ਲੁਧਿਆਣਾ: ਲੁਧਿਆਣਾ ਵਿੱਚ ਇੱਕ 79 ਸਾਲ ਦੇ ਬਜ਼ੁਰਗ ਵੱਲੋਂ ਖ਼ੁਦਕੁਸ਼ੀ ਕਰ ਲਈ ਗਈ ਜੋ ਕਿ ਇੱਕ ਫੈਕਟਰੀ ਦੇ ਬਾਹਰ ਸੁਰੱਖਿਆ ਮੁਲਾਜ਼ਮ ਵਜੋਂ ਡਿਊਟੀ ਕਰਦਾ ਸੀ। ਉਸ ਨੇ ਫਾਹਾ ਲੈ ਕੇ ਆਪਣੀ ਜਾਨ ਦੇ ਦਿੱਤੀ, ਜਿਸ ਨੂੰ ਲੈ ਕੇ ਬਜ਼ੁਰਗ ਦੇ ਪਰਿਵਾਰ ਵੱਲੋਂ ਹੰਗਾਮਾ ਕੀਤਾ ਗਿਆ।
ਖ਼ੁਦਕੁਸ਼ੀ ਕਰਨ ਵਾਲੇ ਬਜ਼ੁਰਗ ਦੀ ਧੀ ਦਾ ਕਹਿਣਾ ਹੈ ਕਿ ਉਸ ਦੇ ਪਿਤਾ ਉੱਤੇ ਫੈਕਟਰੀ ਮਾਲਕਾਂ ਵੱਲੋਂ ਦਬਾਅ ਬਣਾਇਆ ਜਾ ਰਿਹਾ ਸੀ ਜਿਸ ਕਰ ਕੇ ਉਸ ਨੂੰ ਇਹ ਕਦਮ ਚੁੱਕਣ ਲਈ ਮਜ਼ਬੂਰ ਹੋਣਾ ਪਿਆ ਹੈ।
ਬਜ਼ੁਰਗ ਦੀ ਖ਼ੁਦਕੁਸੀ 'ਤੇ ਹੰਗਾਮਾ ਮ੍ਰਿਤਕ ਬਜ਼ੁਰਗ ਰਾਮ ਬਹਾਦਰ ਦੀ ਧੀ ਨੇ ਦੱਸਿਆ ਕਿ ਉਨ੍ਹਾਂ ਦੇ ਪਿਤਾ ਬੀਤੇ ਕਈ ਸਾਲਾਂ ਤੋਂ ਇੱਥੇ ਕੰਮ ਕਰ ਰਹੇ ਸਨ ਪਰ ਲਗਾਤਾਰ ਫੈਕਟਰੀ ਦੇ ਮਾਲਕ ਉਹਨਾਂ ਨੂੰ ਫੈਕਟਰੀ ਤੋਂ ਕੱਢਣ ਦੀਆਂ ਧਮਕੀਆਂ ਦੇ ਰਹੇ ਸਨ ।
ਉਸ ਨੇ ਦੱਸਿਆ ਕਿ ਕਈ ਵਾਰ ਇਹ ਉਹ ਪਹਿਲਾਂ ਕਹਿ ਚੁੱਕੇ ਸਨ ਕਿ ਉਹ ਖ਼ੁਦ ਨੂੰ ਖਤਮ ਕਰ ਲੈਣਗੇ ਪਰ ਅੱਜ ਉਨ੍ਹਾਂ ਨੇ ਖੁਦਕੁਸ਼ੀ ਕਰ ਲਈ ਜਿਸ ਲਈ ਫੈਕਟਰੀ ਦੇ ਮਾਲਕ ਅਤੇ ਉਨ੍ਹਾਂ ਦੇ ਬੇਟੇ ਜਿੰਮੇਵਾਰ ਹਨ ਜਿਨ੍ਹਾਂ ਨੇ ਆਪਣੇ ਬਜ਼ੁਰਗ ਪਿਤਾ ਨੂੰ ਨਹੀਂ ਰੱਖਿਆ।
ਦੂਜੇ ਪਾਸੇ ਥਾਣਾ ਡਵੀਜ਼ਨ ਨੰਬਰ 8 ਦੇ ਐੱਸ ਐੱਚ ਓ ਜਰਨੈਲ ਸਿੰਘ ਨੇ ਦੱਸਿਆ ਕਿ ਬਜ਼ੁਰਗ ਵੱਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕੀਤੀ ਗਈ ਹੈ ਅਤੇ ਪਰਿਵਾਰ ਨੇ ਜੋ ਇਲਜ਼ਾਮ ਲਾਏ ਨੇ ਫਿਲਹਾਲ ਉਸ ਬਾਰੇ ਉਨ੍ਹਾਂ ਨੂੰ ਜਾਣਕਾਰੀ ਨਹੀਂ ਪਰ ਉਹ ਇਸ ਮਾਮਲੇ ਦੀ ਤਫ਼ਤੀਸ਼ ਕਰਨਗੇ ਅਤੇ ਪਰਿਵਾਰ ਦੇ ਇਲਜ਼ਾਮਾਂ ਦੇ ਅਧਾਰ ਉੱਤੇ ਕਾਰਵਾਈ