ਲੁਧਿਆਣਾ : ਲੁਧਿਆਣਾ 'ਚ ਇੱਕ ਨਿੱਜੀ ਹਸਪਤਾਲ ਐਸਐਚਐਸ ਗਰੇਵਾਲ ਵਿਖੇ ਗੁਰੂ ਨਾਨਕ ਮੋਦੀਖਾਨਾ ਖੋਲ੍ਹੀਆ ਗਿਆ ਹੈ। ਇਥੇ ਸਸਤੀਆਂ ਦਵਾਈਆਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ। ਇਸ ਦਾ ਉਦਘਾਟਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੀਤਾ।
ਸਮਾਜ ਸੇਵੀਆਂ ਨੂੰ ਕਰਨਾ ਪੈ ਰਿਹਾ ਸਰਕਾਰਾਂ ਦਾ ਕੰਮ: ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ - ਸਸਤੀਆਂ ਦਵਾਈਆਂ
ਲੁਧਿਆਣਾ ਦੇ ਇੱਕ ਨਿੱਜੀ ਹਸਪਤਾਲ 'ਚ ਗੁਰੂ ਨਾਨਕ ਮੋਦੀਖਾਨਾ ਖੋਲ੍ਹੀਆ ਗਿਆ ਹੈ। ਇਸ ਦਾ ਉਦਘਾਟਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੀਤਾ। ਇਸ ਮੌਕੇ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਮਾਜ ਸੇਵੀ ਸਰਕਾਰਾਂ ਦੇ ਕੰਮ ਕਰ ਰਹੇ ਹਨ ਅਜਿਹੇ ਕੰਮਾਂ ਦੀ ਸ਼ਲਾਘਾ ਹੋਣੀ ਚਾਹੀਦੀ ਹੈ।
ਇਸ ਦੌਰਾਨ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਦੇਸ਼ ਦੇ ਆਜ਼ਾਦ ਹੋਣ ਮਗਰੋਂ ਉਸ ਸਮੇਂ ਦੀਆਂ ਸਰਕਾਰਾਂ ਨੇ ਸਿੱਖਿਆ ਤੇ ਸਿਹਤ ਸੁਵਿਧਾਵਾਂ ਨੂੰ ਘਰ-ਘਰ ਪਹੁੰਚਾਉਣ ਦਾ ਉਪਰਾਲਾ ਕੀਤਾ। ਸਮੇਂ ਦੇ ਨਾਲ-ਨਾਲ ਜਦ ਸਰਕਰਾਂ ਬਦਲ ਜਾਣ ਮਗਰੋਂ ਇਹ ਮਨੁੱਖੀ ਸੇਵਾਵਾਂ ਨੇ ਕਾਰੋਬਾਰ ਬਣ ਗਈਆਂ। ਸਰਕਾਰਾਂ ਨੇ ਇਨ੍ਹਾਂ ਨੂੰ ਕਾਰਪੋਰੇਟ ਜਗਤ ਦੇ ਹਵਾਲੇ ਕਰ ਦਿੱਤਾ। ਜਿਸ ਦੇ ਚਲਦੇ ਮਨੁੱਖਤਾ ਦੀ ਸੇਵਾ ਮੰਨੀ ਜਾਣ ਵਾਲੀਆਂ ਮੈਡੀਕਲ ਸੁਵਿਧਾਵਾਂ ਮਹਿੰਗੀ ਹੋ ਗਈਆਂ ਹਨ। ਇਹ ਆਮ ਲੋਕਾਂ ਦੀ ਪਹੁੰਚ ਤੋਂ ਦੂਰ ਹੁੰਦੀ ਜਾ ਰਹੀ ਹੈ। ਅਜਿਹੇ 'ਚ ਵੱਖ-ਵੱਖ ਸਮਾਜ ਸੇਵੀਆਂ ਵੱਲੋਂ ਗੁਰੂ ਨਾਨਕ ਮੋਦੀਖਾਨਾ ਖੋਲ੍ਹਣ ਵਰਗੇ ਉਪਰਾਲੇ ਸ਼ਲਾਘਾ ਯੋਗ ਹਨ। ਉਨ੍ਹਾਂ ਆਖਿਆ ਕਿ ਹੁਣ ਸਮਾਜ ਸੇਵੀ ਸਮਾਜ ਸੇਵੀ ਸਰਕਾਰਾਂ ਦੇ ਕੰਮ ਕਰ ਰਹੇ ਹਨ ਤੇ ਅਜਿਹੇ ਕੰਮਾਂ ਦੀ ਸ਼ਲਾਘਾ ਹੋਣੀ ਚਾਹੀਦੀ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਮਹੇਸ਼ ਇੰਦਰ ਗਰੇਵਾਲ ਨੇ ਕਿਹਾ ਕਿ ਵਿਖੇ ਗੁਰੂ ਨਾਨਕ ਮੋਦੀਖਾਨਾ ਖੁੱਲ੍ਹਣ ਦੇ ਨਾਲ ਗਰੀਬ ਤੇ ਲੋੜਵੰਦ ਲੋਕਾਂ ਨੂੰ ਦਵਾਈਆਂ ਸਸਤੀ ਕੀਮਤ ਉੱਤੇ ਉਪਲਬਧ ਹੋਵੇਗੀ। ਇਥੇ ਹਰ ਲੋੜਵੰਦ ਨੂੰ ਸਸਤੀਆਂ ਦਵਾਈਆਂ ਮੁਹੱਈਆ ਕਰਵਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਦਵਾਈਆਂ ਦੇ ਖਰੀਦਦਾਰਾਂ ਲਈ ਮਹਿਜ ਇੱਕ ਹੀ ਸ਼ਰਤ ਰੱਖੀ ਗਈ ਹੈ ਕਿ ਉਹ ਡਾਕਟਰ ਦੀ ਪਰਚੀ ਲੈ ਕੇ ਆਉਣ। ਕਿਸੇ ਵੀ ਵਿਅਕਤੀ ਨੂੰ ਡਾਕਟਰੀ ਪਰਚੀ ਤੋਂ ਬਗੈਰ ਦਵਾਈ ਨਹੀਂ ਦਿੱਤੀ ਜਾਵੇਗੀ, ਅਜਿਹਾ ਇਸ ਲਈ ਕੀਤਾ ਗਿਆ ਹੈ ਤਾਂ ਜੋ ਕੋਈ ਵੀ ਦਵਾਈਆਂ ਦਾ ਗ਼ਲਤ ਇਸਤੇਮਾਲ ਨਾ ਕਰ ਸਕੇ। ਉਨ੍ਹਾਂ ਕਿਹਾ ਕਿ ਗੁਰੂ ਨਾਨਕ ਮੋਦੀਖਾਨਾ ਖੋਲ੍ਹਣ ਦਾ ਮੁਖ ਕਾਰਨ ਲੋੜਵੰਦਾਂ ਤੱਕ ਹਰ ਸੰਭਵ ਸੁਵਿਧਾ ਮੁਹੱਇਆ ਕਰਵਾਉਣਾ ਹੈ।