ਲੁਧਿਆਣਾ: ਪੰਜਾਬ ਕਾਂਗਰਸ ਦੇ ਪ੍ਰਧਾਨ ਬਣਨ ਤੋਂ ਬਾਅਦ ਅਮਰਿੰਦਰ ਰਾਜਾ ਵੜਿੰਗ ਲਗਾਤਾਰ ਐਕਟਿਵ ਮੋੜ ਵਿੱਚ ਨਜ਼ਰ ਆ ਰਹੇ ਹਨ। ਜਿੱਥੇ ਉਨ੍ਹਾਂ ਵੱਲੋਂ ਕਾਂਗਰਸੀ ਵਰਕਰਾਂ ਕਾਂਗਰਸੀ ਵਿਧਾਇਕਾਂ ਤੇ ਸਾਬਕਾ ਵਿਧਾਇਕਾਂ ਨਾਲ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਸ ਲੜੀ ਵਿੱਚ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਲੁਧਿਆਣਾ ਦੌਰੇ ’ਤੇ ਹਨ।
ਦੱਸ ਦਈਏ ਕਿ ਅਮਰਿੰਦਰ ਸਿੰਘ ਰਾਜਾ ਵੜਿੰਗ ਜਿੱਥੇ ਸਭ ਤੋਂ ਪਹਿਲਾਂ ਕਾਂਗਰਸ ਦੀ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਸੁਰਿੰਦਰ ਡਾਵਰ ਦੇ ਘਰ ਪਹੁੰਚੇ ਅਤੇ ਇਸ ਤੋਂ ਬਾਅਦ ਲੁਧਿਆਣਾ ਸਾਬਕਾ ਵਿਧਾਇਕ ਰਾਕੇਸ਼ ਪਾਂਡੇ ਘਰ ਪਹੁੰਚਣਗੇ। ਜਿਸ ਦੇ ਚੱਲਦੇ ਸਾਬਕਾ ਵਿਧਾਇਕ ਰਾਕੇਸ਼ ਪਾਂਡੇ ਵੱਲੋਂ ਉਨ੍ਹਾਂ ਦੀ ਸਵਾਗਤ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।
ਸੀਨੀਅਰ ਕਾਂਗਰਸੀ ਆਗੂ ਰਾਕੇਸ਼ ਪਾਂਡੇ ਇਸ ਦੌਰਾਨ ਸਾਬਕਾ ਵਿਧਾਇਕ ਰਾਕੇਸ਼ ਪਾਂਡੇ ਨੇ ਕਿਹਾ ਕਿ ਪ੍ਰਧਾਨ ਬਣਨ ਤੋਂ ਬਾਅਦ ਆਪਣੇ ਤਰੀਕੇ ਨਾਲ ਕਾਂਗਰਸੀ ਵਰਕਰਾਂ ਨਾਲ ਮੀਟਿੰਗਾਂ ਕੀਤੀ ਜਾਂਦੀਆਂ ਹਨ। ਕੁਝ ਲੋਕ ਚੰਡੀਗੜ੍ਹ ਦਫ਼ਤਰ ਵਿਚ ਬੁਲਾ ਕੇ ਮੀਟਿੰਗਾਂ ਕਰਦੇ ਹਨ ਅਤੇ ਰਾਜਾ ਵੜਿੰਗ ਦਾ ਆਪਣਾ ਸਟਾਇਲ ਹੈ ਉਹ ਵਧਾਇਕਾ ਕੋਲ ਜਾ ਕੇ ਮੀਟਿੰਗਾਂ ਕਰ ਰਹੇ ਹਨ।
ਇਸ ਮੌਕੇ ’ਤੇ ਬੋਲਦੇ ਹੋਏ ਸਾਬਕਾ ਵਿਧਾਇਕ ਰਾਕੇਸ਼ ਪਾਂਡੇ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਪਹਿਲਾਂ ਕਾਰਜਕਾਰੀ ਪ੍ਰਧਾਨ ਹੋਣ ਦੇ ਨਾਤੇ ਮੀਟਿੰਗਾਂ ਕਰ ਰਹੇ ਸੀ ਅਤੇ ਹੁਣ ਕਾਂਗਰਸੀ ਵਰਕਰ ਹੋਣ ਦੇ ਨਾਤੇ ਮੀਟਿੰਗਾਂ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਹੁਣ ਰਾਜਾ ਵੜਿੰਗ ਪੰਜਾਬ ਕਾਂਗਰਸ ਦੇ ਪ੍ਰਧਾਨ ਹਨ ਉਨ੍ਹਾਂ ਵੱਲੋਂ ਪ੍ਰਧਾਨ ਹੋਣ ਦੇ ਨਾਤੇ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਇਹ ਵੀ ਕਿਹਾ ਕਿ ਕਾਂਗਰਸ ਵਿੱਚ ਕਿਸੇ ਤਰ੍ਹਾਂ ਦੀ ਫੁੱਟ ਨਹੀਂ ਹੈ ਕਾਂਗਰਸ ਇੱਕ ਹੈ।
ਇਹ ਵੀ ਪੜੋ:ਸੁੱਖਾ ਦੁਨੋ ਕੇ ਗੈਂਗ ਦੇ ਮੈਂਬਰ ਮਾਰੂ ਹਥਿਆਰਾਂ ਨਾਲ ਕਾਬੂ, ਬੰਬੀਹਾ ਗਰੁੱਪ ਨਾਲ ਵੀ ਸਬੰਧ