ਪੰਜਾਬ

punjab

ETV Bharat / city

ਲੁਧਿਆਣਾ ’ਚ ਐੱਸਟੀਐੱਫ ਨੇ 2 ਨਸ਼ਾ ਤਸਕਰਾਂ ਨੂੰ ਕੀਤਾ ਕਾਬੂ - ਲੁਧਿਆਣਾ ਦੇ ਐੱਸਟੀਐੱਫ ਨੇ ਦੋ ਨਸ਼ਾ ਤਸਕਰਾਂ ਨੂੰ ਕੀਤਾ ਕਾਬੂ

ਲੁਧਿਆਣਾ ਸ਼ਹਿਰ ਦੀ ਪੁਲਿਸ ਨੂੰ ਉਸ ਸਮੇਂ ਵੱਡੀ ਸਫ਼ਲਤਾ ਪ੍ਰਾਪਤ ਹੋਈ, ਜਦੋਂ ਇੱਕ ਗੁਪਤ ਸੂਚਨਾ ਦੇ ਅਧਾਰ 'ਤੇ ਕੀਤੀ ਛਾਪੇਮਾਰੀ ਦੌਰਾਨ ਤਿੰਨ ਦੋਸ਼ੀਆਂ ਨੂੰ ਰੋਕਿਆ ਗਿਆ। ਜਿਨ੍ਹਾਂ ਵਿਚੋਂ ਇੱਕ ਮੌਕੇ ਤੋਂ ਫ਼ਰਾਰ ਹੋ ਗਿਆ ਅਤੇ ਦੋ ਨੂੰ ਪੁਲਿਸ ਨੇ ਹਿਰਾਸਤ ਵਿੱਚ ਲਿਆ।

ਲੁਧਿਆਣਾ ’ਚ ਐੱਸਟੀਐੱਫ ਨੇ 2 ਨਸ਼ਾ ਤਸਕਰਾਂ ਨੂੰ ਕੀਤਾ ਕਾਬੂ
ਲੁਧਿਆਣਾ ’ਚ ਐੱਸਟੀਐੱਫ ਨੇ 2 ਨਸ਼ਾ ਤਸਕਰਾਂ ਨੂੰ ਕੀਤਾ ਕਾਬੂ

By

Published : Dec 31, 2021, 7:52 PM IST

ਲੁਧਿਆਣਾ: ਜ਼ਿਲ੍ਹੇ ਦੀ ਪੁਲਿਸ ਨੂੰ ਉਸ ਸਮੇਂ ਵੱਡੀ ਸਫ਼ਲਤਾ ਪ੍ਰਾਪਤ ਹੋਈ, ਜਦੋਂ ਇੱਕ ਗੁਪਤ ਸੂਚਨਾ ਦੇ ਅਧਾਰ 'ਤੇ ਕੀਤੀ ਛਾਪੇਮਾਰੀ ਦੌਰਾਨ ਤਿੰਨ ਦੋਸ਼ੀਆਂ ਨੂੰ ਰੋਕਿਆ ਗਿਆ। ਜਿਨ੍ਹਾਂ ਵਿਚੋਂ ਇੱਕ ਮੌਕੇ ਤੋਂ ਫ਼ਰਾਰ ਹੋ ਗਿਆ ਅਤੇ ਦੋ ਨੂੰ ਪੁਲਿਸ ਨੇ ਹਿਰਾਸਤ ਵਿੱਚ ਲਿਆ, ਤਾਂ ਉਨ੍ਹਾਂ ਦੇ ਕੋਲ ਭਾਰੀ ਮਾਤਰਾ ਵਿੱਚ ਹੈਰੋਇਨ ਬਰਾਮਦ ਹੋਈ।

ਜਿਸ ਬਾਰੇ ਜਾਣਕਾਰੀ ਦਿੰਦੇ ਹੋਏ ਲੁਧਿਆਣਾ ਐੱਸਟੀਐੱਫ(Ludhiana STF) ਇੰਚਾਰਜ ਹਰਬੰਸ ਸਿੰਘ ਨੇ ਦੱਸਿਆ ਕਿ ਸਾਨੂੰ ਸੂਚਨਾ ਮਿਲੀ ਸੀ ਕਿ ਗੁਰਜੀਤ ਸਿੰਘ, ਬਲਜੀਤ ਸਿੰਘ ਅਤੇ ਇੱਕ ਔਰਤ ਅਮਰਜੀਤ ਸਿੰਘ ਬਹੁਤ ਸਮੇਂ ਤੋਂ ਹੈਰੋਇਨ ਵੇਚਣ ਦਾ ਕੰਮ ਕਰਦੇ ਸਨ।

ਲੁਧਿਆਣਾ ’ਚ ਐੱਸਟੀਐੱਫ ਨੇ 2 ਨਸ਼ਾ ਤਸਕਰਾਂ ਨੂੰ ਕੀਤਾ ਕਾਬੂ

ਜਿਸ ਤਹਿਤ ਉਹਨਾਂ ਨੂੰ ਸੂਚਨਾ ਮਿਲੀ ਸੀ ਕਿ ਅੱਜ ਔਰਤ ਦੇ ਘਰ ਉਹਨਾਂ ਦੋਨਾਂ ਨੇ ਨਸ਼ਾ ਸਪਲਾਈ ਕਰਨ ਜਾਣਾ ਹੈ। ਉਹਨਾਂ ਦੀ ਪੁਲਿਸ ਪਾਰਟੀ ਨੇ ਨਸ਼ਾ ਤਸਕਰਾਂ ਨੂੰ ਮੌਕੇ ਉਤੇ ਕਾਬੂ ਕਰ ਲਿਆ।

ਮਹਿਲਾ ਅਤੇ ਇੱਕ ਵਿਅਕਤੀ ਕੋਲੋਂ ਤਲਾਸ਼ੀ ਲੈਣ 'ਤੇ ਇੱਕ ਕਿਲੋ 700 ਗ੍ਰਾਮ ਹੈਰੋਇਨ ਬਰਾਮਦ ਹੋਈ। ਉਨ੍ਹਾਂ ਨੇ ਕਿਹਾ ਕਿ ਇਹਨਾਂ ਉਪਰ ਪਹਿਲਾਂ ਵੀ ਇੱਕ ਦਰਜਨ ਤੋਂ ਜ਼ਿਆਦਾ ਪਰਚੇ ਦਰਜ ਹਨ।

ਇਹ ਵੀ ਪੜ੍ਹੋ:ਵਿਆਹ ਦਾ ਝਾਂਸਾ ਦੇ ਕੇ ਤਲਾਕਸ਼ੁਦਾ ਮਹਿਲਾਵਾਂ ਨਾਲ ਕਰਦੇ ਸੀ ਠੱਗੀ, 2 ਗ੍ਰਿਫ਼ਤਾਰ

ABOUT THE AUTHOR

...view details