਾਣੀ ਆਦਿ ਦਾ ਪ੍ਰਬੰਧ ਕੀਤਾ ਗਿਆ ਹੈ। ਬਿੱਟੂ ਦੇ ਸਲਾਹਕਾਰ ਨੇ ਕਿਹਾ ਕਿ ਸਾਨੂੰ ਉਨ੍ਹਾਂ ਨੇ ਨਿਰਦੇਸ਼ ਦਿੱਤੇ ਹਨ ਕਿ ਪੰਜਾਬ ਭਾਜਪਾ ਦੇ ਪ੍ਰਧਾਨ ਨੂੰ ਕਿਸੇ ਵੀ ਤਰੀਕੇ ਦੀ ਕੋਈ ਤੰਗੀ ਨਹੀਂ ਆਉਣੀ ਚਾਹੀਦੀ।
- ਉਨ੍ਹਾਂ ਨੇ ਘਰ ਦੇ ਸਾਰੇ ਦਰਵਾਜ਼ੇ ਵੀ ਖੁੱਲ੍ਹੇ ਰੱਖੇ ਹਨ ਤੇ ਉਹ ਭਾਜਪਾ ਦੇ ਆਗੂਆਂ ਦੀ ਉਡੀਕ 'ਚ ਹਨ।