ਲੁਧਿਆਣਾ:ਕੇਂਦਰ ਸਰਕਾਰ (Central Government) ਤੋਂ ਬਾਅਦ ਪੰਜਾਬ ਸਰਕਾਰ (Government of Punjab) ਨੇ ਵੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਘਟਾ ਦਿੱਤਾ ਹੈ। ਬੀਤੇ ਦਿਨ ਪੰਜਾਬ ਸਰਕਾਰ ਵੱਲੋਂ ਕੈਬਨਿਟ ਚ ਫ਼ੈਸਲਾ ਲਿਆ ਗਿਆ ਕਿ ਪੈਟਰੋਲ ਤੇ 10 ਰੁਪਏ ਪ੍ਰਤੀ ਲਿਟਰ ਜਦੋਂ ਕਿ ਡੀਜ਼ਲ (Diesel) ਤੇ 5 ਰੁਪਏ ਪ੍ਰਤੀ ਲੀਟਰ ਦੇ ਹਿਸਾਬ ਨਾਲ ਵੈਟ ਘਟਾਇਆ ਗਿਆ ਹੈ, ਜਿਸ ਤੋਂ ਬਾਅਦ ਪੰਜਾਬ ਵਿਚ ਜੇਕਰ ਲੁਧਿਆਣਾ ਦੀ ਗੱਲ ਕੀਤੀ ਜਾਵੇ ਤਾਂ ਡੀਜ਼ਲ ਦੀ ਕੀਮਤ 85.09 ਰੁਪਏ ਪ੍ਰਤੀ ਲਿਟਰ ਜਦੋਂ ਕਿ ਪੈਟਰੋਲ ਦੀ ਕੀਮਤ 96.72 ਰੁਪਏ ਪ੍ਰਤੀ ਲੀਟਰ ਸੀ।
ਜਿਸ ਨੂੰ ਲੈ ਕੇ ਲੋਕਾਂ ਦਾ ਕਹਿਣਾ ਹੈ ਕਿ ਇਹ ਸਿਰਫ ਚੋਣ ਸਟੰਟ ਹੈ। ਜਦੋਂ ਸਰਕਾਰ ਬਣ ਗਈ ਫਿਰ ਦੁਆਰਾ ਕੀਮਤਾਂ ਵਧਾ ਦੇਣਗੀਆਂ। ਕੁਝ ਲੋਕਾਂ ਨੇ ਇਸ ਨੂੰ ਕੁਝ ਰਾਹਤ ਜ਼ਰੂਰ ਦੱਸਿਆ ਪਰ ਕਈ ਲੋਕਾਂ ਨੇ ਕਿਹਾ ਕਿ ਇਹ ਸਿਰਫ ਚੋਣ ਸਟੰਟ ਹੈ। ਚੋਣਾਂ ਕਰਕੇ ਹੀ ਪੈਟਰੋਲ ਅਤੇ ਡੀਜ਼ਲ ਦੀਆ ਕੀਮਤਾਂ ਘਟਾਈਆਂ ਗਈਆਂ ਹਨ। ਆਮ ਲੋਕਾਂ ਨੇ ਕਿਹਾ ਕਿ 50 ਰੁਪਏ ਪ੍ਰਤੀ ਲਿਟਰ ਪੈਟਰੋਲ-ਡੀਜ਼ਲ ਦੀ ਕੀਮਤ ਵਧਾਉਣ ਤੋਂ ਬਾਅਦ ਜੇਕਰ ਹੁਣ ਪੰਜ ਦੱਸ ਰੁਪਏ ਘਟਾ ਦਿੱਤੀ ਹੈ। ਇਸ ਨਾਲ ਕੋਈ ਬਹੁਤਾ ਫ਼ਰਕ ਨਹੀਂ ਪੈਂਦਾ।