ਪੰਜਾਬ

punjab

ETV Bharat / city

ਟ੍ਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ ਬੱਸਾਂ 'ਤੇ ਚੱਲਿਆ ਪੁਲਿਸ ਦਾ ਡੰਡਾ - Traffic Police

ਆਏ ਦਿਨ ਲੋਕਾਂ ਵੱਲੋਂ ਟ੍ਰੈਫ਼ਿਕ ਨਿਯਮਾਂ ਦੀ ਉਲੰਘਣਾ ਕੀਤੇ ਜਾਣ ਦੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ। ਰੋਜ਼ਾਨਾਂ ਲੱਖਾਂ ਦੀ ਗਿਣਤੀ ਵਿੱਚ ਲੋਕ ਬੱਸਾਂ ਵਿੱਚ ਸਫ਼ਰ ਕਰਦੇ ਹਨ ਪਰ ਨਿਜੀ ਬੱਸ ਕੰਪਨੀਆਂ ਵੱਲੋਂ ਮੁਸਾਫ਼ਰਾਂ ਦੀ ਜਾਨ ਦੀ ਪਰਵਾਹ ਨਾ ਕਰਦੇ ਹੋਏ ਟ੍ਰੈਫ਼ਿਕ ਦੇ ਨਿਯਮਾਂ ਦੀ ਲਗਾਤਾਰ ਉਲੰਘਣਾ ਕੀਤੀ ਜਾ ਰਹੀ ਹੈ। ਜਿਸ 'ਤੇ ਸੂਬਾ ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ।

ਟ੍ਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੀ ਬੱਸਾਂ 'ਤੇ ਸਖ਼ਤ ਕਾਰਵਾਈ

By

Published : Mar 25, 2019, 10:03 AM IST

ਲੁਧਿਆਣਾ : ਸ਼ਹਿਰ ਵਿੱਚ ਨਿਜੀ ਕੰਪਨੀਆਂ ਦੀਆਂ ਕਈ ਬੱਸਾਂ ਵੱਲੋਂ ਟ੍ਰੈਫ਼ਿਕ ਨਿਯਮਾਂ ਦੀ ਉਲੰਘਣਾ ਕੀਤੀ ਜਾ ਰਹੀ ਹੈ। ਬੱਸ ਚਾਲਕ ਅਤੇ ਕੰਡਕਟਰ ਮੁਸਾਫ਼ਰਾਂ ਦੀ ਸੁਰੱਖਿਆ ਅਤੇ ਜਾਨ ਦੀ ਪਰਵਾਹ ਕੀਤੇ ਬਗੈਰ ਬੱਸ ਦੀ ਸਮਰੱਥਾ ਨਾਲੋਂ ਵੱਧ ਸਵਾਰੀਆਂ ਬੱਸ ਵਿੱਚ ਬਿਠਾ ਦਿੰਦੇ ਹਨ। ਜਿਸ ਨਾਲ ਜਾਨ ਮਾਲ ਦਾ ਨੁਕਸਾਨ ਹੋ ਸਕਦਾ ਹੈ। ਇਸ ਤੋਂ ਇਲਾਵਾ ਕਈ ਬੱਸ ਚਾਲਕਾਂ ਵੱਲੋਂ ਮੁਸਾਫ਼ਰਾਂ ਨੂੰ ਬੱਸ ਦੀ ਛੱਤ ਉੱਤੇ ਬਿਠਾ ਦਿੱਤਾ ਜਾਂਦਾ ਹੈ ਜੋ ਕਿ ਬੇਹਦ ਖ਼ਤਰਨਾਕ ਹੈ। ਨਿਜੀ ਕੰਪਨੀਆਂ ਦੀਆਂਕਈ ਬੱਸਾਂ ਵਿੱਚ ਟ੍ਰੈਫ਼ਿਕ ਨਿਯਮਾਂ ਨੂੰ ਅਣਗੌਲਿਆਂਕਰਦੀਆਂ ਹਨ।

ਟ੍ਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੀ ਬੱਸਾਂ 'ਤੇ ਸਖ਼ਤ ਕਾਰਵਾਈ

ਇਸ ਮਾਮਲੇ ਵਿੱਚ ਸਖ਼ਤੀ ਵਰਤਦੇ ਹੋਏ ਸ਼ਹਿਰ ਦੀ ਟ੍ਰੈਫ਼ਿਕ ਪੁਲਿਸ ਨੇ ਕਈ ਬੱਸਾਂ ਦੇ ਚਾਲਾਨ ਕੱਟੇ। ਸ਼ਹਿਰ ਦੇ ਭਾਰਤ ਨਗਰ ਚੌਂਕ ਉੱਤੇ ਤਾਇਨਾਤ ਏ.ਐਸ.ਆਈ ਬਲਦੇਵ ਸਿੰਘ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਦੋ ਬੱਸਾਂ ਦੇ ਚਾਲਾਨ ਕੀਤੇ ਗਏ ਹਨ। ਉਨ੍ਹਾਂ ਨੂੰ ਇਹ ਜਾਣਕਾਰੀ ਮਿਲੀ ਹੈ ਕਿ ਹੋਰਨਾਂ ਥਾਵਾਂ ਉੱਤੇ ਵੀ ਉਨ੍ਹਾਂ ਦੀ ਟੀਮ ਨੇ ਟ੍ਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੀ ਬੱਸਾਂ ਦੇ ਚਾਲਾਨ ਕੀਤੇ ਹਨ ਤਾਂ ਜੋ ਕੋਈ ਵੀ ਟ੍ਰੈਫ਼ਿਕ ਨਿਯਮਾਂ ਦੀ ਅਣਗਹਿਲੀ ਨਾ ਕਰੇ। ਨਿਜੀ ਕੰਪਨੀਆਂ ਵੱਲੋਂ ਮੁਸਾਫ਼ਰਾਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਿਆ ਜਾਵੇ।

ABOUT THE AUTHOR

...view details