ਲੁਧਿਆਣਾ: ਪੰਜਾਬ ਸਰਕਾਰ ਦੇ ਤਿੰਨ ਸਾਲ ਪੂਰੇ ਹੋ ਚੁੱਕੇ ਹਨ। ਇਸ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਸੋਮਵਾਰ ਨੂੰ ਇੱਕ ਬੈਠਕ ਕੀਤੀ ਗਈ ਹੈ ਤੇ ਇੱਕ ਲੱਖ ਨਵੀਂ ਸਰਕਾਰੀ ਨੌਕਾਰੀਆਂ ਪੈਦਾ ਕਰਨ ਦੀ ਗੱਲ ਆਖੀ ਗਈ ਹੈ। ਇਸ ਨੂੰ ਲੈ ਕੇ ਜਗਰਾਉਂ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕ ਨੇ ਸਵਾਲ ਖੜ੍ਹੇ ਕੀਤੇ ਹਨ। ਸਰਬਜੀਤ ਕੌਰ ਮਾਣੂਕੇ ਨੇ ਕਿਹਾ ਹੈ ਕਿ ਸਰਕਾਰ ਤਿੰਨ ਸਾਲ ਦੇ ਵਿੱਚ ਨਾਕਾਮ ਸਾਬਿਤ ਹੋਈ ਹੈ।
ਪੰਜਾਬ ਸਰਕਾਰ ਦੀ 3 ਸਾਲ ਦੀ ਕਾਰਗੁਜ਼ਾਰੀ 'ਤੇ ਮਾਣੂਕੇ ਨੇ ਚੁੱਕੇ ਸਵਾਲ, ਕਿਹਾ-ਸਿੱਧੂ ਦਾ 'ਆਪ' 'ਚ ਖੁੱਲ੍ਹਾ ਸੱਦਾ - ਆਮ ਆਦਮੀ ਪਾਰਟੀ
ਜਗਰਾਉਂ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕ ਨੇ ਪੰਜਾਬ ਸਰਕਾਰ ਦੀ 3 ਸਾਲ ਦੀ ਕਾਰਗੁਜ਼ਾਰੀ 'ਤੇ ਸਵਾਲ ਖੜ੍ਹੇ ਕੀਤੇ ਹਨ। ਸਰਬਜੀਤ ਕੌਰ ਮਾਣੂਕੇ ਨੇ ਕਿਹਾ ਹੈ ਕਿ ਸਰਕਾਰ ਤਿੰਨ ਸਾਲ ਦੇ ਵਿੱਚ ਨਾਕਾਮ ਸਾਬਿਤ ਹੋਈ ਹੈ। ਨਵਜੋਤ ਸਿੰਘ ਸਿੱਧੂ ਨੂੰ ਲੈ ਕੇ ਮਾਣੂਕੇ ਨੇ ਕਿਹਾ ਕਿ ਭਗਵੰਤ ਮਾਨ ਦੀ ਉਨ੍ਹਾਂ ਨਾਲ ਗੱਲਬਾਤ ਚੱਲ ਰਹੀ ਹੈ।
ਇਸ ਦੌਰਾਨ ਸਰਬਜੀਤ ਕੌਰ ਮਾਣੂਕੇ ਨੇ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਤਿੰਨ ਸਾਲ ਦੇ ਵਿੱਚ ਕੋਈ ਵੀ ਪੰਜਾਬ ਦੇ ਭਲੇ ਲਈ ਕੰਮ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਨੇ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ ਇੱਥੋਂ ਤੱਕ ਕਿ ਜੋ ਰੁਜ਼ਗਾਰ ਦੇਣ ਦੀ ਗੱਲ ਆਖ ਰਹੀ ਹੈ ਉਹ ਵੀ ਝੂਠ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਨੌਕਰੀਆਂ ਨੂੰ ਲੈ ਕੇ ਅੰਕੜੇ ਕੁਝ ਹੋਰ ਅਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਝ ਹੋਰ ਅਤੇ ਗਵਰਨਰ ਕੁਝ ਹੋਰ ਅੰਕੜੇ ਦੱਸਦੇ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਜ਼ੋਮੈਟੋ, ਮਨਰੇਗਾ ਨੂੰ ਵੀ ਸਰਕਾਰੀ ਨੌਕਰੀਆਂ 'ਚ ਹੀ ਗਿਣ ਰਹੀ ਹੈ।
ਉਨ੍ਹਾਂ ਕਿਹਾ ਕਿ ਸਰਕਾਰ ਨੇ ਪੈਨਸ਼ਨ ਰਾਸ਼ਨ ਅਤੇ ਹੋਰਨਾਂ ਸਕੀਮਾਂ ਦਾ ਲਾਭ ਲੈ ਰਹੇ ਗਰੀਬ ਲੋਕਾਂ ਦੀ ਵੀ ਕੋਈ ਸਾਰ ਨਹੀਂ ਲਈ। ਉਧਰ ਨਵਜੋਤ ਸਿੰਘ ਸਿੱਧੂ ਨੂੰ ਲੈ ਕੇ ਮਾਣੂਕੇ ਨੇ ਕਿਹਾ ਕਿ ਭਗਵੰਤ ਮਾਨ ਦੀ ਉਨ੍ਹਾਂ ਨਾਲ ਗੱਲਬਾਤ ਚੱਲ ਰਹੀ ਹੈ। ਹਾਲਾਂਕਿ ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਪਹਿਲਾਂ ਹੀ ਕਾਫੀ ਮਜ਼ਬੂਤ ਹੈ। ਮਾਣੂਕੇ ਨੇ ਕਿਹਾ ਕਿ ਪੰਜਾਬ ਦੇ ਕੁਝ ਹੀ ਮੰਤਰੀ ਲੋਕਾਂ ਦੀ ਭਲਾਈ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਬਾਦਲਾਂ ਨਾਲ ਰਲੇ ਹੋਏ ਹਨ। ਇਸ ਕਰਕੇ ਨਸ਼ੇ ਅਤੇ ਬੇਅਦਬੀ ਦੇ ਮਾਮਲੇ 'ਚ ਹੁਣ ਤੱਕ ਕੋਈ ਵੀ ਕਾਰਵਾਈ ਨਹੀਂ ਹੋਈ।