ਲੁਧਿਆਣਾ:ਸ੍ਰੀਗੁਰੂ ਨਾਨਕ ਦੇਵ ਜੀ (Guru Nanak Dev Ji) ਦੇ ਸਬੰਧ ਵਿੱਚ ਮੰਦੀ ਸ਼ਬਦਾਵਲੀ ਵਰਤਣ ਵਾਲੇ ਨੂੰ ਪੁਲਿਸ ਵੱਲੋਂ ਗ੍ਰਿਫ਼ਤਾਰ ਨਾ ਕਰਨ ‘ਤੇ ਸਿੱਖ ਜਥੇਬੰਦੀਆਂ ਵੱਲੋਂ ਸਮਰਾਲਾ ਚੌਕ ਵਿੱਚ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਜਿੱਥੇ ਨਾ ਕਿ ਸਿਰਫ ਸਿੱਖ ਜਥੇਬੰਦੀਆਂ ਪ੍ਰਦਰਸ਼ਨ (Sikh organizations) ਕਰ ਰਹੀਆਂ ਹਨ ਉਥੇ ਹੀ ਬਾਕੀ ਭਾਈਚਾਰੇ ਦੇ ਲੋਕ ਵੀ ਇਸ ਪ੍ਰਦਰਸ਼ਨ ਵਿੱਚ ਸ਼ਾਮਲ ਹੋ ਰਹੇ ਹਨ ਤੇ ਭਾਈਚਾਰਕ ਸਾਂਝ ਦਾ ਸੰਦੇਸ਼ ਦਿੱਤਾ ਜਾ ਰਿਹਾ ਹੈ।
ਇਹ ਵੀ ਪੜੋ:ਭਾਜਪਾ ਆਗੂ ਦਾ ਵੱਡਾ ਬਿਆਨ, ਕਿਹਾ-ਖੇਤੀ ਕਾਨੂੰਨਾਂ ਦਾ ਜਲਦ ਹੋਵੇਗਾ ਹੱਲ, ਕੈਪਟਨ ਅਮਰਿੰਦਰ ਸਿੰਘ...
ਉਥੇ ਹੀ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਦੇ ਪ੍ਰਧਾਨ ਪ੍ਰਿਤਪਾਲ ਸਿੰਘ ਪਾਲੀ (Pritpal Singh Pali) ਨੇ ਕਿਹਾ ਕਿ ਕੁਝ ਲੋਕ ਆਪਣੀ ਰਾਜਨੀਤੀ ਚਮਕਾਉਣ ਲਈ ਅਜਿਹਾ ਕਰਦੇ ਹਨ ਜੋ ਬਿਲਕੁਲ ਗਲਤ ਹੈ। ਉਨ੍ਹਾਂ ਵੱਲੋਂ ਵੀ ਅਜਿਹੇ ਲੋਕਾਂ ਖਿਲਾਫ਼ ਕਾਰਵਾਈ ਦੀ ਮੰਗ ਕੀਤੀ ਗਈ। ਉੱਥੇ ਹੀ ਇਸ ਮੋਰਚੇ ਵਿਚ ਸ਼ਾਮਿਲ ਮੁਸਲਿਮ ਭਾਈਚਾਰੇ ਦੇ ਆਗੂ ਵੱਲੋਂ ਨਿਖੇਧੀ ਕੀਤੀ ਗਈ ਅਤੇ ਕਿਹਾ ਕੀ ਸ੍ਰੀ ਗੁਰੂ ਨਾਨਕ ਦੇਵ ਜੀ (Guru Nanak Dev Ji) ਸਾਰਿਆਂ ਦੇ ਸਾਂਝੇ ਗੁਰੂ ਹਨ ਉਹਨਾਂ ਬਾਰੇ ਮੰਦਾ ਬੋਲਣ ਵਾਲੇ ਲੋਕਾਂ ਖਿਲਾਫ ਸਖਤ ਕਾਰਵਾਈ ਹੋਣੀ ਚਾਹੀਦੀ ਹੈ ਅਤੇ ਇਹ ਸਰਬ ਸਾਂਝਾ ਮੋਰਚਾ ਤਕ ਜਾਰੀ ਰਹੇਗਾ ਜਦੋਂ ਤੱਕ ਆਰੋਪੀ ਦੀ ਗ੍ਰਿਫਤਾਰੀ ਨਹੀਂ ਹੋ ਜਾਂਦੀ ਹੈ।
ਇਸ ਮੌਕੇ ‘ਤੇ ਬੋਲਦਿਆਂ ਗੁਰਦੇਵ ਦੇਬੀ ਭਾਜਪਾ ਆਗੂ ਨੇ ਕਿਹਾ ਕੀ ਸ੍ਰੀਗੁਰੂ ਨਾਨਕ ਦੇਵ ਜੀ (Guru Nanak Dev Ji) ਸਾਰਿਆਂ ਦੇ ਸਾਂਝੇ ਗੁਰੂ ਹਨ ਅਤੇ ਕਿਸੇ ਵੀ ਧਰਮ ਬਾਰੇ ਮੰਦੀ ਸ਼ਬਦਾਵਲੀ ਵਰਤਣ ਵਾਲਿਆਂ ਨੂੰ ਨਹੀਂ ਬਖਸ਼ਿਆ ਜਾਵੇਗਾ।
ਇਹ ਵੀ ਪੜੋ:ਪੰਜਾਬ ਸਰਕਾਰ ਦੀ ਬਿੱਲ ਮੁਆਫ਼ੀ ਯੋਜਨਾ ਨੂੰ ਲੱਗ ਸਕਦਾ ਗ੍ਰਹਿਣ