ਲੁਧਿਆਣਾ:ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਪੁਰਬ ਲੁਧਿਆਣਾ ਦੇ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ (Gurdwara Dukh Niwaran Sahib) ਵਿਖੇ ਸ਼ਰਧਾ ਅਤੇ ਭਾਵਨਾ ਨਾਲ ਮਨਾਇਆ ਗਿਆ। ਜਿੱਥੇ ਵਿਸ਼ੇਸ਼ ਤੌਰ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਪਹੁੰਚੇ। ਜਿੱਥੇ ਉਨ੍ਹਾਂ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਉੱਤੇ ਚਾਨਣਾ ਪਾਇਆ। ਉਥੇ ਹੀ ਸਮਾਜ ਵਿੱਚ ਫੈਲੀਆਂ ਕੁਰੀਤੀਆਂ ਨੂੰ ਦੂਰ ਕਰਨ ਲਈ ਸਿੱਖ ਸੰਗਤ ਨੂੰ ਸੁਨੇਹਾ ਵੀ ਦਿੱਤਾ।
ਜਬਰਨ ਧਰਮ ਪਰਿਵਰਤਨ ਦੇ ਖ਼ਿਲਾਫ਼ ਇੱਕਜੁੱਟ ਹੋਣ ਦੀ ਖਾਸ ਲੋੜ :ਗਿਆਨੀ ਹਰਪ੍ਰੀਤ ਸਿੰਘ
ਲੁਧਿਆਣਾ ਦੇ ਗੁਰਦੁਆਰਾ ਦੁਖ ਨਿਵਾਰਨ ਸਾਹਿਬ (Gurdwara Dukh Niwaran Sahib) ਵਿਖੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ (Jathedar Giani Harpreet Singh) ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ ਅਤੇ ਇਸ ਮੌਕੇ ਕਿਹਾ ਹੈ ਕਿ ਜਬਰਨ ਧਰਮ ਪਰਿਵਰਤਨ ਦੇ ਖ਼ਿਲਾਫ਼ ਇੱਕਜੁੱਟ ਹੋਣ ਖਾਸ ਲੋੜ ਹੈ।
ਜਬਰਨ ਧਰਮ ਪਰਿਵਰਤਨ ਦੇ ਖ਼ਿਲਾਫ਼ ਇੱਕਜੁੱਟ ਹੋਣ ਖਾਸ ਲੋੜ :ਗਿਆਨੀ ਹਰਪ੍ਰੀਤ ਸਿੰਘ
ਜਥੇਦਾਰ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਜਬਰਨ ਧਰਮ ਪਰਿਵਰਤਨ ਦੇ ਖਿਲਾਫ ਆਪਣੀ ਸ਼ਹਾਦਤ ਦਿੱਤੀ ਸੀ ਪਰ ਅੱਜ ਮੁੜ ਤੋਂ ਜਬਰਨ ਧਰਮ ਪਰਿਵਰਤਨ ਕਰਵਾਇਆ ਜਾ ਰਿਹਾ ਹੈ। ਜਿਨ੍ਹਾਂ ਨੂੰ ਸਿੱਖ ਜਥੇਬੰਦੀਆਂ ਨੂੰ ਸੁਚੇਤ ਹੋਣ ਦੀ ਖਾਸ ਲੋੜ ਹੈ। ਇਸ ਮੌਕੇ ਗੁਰਦੁਆਰਾ ਦੁਖ ਨਿਵਾਰਨ ਸਾਹਿਬ ਦੇ ਪ੍ਰਧਾਨ ਪ੍ਰਿਤਪਾਲ ਸਿੰਘ ਨੇ ਦੱਸਿਆ ਕਿ ਇਸ ਮੌਕੇ ਵਿਸ਼ੇਸ਼ ਤੌਰ ਤੇ ਸਮਾਗਮ ਆਯੋਜਿਤ ਕੀਤੇ ਗਏ ਹਨ।
ਇਹ ਵੀ ਪੜੋ:ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਕਦੇ ਨਹੀਂ ਭੁੱਲਣਾ ਚਾਹੀਦਾ:ਗਿਆਨੀ ਹਰਪ੍ਰੀਤ ਸਿੰਘ