ਲੁਧਿਆਣਾ:ਲਗਾਤਾਰ ਵਧ ਰਹੀਆਂ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਨੇ ਜਿੱਥੇ ਆਮ ਆਦਮੀ ਦਾ ਲੱਕ ਤੋੜ ਦਿੱਤਾ ਉੱਥੇ ਹੀ ਦੂਜੇ ਪਾਸੇ ਡੀਜ਼ਲ ਦੀਆਂ ਕੀਮਤਾਂ ਕਰਕੇ ਰੋਡ ਟਰਾਂਸਪੋਰਟ ਨੂੰ ਵੀ ਵੱਡਾ ਨੁਕਸਾਨ ਝੱਲਣਾ ਪੈ ਰਿਹਾ ਹੈ। ਖਾਸ ਕਰਕੇ ਨਿਜੀ ਬੱਸ ਚਾਲਕਾਂ ਉਤੇ ਦੋਹਰੀ ਮਾਰ ਪੈ ਰਹੀ ਹੈ ਇਕ ਪਾਸੇ ਡੀਜ਼ਲ ਦੀ ਕੀਮਤਾਂ ਲਗਾਤਾਰ ਵਧ ਰਹੀਆਂ ਨੇ ਉਥੇ ਹੀ ਪੰਜਾਬ ਸਰਕਾਰ ਨੇ ਸਰਕਾਰੀ ਬੱਸਾਂ ਚ ਮਹਿਲਾਵਾਂ ਲਈ ਸਫ਼ਰ ਮੁਫ਼ਤ ਕਰ ਦਿੱਤਾ ਜਿਸ ਕਰਕੇ ਨਿੱਜੀ ਬੱਸ ਚਾਲਕਾਂ ਦੇ ਖਰਚੇ ਵੀ ਪੂਰੇ ਨਹੀਂ ਪੈ ਰਹੀ।
ਡੀਜ਼ਲ ਦੇ ਵਧਦੇ ਰੇਟਾਂ, ਕੋਰੋਨਾ ਪਾਬੰਦੀਆਂ ਦੀ ਬੱਸਾਂ ਵਾਲਿਆਂ 'ਤੇ ਦੋਹਰੀ ਮਾਰ
ਨਿਜੀ ਬੱਸ ਚਾਲਕਾਂ ਉਤੇ ਦੋਹਰੀ ਮਾਰ ਪੈ ਰਹੀ ਹੈ ਇਕ ਪਾਸੇ ਡੀਜ਼ਲ ਦੀ ਕੀਮਤਾਂ ਲਗਾਤਾਰ ਵਧ ਰਹੀਆਂ ਨੇ ਉਥੇ ਹੀ ਪੰਜਾਬ ਸਰਕਾਰ ਨੇ ਸਰਕਾਰੀ ਬੱਸਾਂ ਚ ਮਹਿਲਾਵਾਂ ਲਈ ਸਫ਼ਰ ਮੁਫ਼ਤ ਕਰ ਦਿੱਤਾ ਜਿਸ ਕਰਕੇ ਨਿੱਜੀ ਬੱਸ ਚਾਲਕਾਂ ਦੇ ਖਰਚੇ ਵੀ ਪੂਰੇ ਨਹੀਂ ਪੈ ਰਹੀ।
ਇਹ ਵੀ ਪੜੋ: ਪੰਜਾਬ ਅੰਦਰ 24 ਘੰਟਿਆਂ 'ਚ 7,327 ਕੋਰੋਨਾ ਦੇ ਨਵੇਂ ਮਾਮਲੇ, 157 ਮੌਤਾਂ
ਲੁਧਿਆਣਾ ਦੇ ਨਿਜੀ ਬੱਸ ਚਾਲਕਾਂ ਨੇ ਕਿਹਾ ਕਿ ਉਨ੍ਹਾਂ ਨੂੰ ਦੋਹਰੀ ਮਾਰ ਪਈ ਹੈ ਡੀਜ਼ਲ ਦੀਆਂ ਕੀਮਤਾਂ ਲਗਾਤਾਰ ਵਧ ਰਹੀਆਂ ਨੇ ਅਤੇ ਮੌਜੂਦਾ ਹਾਲਾਤ ਇਹ ਨੇ ਕਿ ਪੰਜਾਬ ਵਿੱਚ ਡੀਜ਼ਲ ਲਗਪਗ 83 ਰੁਪਏ ਪ੍ਰਤੀ ਲੀਟਰ ਹੈ ਅਤੇ ਕੋਰੋਨਾ ਮਹਾਂਮਾਰੀ ਕਰਕੇ ਸਿਰਫ਼ ਬੱਸ ਵਿਚ 25 ਸਵਾਰੀਆਂ ਬਿਠਾਉਣ ਦੀ ਇਜਾਜ਼ਤ ਹੈ, ਜਿਸ ਨਾਲ ਉਨ੍ਹਾਂ ਦੇ ਖਰਚੇ ਵੀ ਪੂਰੇ ਨਹੀਂ ਹੁੰਦੇ। ਉਨ੍ਹਾਂ ਕਿਹਾ ਕਿ ਸਰਕਾਰੀ ਬੱਸਾਂ ਦੇ ਵਿੱਚ ਮਹਿਲਾਵਾਂ ਲਈ ਸਫ਼ਰ ਪੂਰੀ ਤਰ੍ਹਾਂ ਮੁਫ਼ਤ ਹੈ ਜਿਸ ਕਰਕੇ ਪ੍ਰਾਈਵੇਟ ਬੱਸਾਂ ਵਿਚ ਕੋਈ ਸਫ਼ਰ ਨਹੀਂ ਕਰਨਾ ਚਾਹੁੰਦਾ ਹਾਲਾਤ ਇਹ ਹੋ ਗਏ ਨੇ ਕਿ ਉਨ੍ਹਾਂ ਨੂੰ ਮਾਲਕਾਂ ਨੇ ਕੋਈ ਹੋਰ ਕੰਮਕਾਰ ਲੱਭਣ ਲਈ ਆਖ ਦਿੱਤਾ ਹੈ ਅਤੇ ਅਜਿਹੇ ਹਾਲਾਤਾਂ ’ਚ ਉਨ੍ਹਾਂ ਨੂੰ ਆਪਣੇ ਘਰ ਦਾ ਖਰਚਾ ਚਲਾਉਣਾ ਵੀ ਮੁਸ਼ਕਿਲ ਹੋ ਜਾਵੇਗਾ।
ਇਹ ਵੀ ਪੜੋ: ਬੇਲਗਾਮ ਕੋਰੋਨਾ: ਪੰਜਾਬ 'ਚ ਵਧੀਆਂ ਪਾਬੰਦੀਆਂ, ਨਵੇਂ ਨਿਰਦੇਸ਼ ਜਾਣਨ ਲਈ ਪੜ੍ਹੋ ਪੂਰੀ ਖ਼ਬਰ