ਲੁਧਿਆਣਾ: ਨਾਗਰਿਕਤਾ ਸੋਧ ਕਾਨੂੰਨ ਦੇ ਵਿਰੋਧ 'ਚ ਦਲ ਖ਼ਾਲਸਾ ਅਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਸ਼ਨੀਵਾਰ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ। ਇਸ ਦਾ ਦੁਪਹਿਰ ਬਾਅਦ ਲੁਧਿਆਣਾ ਸ਼ਹਿਰ 'ਚ ਰਲਿਆ-ਮਿਲਿਆ ਅਸਰ ਵੇਖਣ ਨੂੰ ਮਿਲਿਆ। ਹਾਲਾਂਕਿ ਕਈ ਥਾਵਾਂ 'ਤੇ ਦੁਕਾਨਾਂ ਅਤੇ ਬਜ਼ਾਰ ਖੁਲ੍ਹੇ ਰਹੇ।
ਇਸ ਦੌਰਾਨ ਗੁਰਦੁਆਰਾ ਸ੍ਰੀ ਦੁੱਖ ਨਿਵਾਰਨ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਵਰਕਰ ਅਤੇ ਆਗੂ ਇਕਜੁੱਟ ਹੋ ਕੇ ਲੁਧਿਆਣਾ ਘੰਟਾਘਰ ਮਾਰਕੀਟ ਪਹੁੰਚੇ। ਇੱਥੇ ਉਨ੍ਹਾਂ ਵੱਲੋਂ ਸ਼ਾਂਤਮਈ ਢੰਗ ਦੇ ਨਾਲ ਦੁਕਾਨਾਂ ਕੁਝ ਸਮੇਂ ਲਈ ਬੰਦ ਕਰਵਾਈਆਂ ਗਈਆਂ ਅਤੇ ਇਸ ਦੌਰਾਨ ਵੱਡੀ ਤਾਦਾਦ 'ਚ ਪੁਲਿਸ ਫੋਰਸ ਵੀ ਤਾਇਨਾਤ ਰਹੀ।