ਲੁਧਿਆਣਾ: ਸਬ ਇੰਸਪੈਕਟਰ ਜਗਜੀਤ ਸਿੰਘ 'ਤੇ ਇੱਕ ਮਹਿਲਾ ਵੱਲੋਂ ਨੌਕਰੀ ਅਤੇ ਵਿਆਹ ਦਾ ਝਾਂਸਾ ਦੇ ਕੇ ਉਸ ਨਾਲ ਸਰੀਰਕ ਸ਼ੋਸ਼ਣ ਕਰਨ ਦੇ ਇਲਜ਼ਾਮ ਲਗਾਏ ਗਏ ਸਨ। ਜਿਸ ਨੂੰ ਲੈ ਕੇ ਸਬ ਇੰਸਪੈਕਟਰ ਜਗਜੀਤ ਸਿੰਘ ਦੀ ਪਤਨੀ ਅਤੇ ਸਮਾਜ ਸੇਵੀ ਕਾਂਗਰਸ ਦੀ ਮਹਿਲਾ ਆਗੂ ਸਿਮੀ ਚੋਪੜਾ ਪਸ਼ਾਨ ਵੱਲੋਂ ਇੱਕ ਪ੍ਰੈੱਸ ਕਾਨਫ਼ਰੰਸ ਕਰਕੇ ਇਨ੍ਹਾਂ ਸਾਰੇ ਇਲਜ਼ਾਮਾਂ ਨੂੰ ਨਕਾਰਿਆ ਹੈ। ਇਸ ਸਬੰਧੀ ਉਨ੍ਹਾਂ ਦਾ ਕਹਿਣਾ ਕਿ ਪੁਲਿਸ ਵੱਲੋਂ ਜਗਜੀਤ ਸਿੰਘ 'ਤੇ ਗਲਤ ਕਾਰਵਾਈ ਕੀਤੀ ਗਈ ਹੈ। ਇਸ ਲਈ ਇਹ ਪਰਚਾ ਰੱਦ ਹੋਣਾ ਚਾਹੀਦਾ ਹੈ ਅਤੇ ਜੋ ਉਨ੍ਹਾਂ ਨੂੰ ਫਸਾਉਣ ਦੀ ਕੋਸ਼ਿਸ਼ ਕਰ ਰਿਹਾ ਹੈ ਉਨ੍ਹਾਂ ਦੇ ਖਿਲਾਫ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ।
ਸਬ ਇੰਸਪੈਕਟਰ ਜਗਜੀਤ ਸਿੰਘ ਦੀ ਪਤਨੀ ਨੇ ਇਨਸਾਫ਼ ਦੀ ਮੰਗ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਪਤੀ ਨੇ ਅਜਿਹਾ ਕੁਝ ਵੀ ਨਹੀਂ ਕੀਤਾ। ਉਨ੍ਹਾਂ ਨੂੰ ਸਿਰਫ ਫਸਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਲਈ ਪੁਲਿਸ ਵੱਲੋਂ ਉਨ੍ਹਾਂ 'ਤੇ ਦਰਜ ਕੀਤੇ ਪਰਚੇ ਨੂੰ ਤੁਰੰਤ ਰੱਦ ਕਰਨਾ ਚਾਹੀਦਾ ਹੈ।