ਪੰਜਾਬ

punjab

ETV Bharat / city

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਹੀਰੋ ਸਟੀਲਜ਼ 'ਤੇ ਲਗਾਇਆ 10 ਲੱਖ ਰੁਪਏ ਦਾ ਜ਼ੁਰਮਾਨਾ - fine of 10 lakh rupees on Hero Steels

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਲੁਧਿਆਣਾ ਦੇ ਸੀਵਰੇਜ 'ਚ ਗੰਦਾ ਪਾਣੀ ਸੁੱਟਣ ਲਈ ਹੀਰੋ ਸਟੀਲਜ਼ ‘ਤੇ 10 ਲੱਖ ਰੁਪਏ ਦਾ ਜ਼ੁਰਮਾਨਾ ਲਗਾਇਆ (10 lakh rupees on Hero Steels In Ludhiana) ਗਿਆ ਹੈ।

ਹੀਰੋ ਸਟੀਲਜ਼ 'ਤੇ ਲਗਾਇਆ 10 ਲੱਖ ਰੁਪਏ ਦਾ ਜ਼ੁਰਮਾਨਾ
ਹੀਰੋ ਸਟੀਲਜ਼ 'ਤੇ ਲਗਾਇਆ 10 ਲੱਖ ਰੁਪਏ ਦਾ ਜ਼ੁਰਮਾਨਾ

By

Published : Aug 10, 2022, 11:11 AM IST

ਲੁਧਿਆਣਾ:ਪੰਜਾਬ ਦੇ ਦਰਿਆਵਾਂ ਵਿੱਚ ਪਾਣੀ ਦੇ ਪ੍ਰਦੂਸ਼ਣ ਦੀ ਵਿਆਪਕ ਸਮੱਸਿਆ ਹੈ। ਸੂਬੇ ਵਿੱਚ ਦਰਿਆਈ ਪ੍ਰਦੂਸ਼ਣ ਕਾਰਨ ਬਹੁਤ ਸਾਰੀਆਂ ਵਾਤਾਵਰਣ ਸਬੰਧੀ ਚਿੰਤਾਵਾਂ ਪੈਦਾ ਹੁੰਦੀਆਂ ਹਨ। ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਪਾਣੀ ਦੇ ਪ੍ਰਦੂਸ਼ਣ ਦੇ ਮਾਮਲੇ ਨੂੰ ਲੈ ਕੇ ਚਿੰਤਤ ਹੈ ਅਤੇ ਪਾਣੀ ਦੇ ਪ੍ਰਦੂਸ਼ਣ ਦੇ ਖਾਤਮੇ ਲਈ ਹਰ ਸੰਭਵ ਕਦਮ ਚੁੱਕੇ ਜਾ ਰਹੇ ਹਨ।

ਇਹ ਵੀ ਪੜੋ:ਡਰੱਗ ਮਾਮਲੇ ’ਚ ਬਿਕਰਮ ਮਜੀਠੀਆ ਨੂੰ ਮਿਲੀ ਜ਼ਮਾਨਤ

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀ.ਪੀ.ਸੀ.ਬੀ.) ਦੇ ਚੀਫ ਵਾਤਾਵਰਣ ਇੰਜੀਨੀਅਰ ਗੁਲਸ਼ਨ ਰਾਏ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਦਿਸ਼ਾ ਵਿੱਚ ਕੰਮ ਕਰਦਿਆਂ ਪੀ.ਪੀ.ਸੀ.ਬੀ. ਪਾਣੀ ਨੂੰ ਪ੍ਰਦੂਸ਼ਿਤ ਕਰਨ ਵਾਲੀਆਂ ਇਕਾਈਆਂ ਦੀ ਨਿਯਮਤ ਤੌਰ 'ਤੇ ਅਚਨਚੇਤ ਚੈਕਿੰਗ ਕਰ ਰਿਹਾ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਗੰਦੇ ਪਾਣੀ ਦਾ ਸੁਚਾਰੂ ਢੰਗ ਨਾਲ ਟ੍ਰੀਟਮੈਂਟ ਕੀਤਾ ਗਿਆ ਹੈ ਅਤੇ ਸ਼ਹਿਰ ਦੇ ਸੀਵਰੇਜ ਸਿਸਟਮ ਵਿੱਚ ਕਿਸੇ ਵੀ ਉਦਯੋਗ ਤੋਂ ਗੰਧਲਾ ਪਾਣੀ ਤਾਂ ਨਹੀਂ ਛੱਡਿਆ ਜਾ ਰਿਹਾ ਹੈ।

ਹੀਰੋ ਸਟੀਲਜ਼ 'ਤੇ ਲਗਾਇਆ 10 ਲੱਖ ਰੁਪਏ ਦਾ ਜ਼ੁਰਮਾਨਾ

ਅਜਿਹਾ ਇੱਕ ਮਾਮਲਾ ਸਾਹਮਣੇ ਆਇਆ ਹੈ ਜਿਸ ਵਿੱਚ ਪੀ.ਪੀ.ਸੀ.ਬੀ. ਦੇ ਅਧਿਕਾਰੀਆਂ ਵੱਲੋਂ ਮੈਸਰਜ਼ ਹੀਰੋ ਸਟੀਲਜ਼ ਲਿਮਟਿਡ, ਗਿਆਸਪੁਰਾ, ਲੁਧਿਆਣਾ ਦੀ ਰਾਤ ਦੀ ਨਿਗਰਾਨੀ ਦੌਰਾਨ ਪਾਇਆ ਗਿਆ ਕਿ ਫਰਮ ਵੱਲੋਂ ਇੱਕ ਪਾਈਪਲਾਈਨ ਰਾਹੀਂ ਅਣਸੋਧਿਆ ਤੇਜ਼ਾਬੀ ਗੰਦੇ ਪਾਣੀ ਨੂੰ ਸੀਵਰੇਜ ਸਿਸਟਮ ਵਿੱਚ ਛੱਡਿਆ ਜਾ ਰਿਹਾ ਹੈ। ਮੌਕੇ 'ਤੇ ਸੈਂਪਲ ਇਕੱਠੇ ਕੀਤੇ ਗਏ ਅਤੇ ਮਾਮਲਾ ਤੁਰੰਤ ਪੀ.ਪੀ.ਸੀ.ਬੀ. ਦੇ ਉੱਚ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਂਦਾ ਗਿਆ।

ਇਸ ਮਾਮਲੇ 'ਤੇ ਕਾਰਵਾਈ ਕਰਦਿਆਂ ਪੀ.ਪੀ.ਸੀ.ਬੀ. ਵੱਲੋਂ ਯੂਨਿਟ ਨੂੰ ਬੰਦ ਕਰਨ ਦੇ ਨਿਰਦੇਸ਼ ਜਾਰੀ ਕੀਤੇ ਹਨ ਅਤੇ ਯੂਨਿਟ ਨੂੰ ਉਪਲੱਬਧ ਬਿਜਲੀ ਸਪਲਾਈ ਨੂੰ ਵੀ ਕੱਟ ਦਿੱਤਾ ਗਿਆ ਹੈ। ਉਦਯੋਗ ਨੂੰ 10 ਲੱਖ ਰੁਪਏ ਵਾਤਾਵਰਨ ਮੁਆਵਜ਼ੇ ਵਜੋਂ ਅਤੇ 50 ਲੱਖ ਰੁਪਏ ਦੀ ਬੈਂਕ ਗਾਰੰਟੀ ਜਮ੍ਹਾ ਕਰਨ ਦੇ ਵੀ ਨਿਰਦੇਸ਼ ਦਿੱਤੇ ਗਏ ਹਨ ਤਾਂ ਜੋ ਭਵਿੱਖ ਵਿੱਚ ਅਜਿਹੀ ਕੋਈ ਵੀ ਅਣਅਧਿਕਾਰਤ ਗਤੀਵਿਧੀ ਨੂੰ ਅੰਜਾਮ ਨਾ ਦਿੱਤਾ ਜਾਵੇ। ਉਦਯੋਗਿਕ ਇਕਾਈ ਨੂੰ ਨੇੜਲੇ ਇਲਾਕੇ ਵਿੱਚ ਵਾਤਾਵਰਣ ਦੇ ਸੁਧਾਰ ਲਈ 10 ਲੱਖ ਰੁਪਏ ਖਰਚ ਕਰਨ ਦੇ ਵੀ ਨਿਰਦੇਸ਼ ਦਿੱਤੇ ਅਤੇ ਕਿਹਾ ਕਿ ਇਸ ਸਬੰਧੀ ਇੱਕ ਵਿਸਤ੍ਰਿਤ ਯੋਜਨਾ ਤਿਆਰ ਕੀਤੀ ਜਾਵੇ।

ਹੀਰੋ ਸਟੀਲਜ਼ 'ਤੇ ਲਗਾਇਆ 10 ਲੱਖ ਰੁਪਏ ਦਾ ਜ਼ੁਰਮਾਨਾ

ਇਹ ਵੀ ਪੜੋ:ਸੁਰਖੀਆਂ ਵਿੱਚ ਜੇਲ੍ਹ ਮੰਤਰੀ ਹਰਜੋਤ ਬੈਂਸ ਦੇ ਜ਼ਿਲ੍ਹਾ ਰੋਪੜ ਦੀ ਜੇਲ੍ਹ,ਬਰਾਮਦ ਹੋਏ...

ABOUT THE AUTHOR

...view details