ਲੁਧਿਆਣਾ: ਸ਼ਹਿਰ 'ਚ ਕਾਂਗਰਸ ਵੱਲੋਂ ਖੇਤੀਬਾੜੀ ਆਰਡੀਨੈਂਸ ਵਿਰੁੱਧ ਵੱਖ-ਵੱਖ ਥਾਂਵਾਂ 'ਤੇ ਪ੍ਰਦਰਸ਼ਨ ਕੀਤਾ ਗਿਆ। ਕੁਲਦੀਪ ਸਿੰਘ ਵੈਦ ਦੀ ਅਗਵਾਈ 'ਚ ਫੁੱਲਾਂਵਾਲ ਚੌਕ 'ਚ ਵਰਕਰਾਂ ਨੇ ਕੇਂਦਰ ਸਰਕਾਰ ਵਿਰੁੱਧ ਪ੍ਰਦਰਸ਼ਨ ਕੀਤਾ। ਇਸ ਧਰਨਾ ਪ੍ਰਦਰਸ਼ਨ ਦੌਰਾਨ ਉਨ੍ਹਾਂ ਨੇ ਪਕੌੜੇ ਤਲੇ, ਚਾਹ ਬਣਾਈ ਅਤੇ ਨਾਲ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਸਾੜ ਕੇ ਰੋਸ ਜ਼ਾਹਿਰ ਕੀਤਾ।
ਆਰਡੀਨੈਂਸ ਦੇ ਵਿਰੋਧ 'ਚ ਸਾੜਿਆ ਪ੍ਰਧਾਨ ਮੰਤਰੀ ਦਾ ਪੁਤਲਾ, ਪਕੌੜੇ ਤਲ ਕੀਤਾ ਰੋਸ ਜ਼ਾਹਿਰ
ਵਿਧਾਇਕ ਕੁਲਦੀਪ ਸਿੰਘ ਵੈਦ ਨੇ ਕਿਹਾ ਕਿ ਅਕਾਲੀ ਦਲ ਦੋਗਲੀ ਨੀਤੀ ਖੇਡ ਰਹੀ ਹੈ, ਇੱਕ ਪਾਸੇ ਬੀਬੀ ਹਰਸਿਮਰਤ ਕੌਰ ਬਾਦਲ ਅਸਤੀਫਾ ਦਿੰਦੀ ਹੈ ਅਤੇ ਦੂਜੇ ਪਾਸੇ ਉਹ ਖੇਤੀ ਆਰਡੀਨੈਂਸ ਦੀ ਹਮਾਇਤ ਵੀ ਕਰਦੀ ਹੈ।
ਵਿਧਾਇਕ ਕੁਲਦੀਪ ਸਿੰਘ ਵੈਦ ਨੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਅਕਾਲੀ ਦਲ ਦੋਗਲੀ ਨੀਤੀ ਖੇਡ ਰਹੀ ਹੈ, ਇੱਕ ਪਾਸੇ ਬੀਬੀ ਹਰਸਿਮਰਤ ਕੌਰ ਬਾਦਲ ਅਸਤੀਫਾ ਦਿੰਦੀ ਹੈ ਅਤੇ ਦੂਜੇ ਪਾਸੇ ਉਹ ਖੇਤੀ ਆਰਡੀਨੈਂਸ ਦੀ ਹਮਾਇਤ ਵੀ ਕਰਦੀ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਨਿਸ਼ਾਨਾ ਸਾਧਦੇ ਹੋਏ ਵੈਦ ਨੇ ਕਿਹਾ ਕਿ ਖੇਤੀ ਬਿੱਲ ਪਾਸ ਤੋਂ ਬਾਅਦ ਪੰਜਾਬ ਦੇ ਨੌਜਵਾਨ ਸਿਰਫ ਪਕੌੜੇ ਤਲਣ ਅਤੇ ਖਿਡੌਣੇ ਵੇਚਣ ਜੋਗੇ ਹੀ ਰਹਿ ਜਾਣਗੇ। ਪਾਸ ਕੀਤਾ ਗਿਆ ਇਹ ਆਰਡੀਨੈਂਸ ਕਿਸਾਨ ਵਿਰੋਧੀ ਹੈ ਅਤੇ ਕਾਂਗਰਸ ਪਾਰਟੀ ਕਿਸਾਨਾਂ ਦੇ ਨਾਲ ਖੜ੍ਹੀ ਹੈ ਅਤੇ ਕਿਸੇ ਵੀ ਹਾਲਤ ਵਿੱਚ ਪੰਜਾਬ ਨੂੰ ਅਤੇ ਪੰਜਾਬ ਦੇ ਕਿਸਾਨਾਂ ਨੂੰ ਬਰਬਾਦ ਨਹੀਂ ਹੋਣ ਦੇਵੇਗੀ।