ਲੁਧਿਆਣਾ: ਸਪੈਸ਼ਲ ਟਾਸਕ ਫ਼ੋਰਸ ਦੀ ਟੀਮ ਨੂੰ ਇੱਕ ਵੱਡੀ ਕਾਮਯਾਬੀ ਹਾਸਲ ਹੋਈ ਹੈ। ਐੱਸ.ਟੀ.ਐੱਫ. ਦੀ ਟੀਮ ਨੇ ਸ਼ੁੱਕਰਵਾਰ ਨੂੰ ਫ਼ਿਰੋਜ਼ਪੁਰ ਰੇਂਜ ਤੋਂ 4 ਕਿੱਲੋ 510 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।
ਇਸ ਨਸ਼ੇ ਦੀ ਖੇਪ ਦੀ ਕੌਮਾਂਤਰੀ ਕੀਮਤ ਲਗਭਗ 22 ਕਰੋੜ ਰੁਪਏ ਦੱਸੀ ਜਾ ਰਹੀ ਹੈ। ਐੱਸ.ਟੀ.ਐੱਫ. ਦੇ ਏ.ਆਈ.ਜੀ. ਸਨੇਹਦੀਪ ਸ਼ਰਮਾ ਨੇ ਪ੍ਰੈੱਸ ਕਾਨਫ਼ਰੰਸ ਕਰਦਿਆਂ ਜਾਣਕਾਰੀ ਦਿੱਤੀ ਕਿ ਫਿਰੋਜ਼ਪੁਰ ਰੇਂਜ 'ਤੇ ਭਾਰਤ-ਪਾਕਿਸਤਾਨ ਸਰਹੱਦ ਤੇ ਗੁਪਤ ਸੂਚਨਾ ਦੇ ਆਧਾਰ 'ਤੇ ਕੀਤੀ ਗਈ ਛਾਪੇਮਾਰੀ ਦੇ ਦੌਰਾਨ 4 ਕਿੱਲੋ 512 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ।