ਲੁਧਿਆਣਾ: ਭਾਜਪਾ ਦੇ ਸਾਬਕਾ ਵਿੱਤ ਮੰਤਰੀ ਅਰੁਣ ਜੇਟਲੀ ਅਤੇ ਸਾਬਕਾ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਦੇ ਦੇਹਾਂਤ ਤੋਂ ਬਾਅਦ ਸਥਾਨਕ ਦੁਰਗਾ ਮਾਤਾ ਮੰਦਿਰ 'ਚ ਸ਼ਰਧਾਜਲੀ ਸਭਾ ਦਾ ਆਯੋਜਨ ਕਰਵਾਇਆ ਗਿਆ। ਇਸ ਸ਼ਰਧਾਜਲੀ ਸਭਾ 'ਚ ਪੰਜਾਬ ਭਾਜਪਾ ਪ੍ਰਧਾਨ ਸ਼ਵੇਤ ਮਲਿਕ ਨੇ ਵੀ ਹਿੱਸਾ ਲਿਆ। ਇਸ ਮੌਕੇ ਲੁਧਿਆਣਾ ਦੇ ਸ਼੍ਰੋਮਣੀ ਅਕਾਲੀ ਦਲ ਦੇ ਲੀਡਰਸ਼ਿਪ ਵੀ ਮੌਜੂਦ ਸਨ।
ਅਰੁਣ ਜੇਟਲੀ ਤੇ ਸੁਸ਼ਮਾ ਸਵਰਾਜ ਨੂੰ ਸ਼ਰਧਾਂਜਲੀ ਦੇਣ ਪੁੱਜੇ ਸ਼ਵੇਤ ਮਲਿਕ - ਸਾਬਕਾ ਵਿੱਤ ਮੰਤਰੀ ਅਰੁਣ ਜੇਟਲੀ
ਕੇਂਦਰੀ ਮੰਤਰੀ ਅਰੁਣ ਜੇਟਲੀ ਤੇ ਸੁਸ਼ਮਾ ਸਵਰਾਜ ਦੇ ਦੇਹਾਂਤ ਤੋਂ ਬਾਅਦ ਲੁਧਿਆਣਾ 'ਚ ਸ਼ਰਧਾਜਲੀ ਸਭਾ ਦਾ ਆਯੋਜਨ ਕਰਵਾਇਆ ਗਿਆ। ਇਸ ਸ਼ਰਧਾਜਲੀ ਸਭਾ 'ਚ ਪੰਜਾਬ ਭਾਜਪਾ ਪ੍ਰਧਾਨ ਸ਼ਵੇਤ ਮਲਿਕ ਨੇ ਵੀ ਹਿੱਸਾ ਲਿਆ।
ਫ਼ੋਟੋ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਿੱਥੇ ਇਕ ਪਾਸੇ ਸ਼ਵੇਤ ਮਲਿਕ ਨੇ ਦੋਵਾਂ ਦੇ ਦੇਹਾਂਤ 'ਤੇ ਦੁੱਖ ਜਤਾਇਆ, ਉਥੇ ਹੀ ਪੰਜਾਬ ਦੇ ਮੌਜੂਦਾ ਹਾਲਾਤ 'ਤੇ ਬੋਲਦਿਆਂ ਕਿਹਾ ਕਿ ਪੰਜਾਬ ਸਰਕਾਰ ਪੂਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ। ਉਨ੍ਹਾਂ ਪਾਕਿਸਤਾਨ 'ਚ ਸਿੱਖ ਕੁੜੀ ਦਾ ਜਬਰਨ ਧਰਮ ਪਰਿਵਰਤਨ ਦੇ ਮਾਮਲੇ 'ਤੇ ਕਿਹਾ ਕਿ ਕਈ ਹਿੰਦੂਆਂ ਦਾ ਵੀ ਪਾਕਿਸਤਾਨ ਧਰਮ ਪਰਿਵਰਤਨ ਕਰ ਚੁੱਕਾ ਹੈ। ਇਸ ਤੋਂ ਇਲਾਵਾ ਉਨ੍ਹਾਂ ਪੰਜਾਬ ਦੇ ਵੱਖ ਵੱਖ ਸ਼ੈਲਟਰ ਹੋਮ 'ਚ ਬੱਚਿਆਂ ਦੇ ਨਾਲ ਸਰੀਰਕ ਸ਼ੋਸ਼ਣ ਕਰਨ ਦੇ ਮਾਮਲੇ ਨੂੰ ਵੀ ਗਲਤ ਦੱਸਿਆ ਹੈ।