ਪੰਜਾਬ

punjab

ETV Bharat / city

ਕਾਂਗਰਸ ਕਿਸਾਨਾਂ ਦੀ ਆੜ੍ਹ 'ਚ ਭੇਜ ਰਹੀ ਆਪਣੇ ਗੁੰਡੇ: ਪੁਸ਼ਪਿੰਦਰ ਸਿੰਘਲ - ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ

ਨਵਾਂਸ਼ਹਿਰ ਅਤੇ ਮੋਗਾ ਦੇ ਵਿੱਚ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਅਤੇ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਦਾ ਕਿਸਾਨ ਜਥੇਬੰਦੀਆਂ ਨੇ ਲਗਾਤਾਰ ਵਿਰੋਧ ਵੀ ਕੀਤਾ ਜਾ ਰਿਹਾ ਸੀ, ਜਿਸ ਨੂੰ ਲੈ ਕੇ ਸਥਾਨਕ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਨੇ ਕਿਹਾ ਹੈ ਕਿ ਅਗਾਮੀ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਇਸ ਦਾ ਜਵਾਬ ਦੇਵੇਗੀ।

ਭਾਜਪਾ ਦੇ ਸੀਨੀਅਰ ਆਗੂਆਂ ਦੀ ਪ੍ਰੈੱਸ ਕਾਨਫਰੰਸ, ਕਿਹਾ ਅਗਾਮੀ ਵਿਧਾਨ ਸਭਾ ਚੋਣਾਂ 'ਚ ਦੇਵਾਂਗੇ ਜਵਾਬ
ਭਾਜਪਾ ਦੇ ਸੀਨੀਅਰ ਆਗੂਆਂ ਦੀ ਪ੍ਰੈੱਸ ਕਾਨਫਰੰਸ, ਕਿਹਾ ਅਗਾਮੀ ਵਿਧਾਨ ਸਭਾ ਚੋਣਾਂ 'ਚ ਦੇਵਾਂਗੇ ਜਵਾਬ

By

Published : Feb 9, 2021, 5:16 PM IST

ਲੁਧਿਆਣਾ: ਨਿਗਮ ਚੋਣਾਂ ਨੂੰ ਲੈ ਕੇ ਲਗਾਤਾਰ ਭਾਜਪਾ ਵਰਕਰਾਂ ਦਾ ਵਿਰੋਧ ਹੋ ਰਿਹਾ ਹੈ ਇਸੇ ਨੂੰ ਲੈ ਕੇ ਅੱਜ ਭਾਜਪਾ ਨੇ ਇੱਕ ਪ੍ਰੈੱਸ ਕਾਨਫਰੰਸ ਵੀ ਰੱਖੀ ਗਈ। ਬੀਤੇ ਦਿਨੀਂ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਲੁਧਿਆਣਾ ਫੇਰੀ ਦੇ ਦੌਰਾਨ ਉਨ੍ਹਾਂ ਨੇ ਭਾਜਪਾ ਦੇ ਵਰਕਰਾਂ 'ਤੇ ਹੋ ਰਹੇ ਵਿਰੋਧ ਨੂੰ ਲੈ ਕੇ ਤਿੱਖੀ ਪ੍ਰਤੀਕਿਰਿਆ ਜ਼ਾਹਿਰ ਕੀਤੀ। ਉਸੇ ਨੂੰ ਲੈ ਕੇ ਨਵਾਂਸ਼ਹਿਰ ਅਤੇ ਮੋਗਾ ਦੇ ਵਿੱਚ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਅਤੇ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਦਾ ਕਿਸਾਨ ਜਥੇਬੰਦੀਆਂ ਨੇ ਲਗਾਤਾਰ ਵਿਰੋਧ ਵੀ ਕੀਤਾ ਜਾ ਰਿਹਾ ਸੀ, ਜਿਸ ਨੂੰ ਲੈ ਕੇ ਸਥਾਨਕ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਨੇ ਕਿਹਾ ਹੈ ਕਿ ਆਗਾਮੀ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਇਸ ਦਾ ਜਵਾਬ ਦੇਵੇਗੀ।

ਭਾਜਪਾ ਦੇ ਸੀਨੀਅਰ ਆਗੂਆਂ ਦੀ ਪ੍ਰੈੱਸ ਕਾਨਫਰੰਸ, ਕਿਹਾ ਅਗਾਮੀ ਵਿਧਾਨ ਸਭਾ ਚੋਣਾਂ 'ਚ ਦੇਵਾਂਗੇ ਜਵਾਬ

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਲੁਧਿਆਣਾ ਕਾਰਪੋਰੇਸ਼ਨ ਦੇ ਮੁੱਦੇ 'ਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਘੇਰਦਿਆਂ ਜ਼ਿਲ੍ਹਾ ਭਾਜਪਾ ਪ੍ਰਧਾਨ ਪੁਸ਼ਪਿੰਦਰ ਸਿੰਘਲ ਨੇ ਕਿਹਾ ਕਿ ਕਾਂਗਰਸ ਦੀ ਸਰਕਾਰ ਕਿਸਾਨ ਅੰਦੋਲਨ ਦੀ ਆੜ ਵਿੱਚ ਆਪਣੇ ਗੁੰਡੇ ਭੇਜ ਕੇ ਭਾਜਪਾ ਦੇ ਸੀਨੀਅਰ ਆਗੂਆਂ ਦਾ ਵਿਰੋਧ ਕਰਵਾ ਰਹੀ ਹੈ ਜੋ ਕਿ ਨਿੰਦਣਯੋਗ ਹੈ।

ਉਨ੍ਹਾਂ ਨੇ ਕਿਹਾ ਕਿ ਭਾਜਪਾ ਇਸ ਨੂੰ ਬਿਲਕੁਲ ਵੀ ਬਰਦਾਸ਼ਤ ਨਹੀਂ ਕਰੇਗੀ। ਉਨ੍ਹਾਂ ਨੇ ਕਿਹਾ ਕਿ ਭਾਜਪਾ ਤੇ ਚੋਣਾਂ ਦੇ ਵਿੱਚ ਆਪਣੀ ਜ਼ਮੀਨ ਤਲਾਸ਼ਣ ਦੇ ਜੋ ਵਿਰੋਧੀਆਂ ਅਪੋਲੋ ਇਲਜ਼ਾਮ ਲਗਾਏ ਜਾ ਰਹੇ ਹਨ। ਉਨ੍ਹਾਂ ਨੂੰ ਉਹ ਦੱਸਣਾ ਚਾਹੁੰਦੇ ਹਨ ਕਿ ਅਗਾਮੀ ਵਿਧਾਨ ਸਭਾ ਚੋਣਾਂ ਦੇ ਵਿੱਚ ਭਾਜਪਾ ਇਸ ਦਾ ਜਵਾਬ ਕਾਂਗਰਸ ਨੂੰ ਦੇਵੇਗੀ ।

ABOUT THE AUTHOR

...view details