ਪੰਜਾਬ

punjab

ETV Bharat / city

ਵੱਧ ਰਹੀ ਮਹਿੰਗਾਈ ਨੇ ਵਿਗਾੜਿਆ ਲੋਕਾਂ ਦੇ ਘਰ ਦਾ ਬਜਟ - ਪੈਟਰੋਲ ਡੀਜ਼ਲ ਦੀਆਂ ਕੀਮਤਾਂ

ਕੇਂਦਰ ਸਰਕਾਰ ਵੱਲੋਂ ਮਹਿੰਗਾਈ 'ਤੇ ਠੱਲ ਪਾਉਣ ਦੇ ਦਾਅਵੇ ਝੂਠੇ ਪੈਂਦੇ ਨਜ਼ਰ ਆ ਰਹੇ ਹਨ। ਲਾਗਾਤਾਰ ਵੱਧ ਰਹੀ ਮਹਿੰਗਾਈ ਕਾਰਨ ਆਮ ਲੋਕਾਂ ਨੂੰ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਮਹਿੰਗਾਈ ਨੇ ਵਿਗਾੜਿਆ ਲੋਕਾਂ ਦੇ ਘਰ ਦਾ ਬਜਟ
ਮਹਿੰਗਾਈ ਨੇ ਵਿਗਾੜਿਆ ਲੋਕਾਂ ਦੇ ਘਰ ਦਾ ਬਜਟ

By

Published : Aug 30, 2021, 9:03 PM IST

ਲੁਧਿਆਣਾ :ਦੇਸ਼ ਭਰ ਵਿੱਚ ਮਹਿੰਗਾਈ ਦੀ ਮਾਰ ਕਰਕੇ ਆਮ ਲੋਕ ਪ੍ਰਭਾਵਿਤ ਹੋ ਰਹੇ ਹਨ। ਕੋਰੋਨਾ ਮਹਾਂਮਾਰੀ ਦੇ ਦੌਰਾਨ ਪਹਿਲਾਂ ਤੋਂ ਹੀ ਆਰਥਿਕ ਤੰਗੀ ਦੀ ਮਾਰ ਝੱਲ ਰਹੇ ਲੋਕਾਂ ਨੂੰ ਮੰਹਿਗਾਈ ਕਾਰਨ ਦੋਹਰੀ ਮਾਰ ਪੈ ਰਹੀ ਹੈ। ਇਸ ਸਬੰਧੀ ਈਟੀਵੀ ਭਾਰਤ ਨੇ ਆਮ ਲੋਕਾਂ ਦੀ ਪਰੇਸ਼ਾਨੀ ਜਾਨਣ ਦੀ ਕੋਸ਼ਿਸ਼ ਕੀਤੀ।

ਮਹਿੰਗਾਈ ਨੇ ਵਿਗਾੜਿਆ ਲੋਕਾਂ ਦੇ ਘਰ ਦਾ ਬਜਟ

ਇਸ ਦੌਰਾਨ ਆਮ ਲੋਕਾਂ ਤੇ ਸਥਾਨਕ ਲੋਕਾਂ ਨੇ ਕਿਹਾ ਕਿ ਪਹਿਲਾਂ ਹੀ ਕੋਰੋਨਾ ਦੇ ਕਾਰਨ ਲੋਕਾਂ ਦੀ ਆਮਦਨ ਘੱਟ ਗਈ ਹੈ। ਇਸ ਦੇ ਬਾਵਜੂਦ ਮਦਦ ਕਰਨ ਦੀ ਬਜਾਏ ਕੇਂਦਰ ਦੀ ਮੋਦੀ ਸਰਕਾਰ ਮਹਿੰਗਾਈ ਘੱਟ ਕਰਨ ਦੀ ਕੋਸ਼ਿਸ਼ ਨਹੀਂ ਕਰ ਰਹੀ ਸਗੋਂ ਲੋਕਾਂ ਦੀ ਜੇਬਾਂ ਦਾ ਭਾਰ ਵਧਾ ਰਹੀ ਹੈ। ਉਨ੍ਹਾਂ ਕਿਹਾ ਕਿ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਤੇ ਗੈਸ ਸਿਲੰਡਰ ਦੀਆਂ ਕੀਮਤਾਂ ਲਗਾਤਾਰ ਵੱਧ ਰਹੀਆਂ ਹਨ। ਇਸ ਦੇ ਚਲਦੇ ਗ੍ਰਹਿਣੀਆਂ ਨੂੰ ਘਰ ਚਲਾਉਣ ਵਿੱਚ ਔਕੜਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਮਹਿਲਾਵਾਂ ਨੇ ਕਿਹਾ ਕਿ ਲਗਾਤਾਰ ਫਲਾਂ-ਸਬਜ਼ੀਆਂ ਤੇ ਗੈਸ ਸਿਲੰਡਰ ਅਤੇ ਘਰੇਲੂ ਇਸਤੇਮਾਲ ਦੀਆਂ ਚੀਜ਼ਾਂ ਦੇ ਰੇਟ ਵੱਧਣ ਨਾਲ ਘਰ ਦਾ ਬਜਟ ਵਿਗੜ ਗਿਆ ਹੈ। ਜੁਲਾਈ ਤੋਂ ਲੈ ਕੇ ਅਗਸਤ ਤੱਕ ਦੋ ਵਾਰ ਵਧੀ ਐਲਪੀਜੀ ਦੀਆਂ ਕੀਮਤਾਂ ਨੇ ਮੱਧਮ ਵਰਗ ਅਤੇ ਗ਼ਰੀਬ ਵਰਗ ਦਾ ਬਜਟ ਬੁਰੀ ਤਰ੍ਹਾਂ ਹਿਲਾ ਦਿੱਤਾ ਹੈ। ਜਿਸ ਨੂੰ ਲੈ ਕੇ ਮਹਿਲਾਵਾਂ ਨੇ ਕਿਹਾ ਕਿ ਅਜਿਹੇ ਹਾਲਾਤ ਪਹਿਲਾਂ ਕਦੇ ਵੀ ਨਹੀਂ ਬਣੇ ਸਨ। ਉਨ੍ਹਾਂ ਨੇ ਕਿਹਾ ਕਿ ਸਰਕਾਰਾਂ ਦੇ ਖਿਲਾਫ ਧਰਨੇ ਪ੍ਰਦਰਸ਼ਨ ਹੋਣੇ ਚਾਹੀਦੇ ਹਨ ਪਰ ਕੋਰੋਨਾ ਕਰਕੇ ਇਹ ਸਭ ਪ੍ਰਦਰਸ਼ਨ ਬੰਦ ਸਨ। ਉਨ੍ਹਾਂ ਆਖਿਆ ਕਿ ਵਿਰੋਧੀ ਪਾਰਟੀਆਂ ਦੇ ਨਾਲ-ਨਾਲ ਸਰਕਾਰਾਂ ਦੇ ਖਿਲਾਫ ਹੁਣ ਵਿਰੋਧੀ ਪਾਰਟੀਆਂ ਨੂੰ ਵੀ ਆਵਾਜ਼ ਬੁਲੰਦ ਕਰਨੀ ਚਾਹੀਦੀ ਹੈ।

ਘਰੇਲੂ ਮਹਿਲਾਵਾਂ ਨੇ ਦੱਸਿਆ ਕਿ ਨਾਂ ਸਿਰਫ ਪੈਟਰੋਲ ਡੀਜ਼ਲ ਸਗੋਂ ਘਰੇਲੂ ਗੈਸ ਲਗਾਤਾਰ ਵਧਦਾ ਜਾ ਰਿਹਾ ਹੈ ਜਿਸ ਨਾਲ ਉਨ੍ਹਾਂ ਦੇ ਬਜਟ ਤੇ ਮਾੜਾ ਪ੍ਰਭਾਵ ਪਿਆ ਉਨ੍ਹਾਂ ਨੇ ਕਿਹਾ ਕਿ ਸਬਜ਼ੀਆਂ ਤੇਲ ਫਰੂਟ ਆਦਿ ਸਭ ਕੁੱਝ ਮਹਿੰਗਾ ਹੋ ਚੁੱਕਾ ਹੈ। ਜਿਨ੍ਹਾਂ ਨੇ ਉਨ੍ਹਾਂ ਦੀ ਰਸੋਈ ਦਾ ਬਜਟ ਹਿਲਾ ਕੇ ਰੱਖ ਦਿੱਤਾ ਮਹਿਲਾਵਾਂ ਨੇ ਕਿਹਾ ਕਿ ਜੇਕਰ ਇਹੀ ਹਾਲ ਰਿਹਾ ਤਾਂ ਉਨ੍ਹਾਂ ਲਈ ਘਰ ਦਾ ਖਰਚਾ ਚਲਾਉਣਾ ਬੇਹੱਦ ਮੁਸ਼ਕਿਲ ਹੋ ਜਾਵੇਗਾ ਉਨ੍ਹਾਂ ਨੇ ਕਿਹਾ ਕਿ ਸਰਕਾਰ ਨੇ ਮਹਿੰਗਾਈ ਘਟਾਉਣ ਦੀ ਗੱਲ ਕੀਤੀ ਸੀ ਪਰ ਮਹਿੰਗਾਈ ਲਗਾਤਾਰ ਵਧ ਰਹੀ ਹੈ।

ਇਹ ਵੀ ਪੜ੍ਹੋ :ਖੱਟਰ ਦੀ ਟਿੱਪਣੀ ‘ਤੇ ਕੈਪਟਨ ਨੇ ਵੇਖੋ ਕੀ ਕਿਹਾ

ABOUT THE AUTHOR

...view details