ਪੰਜਾਬ ਸਰਕਾਰ ਵੱਲੋਂ ਸੂਬੇ 'ਚ ਪਲਾਸਟਿਕ ਦੇ ਲਿਫ਼ਾਫ਼ੇ ਬੈਨ ਕਰ ਦਿੱਤੇ ਗਏ ਹਨ। ਲਿਫ਼ਾਫੇ ਬੈਨ ਹੋਣ ਤੋਂ ਬਾਅਦ ਪਲਾਸਟਿਕ ਮੈਨੂਫੈਕਚਰਿੰਗ ਐਸੋਸੀਏਸ਼ਨ ਪੰਜਾਬ ਸਰਕਾਰ ਵਿਰੁੱਧ ਆ ਗਿਆ ਹੈ। ਐਸੋਸੀਏਸ਼ਨ ਮੁਤਾਬਕ ਪੰਜਾਬ ਸਰਕਾਰ ਨੂੰ ਚਾਹੀਦਾ ਸੀ ਕਿ ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਦੇ ਆਧਾਰ 'ਤੇ ਹੀ ਪਲਾਸਟਿਕ ਦੇ ਲਿਫ਼ਾਫ਼ਿਆਂ 'ਤੇ ਪਾਬੰਦੀ ਲਗਾਈ ਜਾਂਦੀ।
ਪਲਾਸਟਿਕ ਲਿਫ਼ਾਫ਼ੇ ਬੈਨ ਕਰਨ ਦਾ ਮਾਮਲਾ: PMA ਨੇ ਲਗਾਇਆ ਪੰਜਾਬ ਸਰਕਾਰ 'ਤੇ ਇਲਜ਼ਾਮ - online punjabi khabran
ਪਲਾਸਟਿਕ ਦੇ ਲਿਫ਼ਾਫ਼ੇ ਬੈਨ ਕਰਨ 'ਤੇ ਪਲਾਸਟਿਕ ਮੈਨੂਫੈਕਚਰਿੰਗ ਐਸੋਸੀਏਸ਼ਨ ਪੰਜਾਬ ਸਰਕਾਰ ਵਿਰੁੱਧ ਆ ਗਿਆ ਹੈ। ਐਸੋਸੀਏਸ਼ਨ ਨੇ ਪੰਜਾਬ ਸਰਕਾਰ ਦੇ ਇਸ ਕਦਮ ਨੂੰ ਗ਼ਲਤ ਕਰਾਰ ਦਿੰਦੇ ਹੋਏ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਦੇ ਆਧਾਰ 'ਤੇ ਹੀ ਪਲਾਸਟਿਕ ਦੇ ਲਿਫ਼ਾਫ਼ਿਆਂ 'ਤੇ ਪਾਬੰਦੀ ਲਗਾਈ ਜਾਣੀ ਚਾਹੀਦੀ ਸੀ।
ਫ਼ਾਈਲ ਫ਼ੋਟੋ
ਉਨ੍ਹਾਂ ਕਿਹਾ ਕਿ ਪੂਰੀ ਤਰ੍ਹਾਂ ਪਲਾਸਟਿਕ ਦੇ ਲਿਫ਼ਾਫ਼ੇ ਅਤੇ ਪਾਲੀਥੀਨ 'ਤੇ ਪਾਬੰਦੀ ਲਗਾਉਣਾ ਗ਼ਲਤ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਆਪਣੀ ਨਾਕਾਮੀ ਨੂੰ ਛੁਪਾਉਣ ਲਈ ਇਹ ਕਦਮ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇ ਨੋਟੀਫਿਕੇਸ਼ਨ ਵੱਲ ਸਰਕਾਰ ਦਾ ਕੋਈ ਧਿਆਨ ਨਹੀਂ ਹੈ ਸਗੋਂ ਸਰਕਾਰ ਹਜ਼ਾਰਾਂ ਲੋਕਾਂ ਦਾ ਰੁਜ਼ਗਾਰ ਖੋਹ ਰਹੀ ਹੈ।
Last Updated : Jun 25, 2019, 12:14 AM IST