ਲੁਧਿਆਣਾ: ਸੰਸਦ ਮੈਂਬਰ ਰਵਨੀਤ ਬਿੱਟੂ ਵਿਰੁੱਧ ਵੀਰਵਾਰ ਨੂੰ ਸਿੱਖ ਜਥੇਬੰਦੀਆਂ ਦੇ ਇੱਕ ਵਫ਼ਦ ਨੇ ਪੁਲਿਸ ਕਮਿਸ਼ਨਰ ਨੂੰ ਸ਼ਿਕਾਇਤ ਪੱਤਰ ਦਿੱਤਾ ਹੈ। ਇਸ ਮੌਕੇ ਸਿੱਖ ਜਥੇਬੰਦੀਆਂ ਨੇ ਕਿਹਾ ਕਿ ਸੰਸਦ ਮੈਂਬਰ ਰਵਨੀਤ ਬਿੱਟੂ ਲਗਾਤਾਰ ਭਿੰਡਰਾਂਵਾਲੇ ਵਿਰੁੱਧ ਬਿਆਨਬਾਜ਼ੀ ਕਰ ਰਹੇ ਹਨ। ਉਨ੍ਹਾਂ ਨੂੰ ਹਜ਼ਾਰਾਂ ਲੋਕਾਂ ਦਾ ਕਾਤਲ ਦੱਸ ਰਹੇ ਹਨ, ਜੋ ਕਿ ਸਰਾਸਰ ਗਲਤ ਹੈ। ਉਨ੍ਹਾਂ ਨੇ ਢੱਡਰੀਆਂ ਵਾਲੇ ਨੂੰ ਲੈ ਕੇ ਵੀ ਆਪਣੀ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ।
ਸਿੱਖ ਜਥੇਬੰਦੀਆਂ ਨੇ ਸਾਂਸਦ ਬਿੱਟੂ ਵਿਰੁੱਧ ਲੁਧਿਆਣਾ ਪੁਲਿਸ ਕਮਿਸ਼ਨਰ ਨੂੰ ਦਿੱਤੀ ਸ਼ਿਕਾਇਤ - Sikh organizations file complaint against MP Bittu
ਸਾਂਸਦ ਬਿੱਟੂ ਵਿਰੁੱਧ ਲੁਧਿਆਣਾ ਪੁਲਿਸ ਕਮਿਸ਼ਨਰ ਨੂੰ ਸਿੱਖ ਜਥੇਬੰਦੀਆਂ ਨੇ ਇੱਕ ਸ਼ਿਕਾਇਤ ਦਿੱਤੀ ਹੈ। ਸਿੱਖ ਜਥੇਬੰਦੀਆਂ ਨੇ ਕਿਹਾ ਕਿ ਬਿੱਟੂ ਲਗਾਤਾਰ ਭਿੰਡਰਾਂਵਾਲੇ ਵਿਰੁੱਧ ਬਿਆਨਬਾਜ਼ੀ ਕਰ ਰਹੇ ਹਨ, ਜੋ ਕਿ ਸਰਾਸਰ ਗ਼ਲਤ ਹੈ।
ਬਿੱਟੂ ਵਿਰੁੱਧ ਪੁਲਿਸ ਕਮਿਸ਼ਨਰ ਨੂੰ ਦਿੱਤੀ ਸ਼ਿਕਾਇਤ
ਸਿੱਖ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਰਵਨੀਤ ਬਿੱਟੂ ਇਹ ਪਹਿਲਾਂ ਸਾਬਤ ਕਰਕੇ ਵਿਖਾਉਣ ਕਿ ਭਿੰਡਰਾਂਵਾਲੇ ਨੇ ਕਿਸ ਸ਼ਖਸ ਦਾ ਕਤਲ ਕੀਤਾ ਹੈ। ਉਨ੍ਹਾਂ ਕਿਹਾ ਕਿ ਪੂਰੇ ਪੰਜਾਬ ਵਿੱਚ ਕਿਸੇ ਵੀ ਪੁਲਿਸ ਸਟੇਸ਼ਨ ਵਿੱਚ ਭਿੰਡਰਾਂਵਾਲੇ ਵਿਰੁੱਧ ਕੋਈ ਮਾਮਲਾ ਦਰਜ ਨਹੀਂ ਹੈ।
ਢੱਡਰੀਆਂ ਵਾਲੇ ਨੂੰ ਲੈ ਕੇ ਵੀ ਸਿੱਖ ਜਥੇਬੰਦੀਆਂ ਨੇ ਕਿਹਾ ਕਿ ਜਦੋਂ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਢੱਡਰੀਆਂ ਵਾਲੇ ਨੂੰ ਆਪਣੀ ਗੱਲ ਰੱਖਣ ਲਈ ਕਮੇਟੀ ਦਾ ਗਠਨ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਕੁਝ ਸਿਆਸੀ ਆਗੂਆਂ ਦੀ ਸ਼ਹਿ 'ਤੇ ਢੱਡਰੀਆਂ ਵਾਲਾ ਇਹ ਸਭ ਪ੍ਰਚਾਰ ਕਰ ਰਿਹਾ ਹੈ।