ਲੁਧਿਆਣਾ: ਰੇਹੜੀ ਫੜੀ ਯੂਨੀਅਨ ਵੱਲੋਂ ਪੁਲਿਸ ਅਤੇ ਨਗਰ ਨਿਗਮ ਵਿਰੁੱਧ ਜਮ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਪ੍ਰਦਰਸ਼ਨ 'ਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਆਗੂ ਰਣਜੀਤ ਸਿੰਘ ਢਿੱਲੋਂ, ਗੁਰਦੀਪ ਸਿੰਘ ਗੋਸ਼ਾ ਅਤੇ ਕਮਲ ਚੇਤਲੀ ਨੇ ਵੀ ਰੋਸ ਪ੍ਰਦਰਸ਼ਨ 'ਚ ਆਪਣਾ ਸਮਾਰਥਨ ਦਿੱਤਾ।
ਅਕਾਲੀ-ਭਾਜਪਾ ਵੱਲੋਂ ਰੇਹੜੀ ਫੜੀ ਵਾਲਿਆਂ ਵਿਰੁੱਧ ਪੁਲਿਸ ਕੇਸਾਂ ਦੀ ਨਿਖੇਧੀ
ਰੇਹੜੀ ਫੜੀ ਯੂਨੀਅਨ ਵੱਲੋਂ ਪੁਲਿਸ ਅਤੇ ਨਗਰ ਨਿਗਮ ਵਿਰੁੱਧ ਜਮ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਢਿੱਲੋਂ, ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਗੋਸ਼ਾ ਅਤੇ ਭਾਜਪਾ ਆਗੂ ਕਮਲ ਚੇਤਲੀ ਵੀ ਰੋਸ ਪ੍ਰਦਰਸ਼ਨ 'ਚ ਸ਼ਾਮਲ ਹੋਏ।
ਰੇਹੜੀ ਫੜੀ ਵਾਲਿਆਂ ਨੂੰ ਸਮਰਥਨ ਦਿੰਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਢਿੱਲੋਂ, ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਗੋਸ਼ਾ ਅਤੇ ਭਾਜਪਾ ਆਗੂ ਕਮਲ ਚੈਤਲੀ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਪੁਲਿਸ ਅਤੇ ਨਗਰ ਨਿਗਮ ਨੂੰ ਰੇਹੜੀ ਫੜੀ ਵਾਲਿਆਂ ਵਿਰੁੱਧ ਕੇਸ ਦਰਜ ਕਰਨ ਦੇ ਨਿਰਦੇਸ਼ ਦਿੱਤੇ ਹਨ। ਸ਼੍ਰੋਮਣੀ ਅਕਾਲੀ ਦਲ- ਭਾਜਪਾ ਰੇਹੜੀ ਫੜੀ ਵਾਲਿਆਂ ਨਾਲ ਚੱਟਾਨ ਵਾਂਗ ਖੜ੍ਹੀ ਹੈ ਅਤੇ ਪੁਲਿਸ ਦੇ ਕੇਸਾਂ ਦਾ ਸਾਹਮਣਾ ਕਰੇਗੀ।
ਗੁਰਦੀਪ ਸਿੰਘ ਗੋਸ਼ਾ ਅਤੇ ਕਮਲ ਚੇਤਲੀ ਨੇ ਕਿਹਾ ਕਿ ਉਹ ਪੁਲਿਸ ਦੀ ਨਾਜਾਇਜ਼ ਕਬਜ਼ਿਆਂ ਵਿਰੁੱਧ ਮੁਹਿੰਮ ਦੇ ਵਿਰੋਧ ਵਿੱਚ ਨਹੀਂ ਹਨ ਪਰ ਪ੍ਰਸ਼ਾਸਨ ਅਤੇ ਨਗਰ ਨਿਗਮ ਨੂੰ ਚਾਹੀਦਾ ਹੈ ਕਿ ਉਹ ਵਿਕਰੇਤਾਵਾਂ ਨੂੰ ਵੈਂਡਿੰਗ ਜ਼ੋਨ ਅਲਾਟ ਕਰੇ। ਢਿੱਲੋਂ, ਗੋਸ਼ਾ ਅਤੇ ਚੇਤਲੀ ਨੇ ਕਿਹਾ ਕਿ ਕੇਸ ਦਰਜ ਕਰਨਾ ਕਿਸੇ ਵੀ ਸਮੱਸਿਆ ਦਾ ਹੱਲ ਨਹੀਂ ਹੈ ਅਤੇ ਲੋਕ ਆਉਣ ਵਾਲਿਆਂ ਚੋਣਾਂ ਵਿੱਚ ਪੁਲਿਸ ਵਲੋਂ ਦਰਜ ਕੀਤੇ ਗਏ ਕੇਸਾਂ ਦਾ ਜਵਾਬ ਦੇਣਗੇ ।