ਲੁਧਿਆਣਾ: ਪੰਜਾਬ ਵਿੱਚ ਠੰਡ ਦਾ ਕਹਿਰ ਜਾਰੀ ਹੈ। ਮੌਸਮ ਵਿਭਾਗ ਮੁਤਾਬਕ ਲੁਧਿਆਣਾ ਸਣੇ ਪੰਜਾਬ ਦੇ ਕਈ ਸ਼ਹਿਰਾਂ 'ਚ ਲਗਾਤਾਰ ਮੀਂਹ ਪੈ ਰਿਹਾ ਹੈ।
ਲੁਧਿਆਣਾ 'ਚ ਲਗਾਤਾਰ ਪੈ ਰਿਹਾ ਮੀਂਹ, ਠੰਡ ਨਾਲ ਕੰਬੇ ਲੋਕ - ਉੱਤਰੀ ਭਾਰਤ 'ਚ ਠੰਡ ਦਾ ਕਹਿਰ ਜਾਰੀ
ਪੰਜਾਬ ਦੇ ਕਈ ਸ਼ਹਿਰਾਂ 'ਚ ਲਗਾਤਾਰ ਮੀਂਹ ਪੈ ਰਿਹਾ ਹੈ। ਜਿਸ ਨਾਲ ਠੰਡ ਹੋਰ ਵਧ ਗਈ ਹੈ।
ਮੀਂਹ ਨਾਲ ਹੋਰ ਵੱਧੇਗੀ ਠੰਡ
ਬੀਤੇ ਦਿਨੀਂ ਧੁੱਪ ਨਿਕਲਣ ਅਤੇ ਤਾਪਮਾਨ 'ਚ ਵਾਧਾ ਹੋਣ ਕਾਰਨ ਲੋਕਾਂ ਨੂੰ ਠੰਡ ਤੋਂ ਰਾਹਤ ਮਿਲੀ ਸੀ, ਪਰ ਹੁਣ ਮੀਂਹ ਪੈਣ ਦੇ ਕਾਰਨ ਠੰਡ ਹੋਰ ਵੱਧ ਗਈ ਹੈ। ਦੱਸਣਯੋਗ ਹੈ ਕਿ ਮੌਸਮ ਵਿਭਾਗ ਵੱਲੋਂ 6 ਜਨਵਰੀ ਨੂੰ ਪੰਜਾਬ ਅਤੇ ਹਰਿਆਣਾ ਦੇ ਕਈ ਇਲਾਕਿਆਂ 'ਚ ਮੀਂਹ ਪੈਂਣ ਦੀ ਭਵਿੱਖਬਾਣੀ ਕੀਤੀ ਗਈ ਸੀ।
ਹੋਰ ਪੜ੍ਹੋ :ਪਾਕਿਸਤਾਨ ਦੇ ਸਾਬਕਾ ਵਿਧਾਇਕ ਬਲਦੇਵ ਕੁਮਾਰ ਬੋਲੇ ਸਿੱਖ ਸੁਰੱਖਿਅਤ ਨਹੀਂ