ਲੁਧਿਆਣਾ:ਦਿੱਲੀ ਤੋਂ ਆਮ ਆਦਮੀ ਪਾਰਟੀ (Aam Aadmi Party) ਦੇ ਸੀਨੀਅਰ ਆਗੂ ਰਾਘਵ ਚੱਡਾ ਬੀਤੇ ਤਿੰਨ ਦਿਨਾਂ ਤੋਂ ਲੁਧਿਆਣਾ ਵਿੱਚ ਬੈਠੇ ਹੋਏ ਹਨ ਜਿਥੇ ਆਮ ਆਦਮੀ ਪਾਰਟੀ (Aam Aadmi Party) ਵੱਲੋਂ ਭੁੱਖ ਹੜਤਾਲ ਕੀਤੀ ਜਾ ਰਹੀ ਹੈ। ਇਸ ਦੌਰਾਨ ਈਟੀਵੀ ਭਾਰਤ ਵੱਲੋਂ ਉਨ੍ਹਾਂ ਨੂੰ ਇਹ ਸਵਾਲ ਪੁੱਛਿਆ ਗਿਆ ਕਿ ਆਖਿਰਕਾਰ ਸਾਰੀ ਪਾਰਟੀਆਂ ਨੂੰ ਚੋਣਾਂ ਵੇਲੇ ਹੀ ਦਲਿਤਾਂ ਦੀ ਕਿਉਂ ਯਾਦ ਆਉਂਦੀ ਹੈ ਤਾਂ ਉਨ੍ਹਾਂ ਨੇ ਕਿਹਾ ਕਿ ਉਹ ਦਲਿਤਾਂ ਦਾ ਹੱਕ ਦਿਵਾਉਣ ਲਈ ਭੁੱਖ ਹੜਤਾਲ ਕਰ ਰਹੇ ਹਨ ਅਤੇ ਜਦੋਂ ਤੱਕ ਉਨ੍ਹਾਂ ਨੂੰ ਹੱਕ ਨਹੀਂ ਮਿਲਦਾ ਉਦੋਂ ਤਕ ਭੁੱਖ ਹੜਤਾਲ ਜਾਰੀ ਰੱਖਣਗੇ।
Scholarship Scam: ETV BHARAT ਦੇ ਸਵਾਲ ਤੋਂ ਭੱਜੇ AAP ਆਗੂ ਰਾਘਵ ਚੱਢਾ
ਆਮ ਆਦਮੀ ਪਾਰਟੀ (Aam Aadmi Party) ਦੇ ਸੀਨੀਅਰ ਆਗੂ ਰਾਘਵ ਚੱਡਾ ਈਟੀਵੀ ਭਾਰਤ ਦੇ ਸਵਾਲ ਤੋਂ ਭੱਜਦੇ ਨਜ਼ਰ ਆਏ। ਈਟੀਵੀ ਭਾਰਤ ਦੇ ਪੱਤਰਕਾਰ ਨੇ ਸਵਾਲ ਕੀਤਾ ਸੀ ਕਿ ਸਾਰੀ ਪਾਰਟੀਆਂ ਨੂੰ ਚੋਣਾਂ ਵੇਲੇ ਹੀ ਦਲਿਤਾਂ ਦੀ ਕਿਉਂ ਯਾਦ ਆਉਂਦੀ ਹੈ ਤਾਂ ਉਹ ਇਸ ਸਵਾਲ ਦਾ ਗੋਲਮੋਲ ਜਿਹਾ ਜਵਾਬ ਦਿੰਦੇ ਨਜ਼ਰ ਆਏ।
ਇਹ ਵੀ ਪੜੋ: ਮੁੱਖ ਮੰਤਰੀ ਕੈਪਟਨ ਨਾਲ ਨਹੀਂ ਹੋਈ ਮੁਲਾਕਾਤ: ਬਾਜਵਾ
ਰਾਘਵ ਚੱਡਾ ਵੱਲੋਂ ਗੋਲ ਮੋਲ ਜਵਾਬ ਦੇਣ ਤੋਂ ਬਾਅਦ ਜਦੋਂ ਮੁੜ ਤੋਂ ਇਹ ਸਵਾਲ ਕੀਤਾ ਗਿਆ ਕਿ ਆਖਿਰਕਾਰ ਚੋਣਾਂ ਵੇਲੇ ਹੀ ਦਲਿਤਾਂ ਦਾ ਦਰਦ ਕਿਉਂ ਯਾਦ ਆਉਂਦਾ ਹੈ ਤਾਂ ਉਨ੍ਹਾਂ ਨੇ ਕਿਹਾ ਕਿ ਕੋਈ ਹੋਰ ਸਵਾਲ ਪੁੱਛਿਆ ਜਾਵੇ ਮੈਂ ਇਸਦਾ ਜਵਾਬ ਦੇ ਚੁੱਕਾ ਹਾਂ। ਉਨ੍ਹਾਂ ਨੇ ਇਸ ਗੱਲ ਦਾ ਕੋਈ ਵਾਜਬ ਜਵਾਬ ਨਹੀਂ ਦਿੱਤਾ ਸਿਰਫ਼ ਇਹੀ ਕਿਹਾ ਕਿ ਜੋ ਪੰਜਾਬ ਸਰਕਾਰ ਨੇ ਦਲਿਤ ਵਿਦਿਆਰਥੀਆਂ ਦਾ ਹੱਕ ਖਾ ਲਿਆ ਹੈ ਉਨ੍ਹਾਂ ਨੂੰ ਹੱਕ ਦਿਵਾਉਣ ਲਈ ਉਨ੍ਹਾਂ ਵੱਲੋਂ ਭੁੱਖ ਹੜਤਾਲ ਕੀਤੀ ਜਾ ਰਹੀ ਹੈ ਅਤੇ ਜਦੋਂ ਤਕ ਦਲਿਤ ਵਿਦਿਆਰਥੀਆਂ ਨੂੰ ਹੱਕ ਨਹੀਂ ਮਿਲਦਾ ਉਹ ਆਪਣਾ ਧਰਨਾ ਪ੍ਰਦਰਸ਼ਨ ਜਾਰੀ ਰੱਖਣਗੇ।
ਇਹ ਵੀ ਪੜੋ: ਸਹੁਰਾ ਪਰਿਵਾਰ ਤੋਂ ਦੁਖੀ ਨਵਵਿਆਹੀ ਕੁੜੀ ਵੱਲੋਂ ਖ਼ੁਦਕੁਸ਼ੀ