ਲੁਧਿਆਣਾ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਅੱਜ ਸਿਵਿਕ ਧਾਰਮਿਕ ਸਮਾਗਮ 'ਚ ਸ਼ਿਰਕਤ ਕਰਨ ਲਈ ਮਹੇਸ਼ਇੰਦਰ ਗਰੇਵਾਲ ਦੇ ਘਰੇ ਪਹੁੰਚੇ। ਇਸ ਦੌਰਾਨ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਿੱਥੇ ਨਾਗਰਕਿਤਾ ਸੋਧ ਐਕਟ ਤੇ ਆਪਣੀ ਪ੍ਰਤੀਕ੍ਰਿਆ ਦਿੱਤੀ ਉਥੇ ਹੀ ਪੰਜਾਬ ਸਰਕਾਰ 'ਤੇ ਵੀ ਜੰਮ ਕੇ ਨਿਸ਼ਾਨੇ ਸਾਧੇ।
ਪੰਜਾਬ ਸਰਕਾਰ ਪੂਰੀ ਤਰ੍ਹਾਂ ਨਾਕਾਮ, ਕਾਂਗਰਸੀ ਵਿਧਾਇਕ ਬਣੇ ਰੇਤ ਮਾਫੀਆ: ਸੁਖਬੀਰ ਬਾਦਲ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਪੰਜਾਬ ਸਰਕਾਰ 'ਤੇ ਕਈ ਨਿਸ਼ਾਨੇ ਵਿਨ੍ਹੇ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਆਪਣੇ ਹੀ ਵਿਧਾਇਕ ਰੇਤ ਅਤੇ ਨਸ਼ੇ ਦੇ ਮਾਫੀਆ ਬਣੇ ਹੋਏ ਹਨ।
ਸੁਖਬੀਰ ਬਾਦਲ ਨੇ ਕਿਹਾ ਕਿ ਚੰਡੀਗੜ੍ਹ ਵਿੱਚ ਬੜੇ ਕੌਮਾਂਤਰੀ ਏਅਰਪੋਰਟ ਦਾ ਨਾਂਅ ਸ਼ਹੀਦ ਭਗਤ ਸਿੰਘ ਦੇ ਨਾਂਅ ਉੱਤੇ ਹੀ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਦਾ ਮਤਾ ਉਨ੍ਹਾਂ ਨੇ ਦੋ ਸਾਲ ਪਹਿਲਾਂ ਹੀ ਪਾ ਦਿੱਤਾ ਸੀ। ਉਧਰ ਦੂਜੇ ਭਰਾ ਪੰਜਾਬ ਸਰਕਾਰ 'ਤੇ ਹਮਲਾ ਬੋਲਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਪੰਜਾਬ ਵਿੱਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਖਰਾਬ ਹੋ ਚੁੱਕਾ ਹੈ।
ਉਨ੍ਹਾਂ ਕਿਹਾ ਕਿ ਕਾਂਗਰਸ ਦੇ ਆਪਣੇ ਹੀ ਵਿਧਾਇਕ ਰੇਤ ਅਤੇ ਨਸ਼ੇ ਦੇ ਮਾਫੀਆ ਬਣੇ ਹੋਏ ਹਨ। ਨਾਗਰਿਕਤਾ ਸੋਧ ਐਕਟ ਨੂੰ ਲੈ ਕੇ ਸੁਖਬੀਰ ਬਾਦਲ ਨੇ ਸਾਫ਼ ਕੀਤਾ ਕਿ ਉਹ ਪਹਿਲਾਂ ਹੀ ਪਾਰਲੀਮੈਂਟ 'ਚ ਮੁਸਲਿਮਾਂ ਦੇ ਹੱਕ 'ਚ ਨਿੱਤਰ ਚੁੱਕੇ ਹਨ ਅਤੇ ਇਹ ਕਹਿ ਚੁੱਕੇ ਹਨ ਕਿ ਬਿੱਲ ਵਿੱਚ ਮੁਸਲਿਮ ਭਾਈਚਾਰੇ ਨੂੰ ਵੀ ਸ਼ਾਮਿਲ ਕਰਨਾ ਚਾਹੀਦਾ ਹੈ।