ਪੰਜਾਬ

punjab

ETV Bharat / city

ਸੂਬਾ ਪੱਧਰੀ ਮੈਡੀਕਲ ਕੈਂਪ 'ਚ ਪੁੱਜੀ ਰਜਿੰਦਰ ਕੌਰ ਭੱਠਲ, ਬਾਜਵਾ ਤੇ ਮੋਦੀ ਸਰਕਾਰ 'ਤੇ ਸਾਧਿਆ ਨਿਸ਼ਾਨਾ

ਸਿਹਤ ਵਿਭਾਗ ਵੱਲੋਂ ਲੁਧਿਆਣਾ 'ਚ ਮੈਗਾ ਮੈਡੀਕਲ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ 'ਚ ਮਾਹਿਰ ਡਾਕਟਰਾਂ ਨੇ ਹਿੱਸਾ ਲਿਆ। ਵੱਡੀ ਗਿਣਤੀ 'ਚ ਸ਼ਹਿਰਵਾਸੀ ਇਸ ਸੂਬਾ ਪੱਧਰੀ ਮੈਡੀਕਲ ਕੈਂਪ 'ਚ ਜਾਂਚ ਕਰਵਾਉਣ ਪੁੱਜੇ। ਇਸ ਮੌਕੇ ਪੰਜਾਬ ਦੀ ਸਾਬਕਾ ਮੁੱਖ ਮੰਤਰੀ ਬੀਬੀ ਰਜਿੰਦਰ ਕੌਰ ਭੱਠਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।

ਰਜਿੰਦਰ ਕੌਰ ਭੱਠਲ ਨੇ ਬਾਜਵਾ ਤੇ ਮੋਦੀ ਸਰਕਾਰ 'ਤੇ ਸਾਧਿਆ ਨਿਸ਼ਾਨਾ
ਰਜਿੰਦਰ ਕੌਰ ਭੱਠਲ ਨੇ ਬਾਜਵਾ ਤੇ ਮੋਦੀ ਸਰਕਾਰ 'ਤੇ ਸਾਧਿਆ ਨਿਸ਼ਾਨਾ

By

Published : Jan 19, 2020, 5:16 PM IST

ਲੁਧਿਆਣਾ: ਸਿਹਤ ਵਿਭਾਗ ਵੱਲੋਂ ਸ਼ਹਿਰ 'ਚ ਸੂਬਾ ਪੱਧਰੀ ਮੈਡੀਕਲ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਪੰਜਾਬ ਦੀ ਸਾਬਕਾ ਮੁੱਖ ਮੰਤਰੀ ਰਜਿੰਦਰ ਕੌਰ ਭੱਠਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।

ਰਜਿੰਦਰ ਕੌਰ ਭੱਠਲ ਨੇ ਬਾਜਵਾ ਤੇ ਮੋਦੀ ਸਰਕਾਰ 'ਤੇ ਸਾਧਿਆ ਨਿਸ਼ਾਨਾ

ਮੀਡੀਆ ਨਾਲ ਗੱਲਬਾਤ ਕਰਦਿਆਂ ਰਜਿੰਦਰ ਕੌਰ ਭੱਠਲ ਨੇ ਸੀਏਏ 'ਤੇ ਬੋਲਦੇ ਹੋਏ ਕਿਹਾ ਕਿ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਗਏ ਨਾਗਰਿਕਤਾ ਸੋਧ ਕਾਨੂੰਨ 'ਚ ਕਈ ਖਾਮੀਆਂ ਸਨ ਪਰ ਇਸ ਦੇ ਬਾਵਜੂਦ ਕੇਂਦਰ ਸਰਕਾਰ ਨੇ ਇਸ ਨੂੰ ਦੇਸ਼ 'ਚ ਲਾਗੂ ਕਰ ਦਿੱਤਾ ਹੈ। ਉਨ੍ਹਾਂ ਮੋਦੀ ਸਰਕਾਰ 'ਤੇ ਨਿਸ਼ਾਨਾ ਸਾਧਦੇ ਹੋਏ ਆਖਿਆ ਕਿ ਨਰਿੰਦਰ ਮੋਦੀ ਤੇ ਅਮਿਤ ਸ਼ਾਹ ਜੋ ਵੀ ਕਹਿੰਦੇ ਹਨ ਉਸ ਨੂੰ ਬਿਨਾਂ ਸੋਚੇ ਸਮਝੇ ਲਾਗੂ ਕਰ ਦਿੱਤਾ ਜਾਂਦਾ ਹੈ। ਭੱਠਲ ਨੇ ਕਿਹਾ ਕਿ ਇਸ ਕਾਨੂੰਨ ਬਾਰੇ ਵਿਰੋਧੀ ਪਾਰਟੀਆਂ ਨਾਲ ਕੋਈ ਚਰਚਾ ਨਹੀਂ ਕੀਤੀ ਗਈ।

ਇਸ ਤੋਂ ਇਲਾਵਾ ਰਜਿੰਦਰ ਕੌਰ ਭੱਠਲ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਪ੍ਰਤਾਪ ਸਿੰਘ ਬਾਜਵਾ ਵਿਚਾਲੇ ਵਿਵਾਦ 'ਤੇ ਆਪਣੇ ਵਿਚਾਰ ਰੱਖੇ। ਉਨ੍ਹਾਂ ਆਖਿਆ ਕਿ ਬਾਜਵਾ ਜੋ ਵੀ ਬਿਆਨਬਾਜ਼ੀ ਕਰ ਰਹੇ ਹਨ, ਉਹ ਕਿਥੇ ਤੇ ਕਿਸ ਸਮੇਂ ਕਰਨੀ ਚਾਹੀਦੀ ਹੈ ਇਹ ਗੱਲ ਜ਼ਿਆਦਾ ਮਾਇਨੇ ਰੱਖਦੀ ਹੈ। ਉਨ੍ਹਾਂ ਕਿਹਾ ਕਿ ਪਾਰਟੀ 'ਚ ਹਰ ਕਿਸੇ ਦੀ ਆਪਣੀ ਵਿਚਾਰਧਾਰਾ ਹੋ ਸਕਦੀ ਹੈ। ਉਨ੍ਹਾਂ ਬਿਜਲੀ ਦੀਆਂ ਕੀਮਤਾਂ ਵਧਾਉਣ ਨੂੰ ਲੈ ਕੇ ਮੁੜ ਸਾਬਕਾ ਅਕਾਲੀ ਭਾਜਪਾ ਸਰਕਾਰ 'ਤੇ ਨਿਸ਼ਾਨਾ ਸਾਧਦੇ ਹੋਏ ਉਨ੍ਹਾਂ ਵੱਲੋਂ ਖ਼ਜ਼ਾਨਾ ਖਾਲ੍ਹੀ ਕੀਤੇ ਜਾਣ ਦੀ ਗੱਲ ਕਹੀ।

ਇਸ ਮੈਡੀਕਲ ਕੈਂਪ ਬਾਰੇ ਜਾਣਕਾਰੀ ਦਿੰਦੇ ਹੋਏ ਲੁਧਿਆਣਾ ਦੇ ਸਿਵਲ ਸਰਜਨ ਡਾ.ਰਾਜੇਸ਼ ਕੁਮਾਰ ਬੱਗਾ ਨੇ ਦੱਸਿਆ ਕਿ ਇਸ ਕੈਂਪ 'ਚ 700 ਲੋਕਾਂ ਵੱਲੋਂ ਇਸ ਕੈਂਪ ਦੇ ਵਿੱਚ ਰਜਿਸਟ੍ਰੇਸ਼ਨ ਕਰਵਾਈ ਗਈ ਹੈ।ਉਨ੍ਹਾਂ ਕਿਹਾ ਕਿ ਮਾਹਿਰ ਡਾਕਟਰਾਂ ਦੀ ਟੀਮ ਵੀ ਇਸ ਮੈਡੀਕਲ ਕੈਂਪ ਦੇ ਵਿੱਚ ਲੋਕਾਂ ਦਾ ਚੈਕਅੱਪ ਕੀਤਾ ਗਿਆ ਅਤੇ ਬੱਚਿਆਂ ਦੇ ਮਾਹਿਰ ਡਾਕਟਰ ਵੀ ਵਿਸ਼ੇਸ਼ ਤੌਰ ਤੇ ਬੁਲਾਏ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਕੈਂਪ ਰਾਹੀਂ ਖ਼ੂਨਦਾਨ ਕੈਂਪ ਵੀ ਲਗਾਇਆ ਗਿਆ ਅਤੇ ਵੱਡੀ ਤਦਾਦ 'ਚ ਬਲੱਡੀ ਯੂਨਿਤ ਇੱਕਠੇ ਕੀਤੇ ਗਏ ਹਨ।

ABOUT THE AUTHOR

...view details