ਲੁਧਿਆਣਾ:ਮਾਛੀਵਾੜਾ ਦੇ ਪਿੰਡ ਮਾਣੇਵਾਲ 'ਚ ਸ਼ਾਰਟ ਸਰਕਟ ਕਾਰਨ ਲੱਗੀ ਅੱਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਅਗਨ ਭੇਟ ਹੋ ਗਿਆ। ਇਸ ਦੇ ਨਾਲ ਹੀ ਨੌ ਸੁਖਮਨੀ ਸਾਹਿਬ ਅਤੇ ਤਿੰਨ ਨਿੱਤਨੇਮ ਦੀਆਂ ਬਾਣੀਆਂ ਦੇ ਗੁਟਕਾ ਸਾਹਿਬ ਵੀ ਅਗਨ ਭੇਟ ਹੋ ਗਏ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਵਾਸੀ ਨੇ ਦੱਸਿਆ ਕਿ ਸਵੇਰ ਸਮੇਂ ਗੁਰਦੁਆਰਾ ਸਾਹਿਬ 'ਚ ਨਿਤਨੇਮ ਉਪਰੰਤ ਸੰਗਤਾਂ ਅਤੇ ਪਾਠੀ ਸਿੰਘ ਆਪਣੇ ਘਰ ਚੱਲੇ ਗਏ। ਉਨ੍ਹਾਂ ਦੱਸਿਆ ਕਿ ਕੁਝ ਸਮਾਂ ਬਾਅਦ ਨੌਜਵਾਨਾਂ ਖਿੜਕੀ 'ਚ ਧੂੰਆਂ ਨਿਕਲਦੇ ਦੇਖਿਆ ਤਾਂ ਜਲਦੀ ਨਾਲ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ ਗਿਆ। ਉਨ੍ਹਾਂ ਦੱਸਿਆ ਕਿ ਉਦੋਂ ਤੱਕ ਪ੍ਰਕਾਸ਼ ਕੀਤਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਅਗਨ ਭੇਟ ਹੋ ਗਿਆ।