ਲੁਧਿਆਣਾ: ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਸ਼ਵੇਤ ਮਲਿਕ ਲੁਧਿਆਣਾ ਪਹੁੰਚੇ। ਇਸ ਦੌਰਾਨ ਉਨ੍ਹਾਂ ਮੋਦੀ ਸਰਕਾਰ ਦੀਆਂ ਅੱਠ ਸਾਲ ਦੀਆਂ ਉਪਲਬਧੀਆਂ ਗਿਣਵਾਈਆਂ। ਇਸ ਮੌਕੇ ਸ਼ਵੇਤ ਮਲਿਕ ਨੇ ਕਿਹਾ ਕਿ ਨਰਿੰਦਰ ਮੋਦੀ ਤੋਂ ਪਹਿਲਾਂ ਇਕ ਮੂਕ ਦੇਸ਼ ਦਾ ਪ੍ਰਧਾਨ ਮੰਤਰੀ ਸੀ ਜਿਸ ਦੀ ਸਰਕਾਰ ਭ੍ਰਿਸ਼ਟਾਚਾਰ ਵਿੱਚ ਲਿਪਤ ਸੀ। ਇਸ ਦੌਰਾਨ ਸ਼ਵੇਤ ਮਲਿਕ ਨੇ ਕਿਹਾ ਕਿ ਜੋ ਕੰਮ ਪਿਛਲੇ ਅੱਠ ਸਾਲਾਂ ਦੇ ਵਿੱਚ ਹੋਏ ਨੇ ਉਨ੍ਹਾਂ ਕਦੇ ਵੀ ਨਹੀਂ ਹੋਏ।
ਉੱਥੇ ਹੀ ਜਦੋਂ ਸ਼ਵੇਤ ਮਲਿਕ ਨੂੰ ਸਵਾਲ ਕੀਤਾ ਗਿਆ ਕਿ ਭਾਜਪਾ ਦਾ ਜਾਦੂ ਪੰਜਾਬ ਚ ਕਿਉਂ ਨਹੀਂ ਚੱਲਿਆ। ਉਨ੍ਹਾਂ ਕਿਹਾ ਕਿ ਜਲਦ ਪੰਜਾਬ ਵਿੱਚ ਵੀ ਭਾਜਪਾ ਸਰਕਾਰ ਬਣਾਏਗੀ। ਸ਼ਵੇਤ ਮਲਿਕ ਵੱਲੋਂ ਜਿੱਥੇ ਅੱਠ ਸਾਲ ਦੀਆਂ ਗਿਣਵਾਈਆਂ ਹੋਈਆਂ ਉਪਲੱਬਧੀਆਂ ਤੋਂ ਬਾਅਦ ਉਨ੍ਹਾਂ ਆਮ ਆਦਮੀ ਪਾਰਟੀ ਅਤੇ ਅਕਾਲੀ ਦਲ ’ਤੇ ਵੀ ਸਵਾਲ ਖੜ੍ਹੇ ਕੀਤੇ।
ਸ਼ਵੇਤ ਮਲਿਕ ਨੇ ਕਿਹਾ ਕਿ ਕੀੜੀ ਦਾ ਸਿਰਫ ਉਨ੍ਹਾਂ ਨੂੰ ਹੀ ਡਰ ਹੈ ਜਿਨ੍ਹਾਂ ਨੇ ਭ੍ਰਿਸ਼ਟਾਚਾਰ ਕੀਤਾ ਹੈ। ਸਿਰਫ ਕਾਂਗਰਸ ਹੀ ਨਹੀਂ ਸਗੋਂ ਵੱਖ ਵੱਖ ਪਾਰਟੀਆਂ ਦੇ ਲੋਕ ਭਾਜਪਾ ਚ ਸ਼ਾਮਲ ਹੋਣਾ ਚਾਹੁੰਦੇ ਹਨ। ਉੱਥੇ ਹੀ ਸਾਧੂ ਸਿੰਘ ਧਰਮਸੋਤ ਦੀ ਗ੍ਰਿਫਤਾਰੀ ਨੂੰ ਲੈ ਕੇ ਸ਼ਵੇਤ ਮਲਿਕ ਨੇ ਕਿਹਾ ਕਿ ਇਹ ਚੰਗੀ ਗੱਲ ਹੈ ਕਿ ਪੰਜਾਬ ਦੇ ਵਿੱਚ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਸਰਕਾਰ ਮੁਹੱਈਆ ਕਰਾਵੇ।
ਬੀਜੇਪੀ ਆਗੂ ਨੇ ਗਿਣਵਾਈਆਂ ਉਪਲੱਬਧੀਆਂ ਉੱਥੇ ਹੀ ਦੂਜੇ ਪਾਸੇ ਸ਼ਵੇਤ ਮਲਿਕ ਦੀ ਇਸ ਫੇਰੀ ਨੂੰ ਲੈ ਕੇ ਲੁਧਿਆਣਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਮਹੇਸ਼ਇੰਦਰ ਗਰੇਵਾਲ ਨੇ ਕਿਹਾ ਕਿ, ਭਾਜਪਾ ਜਿੰਨਾ ਮਰਜ਼ੀ ਜ਼ੋਰ ਲਗਾ ਲਵੇ। ਉਨ੍ਹਾਂ ਨੂੰ ਪੰਜਾਬ ਦੇ ਵਿੱਚ ਕੁੱਝ ਵੀ ਹਾਸਿਲ ਨਹੀਂ ਹੋਣਾ, ਸਿਰਫ ਉਹ ਦਿਨ ਗਿਣਦੇ ਹਨ। ਉੱਥੇ ਹੀ ਦੂਜੇ ਪਾਸੇ ਸਾਧੂ ਸਿੰਘ ਧਰਮਸੋਤ ਦੀ ਗ੍ਰਿਫਤਾਰੀ ਨੂੰ ਲੈ ਕੇ ਮਹੇਸ਼ਇੰਦਰ ਗਰੇਵਾਲ ਨੇ ਕਿਹਾ ਕਿ ਸਾਧੂ ਸਿੰਘ ਧਰਮਸੋਤ ਤੇ ਪਹਿਲਾਂ ਵੀ ਵਜ਼ੀਫਿਆਂ ਨੂੰ ਲੈ ਕੇ ਇਲਜ਼ਾਮ ਲੱਗੇ ਸਨ ਉਨ੍ਹਾਂ ਕਿਹਾ ਇਹ ਗ੍ਰਿਫਤਾਰੀਆਂ ਰਾਜਨੀਤੀ ਤੋਂ ਪ੍ਰੇਰਿਤ ਨਹੀਂ ਹੋਣੀ ਚਾਹੀਦੀ।
ਉੱਥੇ ਹੀ ਦੂਜੇ ਪਾਸੇ ਆਮ ਆਦਮੀ ਪਾਰਟੀ ਦੇ ਬੁਲਾਰੇ ਅਹਿਬਾਬ ਗਰੇਵਾਲ ਨੇ ਕਿਹਾ ਕਿ ਅੱਠ ਸਾਲ ਦੇ ਜੋ ਦਾਅਵੇ ਮੋਦੀ ਸਰਕਾਰ ਗਿਣਵਾ ਰਹੀ ਹੈ, ਉਹ ਇਹ ਵੀ ਦੱਸੇ ਕਿ ਇਨ੍ਹਾਂ ਸਾਲਾਂ ਦੇ ਵਿਚ ਮਹਿੰਗਾਈ ਅਤੇ ਬੇਰੁਜ਼ਗਾਰੀ ਇੰਨੀ ਕਿਉਂ ਵਧੀ ਹੈ। ਉਨ੍ਹਾਂ ਕਿਹਾ ਕਿ ਵੱਡੀ ਤਦਾਦ ਚ ਲੋਕ ਬੇਰੁਜ਼ਗਾਰ ਹੋ ਗਏ ਹਨ। ਉੱਥੇ ਹੀ ਸਾਧੂ ਸਿੰਘ ਧਰਮਸੋਤ ਦੀ ਗ੍ਰਿਫਤਾਰੀ ਨੂੰ ਲੈ ਕੇ ਉਨ੍ਹਾਂ ਕਿਹਾ ਕਿ ਸਰਕਾਰ ਭ੍ਰਿਸ਼ਟਾਚਾਰ ਕਿਸੇ ਵੀ ਹਾਲਤ ਚ ਬਰਦਾਸ਼ਤ ਨਹੀਂ ਕਰੇਗੀ। ਚਾਹੇ ਉਹ ਆਪਣੀ ਸਰਕਾਰ ਦਾ ਹੋਵੇ ਜਾਂ ਫਿਰ ਕੋਈ ਸਾਬਕਾ ਸਰਕਾਰ ਦਾ ਮੰਤਰੀ।
ਇਹ ਵੀ ਪੜੋ:ਹੁਣ ਮਹਾਰਾਸ਼ਟਰ ਨਾਲ ਜੁੜੇ ਸਿੱਧੂ ਮੂਸੇਵਾਲਾ ਕਤਲਕਾਂਡ ਦੇ ਲਿੰਕ !