ਪੰਜਾਬ

punjab

ETV Bharat / city

ਲੁਧਿਆਣਾ 'ਚ 80 ਕਰੋੜ ਰੁਪਏ ਦੀ ਲਾਗਤ ਨਾਲ ਬਣੇਗਾ ਸਪੋਰਟਸ ਪਾਰਕ

ਕੈਬਿਨੇਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਨਗਰ ਨਿਗਮ ਲੁਧਿਆਣਾ, ਜ਼ਿਲ੍ਹਾ ਪ੍ਰਸ਼ਾਸਨ ਤੇ ਇੰਪਰੂਵਮੈਂਟ ਟਰੱਸਟ ਨਾਲ ਵਿਸ਼ੇਸ਼ ਬੈਠਕ ਕੀਤੀ। ਇਸ ਬੈਠਕ 'ਚ ਸ਼ਹਿਰ ਦੇ ਹੰਬੜਾ ਰੋਡ 'ਤੇ 80 ਕਰੋੜ ਰੁਪਏ ਦੀ ਲਾਗਤ ਨਾਲ ਸਪੋਰਟਸ ਪਾਰਕ ਬਣਾਉਣ ਦਾ ਫ਼ੈਸਲਾ ਲਿਆ ਗਿਆ ਹੈ। ਭਾਰਤ ਭੂਸ਼ਣ ਆਸ਼ੂ ਨੇ ਪੰਜਾਬ ਸਰਕਾਰ ਵੱਲੋਂ ਖਿਡਾਰੀਆਂ ਨੂੰ ਕੌਮਾਂਤਰੀ ਪੱਧਰ 'ਤੇ ਸਪੋਰਟਸ ਸੁਵਿਧਾਵਾਂ ਉਪਲੱਬਧ ਕਰਵਾਉਣ ਦਾ ਭਰੋਸਾ ਦਿੱਤਾ।

ਲੁਧਿਆਣਾ 'ਚ 80 ਕਰੋੜ ਰੁਪਏ ਦੀ ਲਾਗਤ ਨਾਲ ਬਣੇਗਾ ਸਪੋਰਟਸ ਪਾਰਕ
ਲੁਧਿਆਣਾ 'ਚ 80 ਕਰੋੜ ਰੁਪਏ ਦੀ ਲਾਗਤ ਨਾਲ ਬਣੇਗਾ ਸਪੋਰਟਸ ਪਾਰਕ

By

Published : Dec 6, 2020, 3:43 PM IST

ਲੁਧਿਆਣਾ: ਕੈਬਿਨੇਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਨਗਰ ਨਿਗਮ ਲੁਧਿਆਣਾ, ਜ਼ਿਲ੍ਹਾ ਪ੍ਰਸ਼ਾਸਨ ਤੇ ਇੰਪਰੂਵਮੈਂਟ ਟਰੱਸਟ ਨਾਲ ਵਿਸ਼ੇਸ਼ ਬੈਠਕ ਕੀਤੀ। ਇਸ ਬੈਠਕ 'ਚ ਸ਼ਹਿਰ ਦੇ ਹੰਬੜਾ ਰੋਡ 'ਤੇ 80 ਕਰੋੜ ਰੁਪਏ ਦੀ ਲਾਗਤ ਨਾਲ ਸਪੋਰਟਸ ਪਾਰਕ ਬਣੇਗਾ।

ਬੈਠਕ 'ਚ ਇਹ ਅਹਿਮ ਫ਼ੈਸਲਾ ਲਿਆ ਗਿਆ ਹੈ ਕਿ ਹੰਬੜਾਂ ਰੋਡ ਉੱਤੇ ਸਥਿਤ ਜੈਨਪੁਰ ਵਿਖੇ ਕੂੜੇ ਵਾਲੇ ਡੰਪ ਦੀ ਥਾਂ 32 ਏਕੜ ਜ਼ਮੀਨ ਵਿੱਚ ਕੌਮਾਂਤਰੀ ਪੱਧਰ ਦਾ ਸਭ ਤੋਂ ਵੱਡਾ ਸਪੋਰਟਸ ਪਾਰਕ ਬਣਾਇਆ ਜਾਵੇਗਾ। ਇਸ ਦੇ ਲਈ 80 ਕੋਰੜ ਰੁਪਏ ਦੀ ਲਾਗਤ ਆਵੇਗੀ। ਜਿਸ ਦੀ ਸਾਂਭ-ਸੰਭਾਲ ਲਈ ਦੋ ਕਰੋੜ ਰੁਪਏ ਸਲਾਨਾ ਨਗਰ ਨਿਗਮ ਵੱਲੋਂ ਜਾਰੀ ਕੀਤਾ ਜਾਵੇਗਾ। ਇਥੇ ਇੱਕ ਕਲੱਬ ਵੀ ਤਿਆਰ ਕੀਤਾ ਜਾਵੇਗਾ। ਜਿਸ ਤੋਂ ਇੱਕਠਾ ਕੀਤਾ ਗਿਆ ਪੈਸਾ ਸਮਾਜ ਸੇਵਾ ਲਈ ਵਰਤਿਆ ਜਾਵੇਗਾ।

ਲੁਧਿਆਣਾ 'ਚ 80 ਕਰੋੜ ਰੁਪਏ ਦੀ ਲਾਗਤ ਨਾਲ ਬਣੇਗਾ ਸਪੋਰਟਸ ਪਾਰਕ

ਕੈਬਿਨੇਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਦੱਸਿਆ ਕਿ ਲੁਧਿਆਣਾ 'ਚ ਖਿਡਾਰੀਆਂ ਲਈ ਕਈ ਵੱਡਾ ਸਪੋਰਟਸ ਪਾਰਕ ਨਹੀਂ ਹੈ। ਜਿਸ ਦੇ ਮੱਦੇਨਜ਼ਰ ਹੁਣ ਪੁਰਾਣੇ ਖੇਡ ਮੈਦਾਨਾਂ ਨੂੰ ਠੀਕ ਕਰਨ ਦੇ ਨਾਲ-ਨਾਲ ਸਪੋਰਟਸ ਪਾਰਕ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਸਬੰਧੀ ਉਨ੍ਹਾਂ ਵੱਲੋਂ ਖਿਡਾਰੀਆਂ ਨਾਲ ਵਿਸ਼ੇਸ਼ ਤੌਰ ਤੇ ਬੈਠਕ ਕੀਤੀ ਗਈ ਹੈ ਤਾਂ ਜੋ ਉਹ ਆਪਣੇ ਸੁਝਾਅ ਦੇ ਸਕਣ ਤੇ ਚੰਗਾ ਸਪੋਰਸਟ ਪਾਰਕ ਤਿਆਰ ਕੀਤਾ ਜਾ ਸਕੇ। ਉਨ੍ਹਾਂ ਆਖਿਆ ਕਿ ਜਲਦ ਹੀ ਇਸ ਟੈਂਡਰ ਜਾਰੀ ਕੀਤੇ ਜਾਣਗੇ। ਉਨ੍ਹਾਂ ਪੰਜਾਬ ਸਰਕਾਰ ਵੱਲੋਂ ਖਿਡਾਰੀਆਂ ਨੂੰ ਕੌਮਾਂਤਰੀ ਪੱਧਰ 'ਤੇ ਸਪੋਰਟਸ ਸੁਵਿਧਾਵਾਂ ਉਪਲੱਬਧ ਕਰਵਾਉਣ ਦਾ ਭਰੋਸਾ ਦਿੱਤਾ।

ABOUT THE AUTHOR

...view details