ਲੁਧਿਆਣਾ: ਖੰਨਾ ਦੇ ਵਾਰਡ ਨੰ 17 'ਚ ਪਾਣੀ ਦੀ ਨਿਕਾਸੀ ਨੂੰ ਲੈਕੇ ਲੋਕ ਪਰੇਸ਼ਾਨ ਹਨ। ਇਸ ਸਬੰਧੀ ਸਥਾਨਕ ਵਾਸੀਆਂ ਦਾ ਕਹਿਣਾ ਕਿ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਜਿਥੇ ਉਨ੍ਹਾਂ ਨੂੰ ਮੁਸ਼ਕਿਲਾਂ ਹੋ ਰਹੀਆਂ ਹਨ, ਉਥੇ ਹੀ ਬਿਮਾਰੀਆਂ ਦਾ ਵੀ ਡਰ ਹੈ। ਉਨ੍ਹਾਂ ਦਾ ਕਹਿਣਾ ਕਿ ਨਿਕਾਸੀ ਨਾ ਹੋਣ ਕਾਰਨ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਪੇਸ਼ ਆ ਰਹੀਆਂ ਹਨ। ਇਸ ਦੇ ਨਾਲ ਹੀ ਉਨ੍ਹਾਂ ਦਾ ਕਹਿਣਾ ਕਿ ਮੀਂਹ ਕਾਰਨ ਰਿਹਾਇਸ਼ੀ ਪਲਾਟ 'ਚ ਪਾਣੀ ਭਰ ਗਿਆ, ਜਿਸ ਨਾਲ ਛੱਪੜ ਦਾ ਰੂਪ ਬਣ ਗਿਆ ਹੈ।
ਇਸ ਸਬੰਧੀ ਵਾਰਡ ਵਾਸੀਆਂ ਦਾ ਕਹਿਣਾ ਕਿ ਉਨ੍ਹਾਂ ਨੂੰ ਗੰਦੇ ਪਾਣੀ ਦੇ ਨਾਲ-ਨਾਲ ਘਰ ਦੇ ਪਾਣੀਆਂ ਦੀ ਨਿਕਾਸੀ ਨੂੰ ਲੈਕੇ ਮੁਸ਼ਕਿਲਾਂ ਪੇਸ਼ ਆ ਰਹੀਆਂ ਹਨ। ਉਨ੍ਹਾਂ ਦਾ ਕਹਿਣਾ ਕਿ ਕਈ ਵਾਰ ਕੌਂਸਲਰ ਨੂੰ ਸ਼ਿਕਾਇਤ ਕਰ ਚੁੱਕੇ ਹਨ, ਪਰ ਉਸ ਵਲੋਂ ਕੁਝ ਕੰਮ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਦਾ ਕਹਿਣਾ ਕਿ ਕੌਂਸਲਰ ਵਲੋਂ ਸਗੋਂ ਵਾਰਡ ਵਾਸੀਆਂ ਨੂੰ ਧਮਕਾਇਆ ਜਾਂਦਾ ਹੈ।