ਲੁਧਿਆਣਾ: ਪੰਜਾਬੀ ਭਵਨ ਵਿਖੇ ਧੀਆਂ ਦੀ ਲੋਹੜੀ ਮਨਾਉਣ ਸਬੰਧੀ ਇੱਕ ਵਿਸ਼ੇਸ਼ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਕਈ ਉੱਘੀ ਸ਼ਖ਼ਸੀਅਤਾਂ ਨੇ ਇਸ ਵਿੱਚ ਹਿੱਸਾ ਲਿਆ।
ਧੀਆਂ ਦੀ ਲੋਹੜੀ ਮਨਾਉਣ ਸਬੰਧੀ ਵਿਸ਼ੇਸ਼ ਸੈਮੀਨਾਰ ਇਸ ਸੈਮੀਨਾਰ ਦੇ ਦੌਰਾਨ ਉੱਘੇ ਲੇਖਕ ਗੁਰਭਜਨ ਗਿੱਲ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਇੰਜੀਨੀਅਰ, ਪੰਜਾਬ ਇੰਡਸਟਰੀਅਲ ਡਿਵੈਲਪਮੈਂਟ ਕਾਰਪੋਰੇਸ਼ਨ ਦੇ ਚੇਅਰਮੈਨ ਕੇ.ਕੇ ਬਾਵਾ ਨੇ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕੀਤੀ। ਇਸ ਮੌਕੇ ਸਮਾਜਿਕ ਮਾਹਿਰਾਂ ਨੇ ਲੜਕੀਆਂ ਨੂੰ ਲੜਕਿਆਂ ਦੇ ਬਰਾਬਰ ਹੱਕ ਦੇਣ ਲਈ ਵਿਚਾਰ ਚਰਚਾ ਕੀਤੀ ਤੇ ਸਮਾਜ ਵਿੱਚ ਵੀ ਫੈਲੀਆਂ ਬੁਰਾਈਆਂ ਨੂੰ ਦੂਰ ਕਰਨ ਲਈ ਲੋਕਾਂ ਨੂੰ ਵਿਸ਼ੇਸ਼ ਸੁਨੇਹਾ ਵੀ ਦਿੱਤਾ।
ਹੋਰ ਪੜ੍ਹੋ : ਬਿਜਲੀ ਦਰਾਂ 'ਚ ਵਾਧੇ ਵਿਰੁੱਧ ਭਾਜਪਾ ਵਰਕਰਾਂ ਨੇ ਅੰਮ੍ਰਿਤਸਰ 'ਚ ਕੀਤਾ ਰੋਸ ਪ੍ਰਦਰਸ਼ਨ
ਇਸ ਮੌਕੇ ਪੰਜਾਬ ਇੰਡਸਟਰੀਅਲ ਡਿਵਲੈਪਮੈਂਟ ਕਾਰਪੋਰੇਸ਼ਨ ਦੇ ਚੇਅਰਮੈਨ ਕ੍ਰਿਸ਼ਨ ਕੁਮਾਰ ਬਾਵਾ ਨੇ ਕਿਹਾ ਕਿ ਇਸ ਸੈਮੀਨਾਰ ਦਾ ਮੁੱਖ ਟੀਚਾ ਸਮਾਜ 'ਚ ਧੀਆਂ ਦੀ ਲੋਹੜੀ ਮਨਾਉਣ ਦਾ ਸੁਨੇਹਾ ਦੇਣਾ ਸੀ। ਇਸ ਬਾਰੇ ਮਾਲਵਾ ਸੱਭਿਆਚਾਰਕ ਮੰਚ ਦੇ ਪ੍ਰਧਾਨ ਰਾਜੀਵ ਕੁਮਾਰ ਲਵਲੀ ਨੇ ਦੱਸਿਆ ਕਿ ਇਹ ਸੈਮੀਨਾਰ ਸਮਾਜ ਵਿੱਚ ਫੈਲੀਆਂ ਕੁਰੀਤੀਆਂ ਜਿਵੇਂ ਕਿ ਭਰੂਣ ਹੱਤਿਆ, ਪ੍ਰਦੂਸ਼ਣ, ਦਾਜ ਆਦਿ ਤੋਂ ਲੋਕਾਂ ਨੂੰ ਜਾਗਰੂਕ ਕਰਨ ਲਈ ਕਰਵਾਇਆ ਗਿਆ। ਉਨ੍ਹਾਂ ਕਿਹਾ ਕਿ ਇਹ ਸਾਡੇ ਸਾਰਿਆਂ ਦਾ ਫਰਜ਼ ਬਣਦਾ ਹੈ ਕਿ ਲੜਕਿਆਂ ਅਤੇ ਲੜਕੀਆਂ ਦੇ ਵਿੱਚ ਕੋਈ ਵੀ ਫਰਕ ਨਾ ਸਮਝਦਿਆਂ ਜੋ ਕੁੱਖ 'ਚ ਕੁੜੀਆਂ ਨੂੰ ਨਾ ਮਾਰਿਆ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਦੀ ਵੀ ਲੋਹੜੀ ਮਨਾਈ ਜਾਵੇ।