ਲੁਧਿਆਣਾ:ਲੁਧਿਆਣਾ ਦੇ ਇੱਕ ਧਾਰਮਿਕ ਸਮਾਗਮ ਵਿੱਚ ਜੀ ਖਾਨ ਵੱਲੋਂ ਗਾਏ ਗਾਣਿਆ ਨੂੰ ਲੈ ਕੇ ਵਿਵਾਦ ਸ਼ੁਰੂ ਹੋ ਗਿਆ ਹੈ। ਜਿਸ ਤਹਿਤ ਸ਼ਿਵ ਸੈਨਾ ਦੇ ਆਗੂ ਨਿਸ਼ਾਂਤ ਸ਼ਰਮਾ ਨੇ Nishant Sharma demands action against G Khan ਲੁਧਿਆਣਾ ਪੁਲਿਸ ਕਮਿਸ਼ਨਰ ਦਫ਼ਤਰ ਪਹੁੰਚੇ ਅਤੇ ਜੀ ਖਾਨ ਉੱਤੇ ਕਾਰਵਾਈ ਦੀ ਮੰਗ ਕੀਤੀ।
ਇਸ ਦੌਰਾਨ ਹੀ ਸ਼ਿਵ ਸੈਨਾ ਦੇ ਆਗੂ ਨਿਸ਼ਾਂਤ ਸ਼ਰਮਾ ਨੇ ਕਿਹਾ ਕਿ ਸਾਡੀਆਂ ਭਾਵਨਾਵਾਂ ਨੂੰ ਢਾਹ ਲੱਗੀ ਹੈ, ਉਨ੍ਹਾਂ ਕਿਹਾ ਕਿ ਪਹਿਲਾਂ ਅਜਿਹਾ ਕੰਮ ਕਰਕੇ ਫਿਰ ਮਾਫੀ ਮੰਗ ਲੈਣਾ ਸਹੀ ਨਹੀਂ ਹੈ। ਉਨ੍ਹਾਂ ਕਿਹਾ ਕਿ ਧਾਰਮਿਕ ਸਮਾਗਮਾਂ ਦੇ ਵਿਸ਼ੇ ਅਜਿਹੇ ਗਾਣੇ ਗਾਉਣਾ ਮਰਿਆਦਾ ਦੇ ਖ਼ਿਲਾਫ਼ ਹੈ ਅਤੇ ਇਸ ਕਰਕੇ ਹੀ ਉਹ ਨਾ ਸਿਰਫ ਜੀਂ ਖਾਨ ਦਾ ਵਿਰੋਧ ਕਰ ਰਹੇ ਹਨ, ਸਗੋਂ ਇਹ ਸਮਾਗਮ ਕਰਵਾਉਣ ਵਾਲੇ ਪ੍ਰਬੰਧਕਾਂ ਉੱਤੇ ਵੀ ਕਾਰਵਾਈ ਦੀ ਮੰਗ ਕਰ ਰਹੇ ਹਨ।