ਪੰਜਾਬ

punjab

ETV Bharat / city

ਅਨਿਲ ਅਰੋੜਾ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਸਿੱਖ ਜੱਥੇਬੰਦੀਆਂ ਵੱਲੋਂ ਪ੍ਰਦਰਸ਼ਨ - Sikh organizations

ਅਨਿਲ ਅਰੋੜਾ (Anil Arora) ਦੀ ਗ੍ਰਿਫਤਾਰੀ ਦੀ ਮੰਗ ਨੂੰ ਲੈ ਸਿੱਖ ਜਥੇਬੰਦੀਆਂ ਵੱਲੋਂ ਭਾਰਤ ਨਗਰ ਚੌਕ ਜਾਮ ਕੀਤਾ ਗਿਆ। ਸਿੱਖ ਜਥੇਬੰਦੀਆਂ (Sikh organizations) ਨੇ ਇਹ ਵੀ ਕਿਹਾ ਕਿ ਜੇਕਰ ਉਹ ਸਿੱਖਾਂ ਦੇ ਹੱਥ ਚੜ੍ਹ ਗਿਆ ਤਾਂ ਉਸ ਨੂੰ ਸੋਧਾ ਵੀ ਲਾਇਆ ਜਾ ਸਕਦਾ ਹੈ।

ਅਨਿਲ ਅਰੋੜਾ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਸਿੱਖ ਜੱਥੇਬੰਦੀਆਂ ਵੱਲੋਂ ਪ੍ਰਦਰਸ਼ਨ
ਅਨਿਲ ਅਰੋੜਾ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਸਿੱਖ ਜੱਥੇਬੰਦੀਆਂ ਵੱਲੋਂ ਪ੍ਰਦਰਸ਼ਨ

By

Published : Nov 8, 2021, 7:43 AM IST

ਲੁਧਿਆਣਾ: ਅਨਿਲ ਅਰੋੜਾ (Anil Arora) ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ (Guru Nanak Dev Ji) ਬਾਰੇ ਅਪਤੀਜਨਕ ਸ਼ਬਦ ਬੋਲੇ ਗਏ ਸਨ, ਜਿਸ ਨੂੰ ਲੈ ਕੇ ਪੁਲਿਸ ਵੱਲੋਂ ਉਸਦੇ ਖਿਲਾਫ਼ ਮਾਮਲਾ ਵੀ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਵਿੱਚ ਦੋ ਵਿਅਕਤੀਆਂ ਦੀ ਗ੍ਰਿਫਤਾਰੀ ਵੀ ਹੋ ਚੁੱਕੀ ਹੈ, ਪਰ ਅਨਿਲ ਅਰੋੜਾ (Anil Arora) ਦੀ ਗ੍ਰਿਫਤਾਰੀ ਨੂੰ ਲੈ ਕੇ ਸਿੱਖ ਜੱਥੇਬੰਦੀਆਂ (Sikh organizations) ਵੱਲੋਂ ਲਗਾਤਾਰ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ ਇਸ ਲੜੀ ਵਿੱਚ ਸਿੱਖ ਜਥੇਬੰਦੀਆਂ (Sikh organizations) ਵੱਲੋਂ ਭਾਰਤ ਨਗਰ ਚੌਕ ਜਾਮ ਕਰਕੇ ਪੁਤਲਾ ਫੂਕ ਪ੍ਰਦਰਸ਼ਨ ਕੀਤਾ ਗਿਆ।

ਇਹ ਵੀ ਪੜੋ:ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਅੱਜ

ਇਸ ਮੌਕੇ ‘ਤੇ ਬੋਲਦਿਆਂ ਸਿੱਖ ਜਥੇਬੰਦੀਆਂ (Sikh organizations) ਦੇ ਮੈਂਬਰਾਂ ਨੇ ਕਿਹਾ ਕਿ ਉਹ ਲੰਬੇ ਸਮੇਂ ਤੋਂ ਅਨਿਲ ਅਰੋੜਾ (Anil Arora) ਦੀ ਗ੍ਰਿਫਤਾਰੀ ਦੀ ਮੰਗ ਕਰ ਰਹੇ ਹਨ, ਪਰ ਉਸ ਵੱਲੋਂ ਉਨ੍ਹਾਂ ਨੂੰ ਭਰੋਸਾ ਵੀ ਦਿੱਤਾ ਜਾ ਰਿਹਾ ਹੈ, ਪਰ ਗ੍ਰਿਫ਼ਤਾਰੀ ਨਹੀਂ ਹੋ ਰਹੀ ਹੈ, ਜਿਸ ਦੇ ਚਲਦਿਆਂ ਮਜਬੂਰ ਹੋ ਕੇ ਭਾਰਤ ਨਗਰ ਚੌਕ ਜਾਮ ਕਰਨਾ ਪਿਆ।

ਅਨਿਲ ਅਰੋੜਾ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਸਿੱਖ ਜੱਥੇਬੰਦੀਆਂ ਵੱਲੋਂ ਪ੍ਰਦਰਸ਼ਨ

ਇਹ ਵੀ ਪੜੋ:ਪੀ ਐੱਮ ਮੋਦੀ ਅਤੇ ਸੀਐੱਮ ਯੋਗੀ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

ਸਿੱਖ ਜਥੇਬੰਦੀਆਂ (Sikh organizations) ਨੇ ਇਹ ਵੀ ਕਿਹਾ ਕਿ ਜੇਕਰ ਉਹ ਸਿੱਖਾਂ ਦੇ ਹੱਥ ਚੜ੍ਹ ਗਿਆ ਤਾਂ ਉਸ ਨੂੰ ਸੋਧਾ ਵੀ ਲਾਇਆ ਜਾ ਸਕਦਾ ਹੈ।

ਉਥੇ ਹੀ ਸਥਾਨਕ ਲੋਕਾਂ ਨੇ ਕਿਹਾ ਕਿ ਉਹਨਾਂ ਨੂੰ ਧਰਨੇ ਕਾਰਨ ਹਰ ਰੋਜ ਦਿੱਕਤਾਂ ਦਾ ਸਹਾਮਣਾ ਕਰਨਾ ਪੈਂਦਾ ਹੈ ਤੇ ਉਹ ਲੇਟ ਹੋ ਜਾਂਦੇ ਹਨ, ਜਿਸ ਕਾਰਨ ਇਸ ਮਸਲੇ ਦਾ ਜਲਦ ਤੋਂ ਜਲਦ ਹਲ ਹੋਣਾ ਚਾਹੀਦਾ ਹੈ।

ਇਹ ਵੀ ਪੜੋ:ਸੜਕ ਬਣਾਉਣ ਦੀ ਮੰਗ ਨੂੰ ਲੈ ਕੇ ਸੰਘਰਸ਼ ਕਮੇਟੀ ਨੇ ਦਿੱਤਾ ਧਰਨਾ

ABOUT THE AUTHOR

...view details