ਪੰਜਾਬ

punjab

ਰਾਏਕੋਟ ਨਗਰ ਕੌਂਸਲ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨੇ ਉਮੀਦਵਾਰਾਂ ਦਾ ਕੀਤਾ ਐਲਾਨ

By

Published : Feb 7, 2021, 11:27 AM IST

14 ਫਰਵਰੀ ਨੂੰ ਪੈਣ ਜਾ ਰਹੀਆਂ ਨਗਰ ਕੌਂਸਲ ਚੋਣਾਂ ਦੇ ਲਈ ਸ਼੍ਰੋਮਣੀ ਅਕਾਲੀ ਦਲ(ਬ) ਨੇ ਆਪਣੇ ਉਮੀਦਵਾਰਾਂ ਦਾ ਐਲਾਨ ਕੀਤਾ । ਜਿਸ ਦੌਰਾਨ ਪਾਰਟੀ ਨੇ ਜਾਰੀ ਕੀਤੀ ਪਹਿਲੀ ਸੂਚੀ ਵਿੱਚ 6 ਉਮੀਦਵਾਰ ਚੋਣ ਮੈਦਾਨ ਵਿੱਚ ਉਤਾਰੇ ਗਏ ਹਨ। ਇਸ ਮੌਕੇ ਉਚੇਚੇ ਤੌਰ 'ਤੇ ਪਹੁੰਚੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਗੁਰਚਰਨ ਸਿੰਘ ਗਰੇਵਾਲ ਅਤੇ ਹਲਕਾ ਇੰਚਾਰਜ ਬਲਵਿੰਦਰ ਸਿੰਘ ਸੰਧੂ ਨੇ ਆਖਿਆ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਸ਼੍ਰੋਮਣੀ ਅਕਾਲੀ ਦਲ ਹਲਕਾ ਰਾਏਕੋਟ ਨਗਰ ਕੌਂਸਲ ਚੋਣਾਂ ਪਾਰਟੀ ਚੋਣ ਨਿਸ਼ਾਨ ਤੱਕੜੀ 'ਤੇ ਹੀ ਲੜੇਗਾ।

ਰਾਏਕੋਟ ਨਗਰ ਕੌਂਸਲ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨੇ ਉਮੀਦਵਾਰਾਂ ਦਾ ਕੀਤਾ ਐਲਾਨ
ਰਾਏਕੋਟ ਨਗਰ ਕੌਂਸਲ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨੇ ਉਮੀਦਵਾਰਾਂ ਦਾ ਕੀਤਾ ਐਲਾਨ

ਲੁਧਿਆਣਾ: 14 ਫਰਵਰੀ ਨੂੰ ਪੈਣ ਜਾ ਰਹੀਆਂ ਨਗਰ ਕੌਂਸਲ ਚੋਣਾਂ ਦੇ ਲਈ ਸ਼੍ਰੋਮਣੀ ਅਕਾਲੀ ਦਲ(ਬ) ਨੇ ਆਪਣੇ ਉਮੀਦਵਾਰਾਂ ਦਾ ਐਲਾਨ ਕੀਤਾ । ਜਿਸ ਦੌਰਾਨ ਪਾਰਟੀ ਨੇ ਜਾਰੀ ਕੀਤੀ ਪਹਿਲੀ ਸੂਚੀ ਵਿੱਚ 6 ਉਮੀਦਵਾਰ ਚੋਣ ਮੈਦਾਨ ਵਿੱਚ ਉਤਾਰੇ ਗਏ ਹਨ। ਇਸ ਮੌਕੇ ਉਚੇਚੇ ਤੌਰ 'ਤੇ ਪਹੁੰਚੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਗੁਰਚਰਨ ਸਿੰਘ ਗਰੇਵਾਲ ਅਤੇ ਹਲਕਾ ਇੰਚਾਰਜ ਬਲਵਿੰਦਰ ਸਿੰਘ ਸੰਧੂ ਨੇ ਆਖਿਆ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਸ਼੍ਰੋਮਣੀ ਅਕਾਲੀ ਦਲ ਹਲਕਾ ਰਾਏਕੋਟ ਨਗਰ ਕੌਂਸਲ ਚੋਣਾਂ ਪਾਰਟੀ ਚੋਣ ਨਿਸ਼ਾਨ ਤੱਕੜੀ 'ਤੇ ਹੀ ਲੜੇਗਾ।

ਇਸ ਤਹਿਤ ਪਾਰਟੀ ਦੇ 6 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਗਈ, ਜਦਕਿ ਬਾਕੀ ਉਮੀਦਵਾਰਾਂ ਦੀ ਸੂਚੀ ਆਉਂਦੇ ਇੱਕ ਦੋ ਦਿਨਾਂ ਵਿੱਚ ਜਾਰੀ ਕੀਤੀ ਜਾਵੇਗੀ। ਆਗੂਆਂ ਨੇ ਸਪੱਸ਼ਟ ਆਖਿਆ ਕਿ ਨਗਰ ਕੌਂਸਲ ਰਾਏਕੋਟ ਦੀਆਂ 15 ਸੀਟਾਂ ਉੱਪਰ ਪਾਰਟੀ ਨੇ ਆਪਣੇ ਉਮੀਦਵਾਰ ਐਲਾਨੇ ਅਤੇ ਜੋ ਪਾਰਟੀ ਆਗੂ ਪਾਰਟੀ ਦੇ ਚੋਣ ਨਿਸ਼ਾਨ 'ਤੇ ਚੋਣ ਨਹੀਂ ਲੜੇਗਾ ਤਾਂ ਉਸ ਨਾਲ ਪਾਰਟੀ ਦਾ ਕੋਈ ਸਬੰਧ ਨਹੀਂ ਹੋਵੇਗਾ।

ABOUT THE AUTHOR

...view details