ਲੁਧਿਆਣਾ: ਭਾਜਪਾ ਤੋਂ ਅਕਾਲੀ ਦਲ(BJP to Akali Dal) 'ਚ ਸ਼ਾਮਿਲ ਹੋਏ ਅਨਿਲ ਜੋਸ਼ੀ(Anil Joshi) ਨੇ ਲੁਧਿਆਣਾ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਾਡੀ ਸਰਕਾਰ ਬਣਨ 'ਤੇ ਮੁੱਖ ਮੰਤਰੀ ਸਾਡੇ ਪ੍ਰਧਾਨ ਸੁਖਬੀਰ ਬਾਦਲ (President Sukhbir Badal) ਹੋਣਗੇ।
ਇਸ ਦੌਰਾਨ ਜਦੋਂ ਉਨ੍ਹਾਂ ਨੂੰ ਖੇਤੀ ਕਾਨੂੰਨ(Agricultural law) ਵਾਪਸ ਲੈਣ ਸੰਬੰਧੀ ਸਵਾਲ ਪੁੱਛਿਆ ਗਿਆ ਤਾਂ ਅਨਿਲ ਜੋਸ਼ੀ ਨੇ ਕਿਹਾ ਕਿ ਜਦੋਂ ਮੈਂ ਕਿਹਾ ਸੀ, ਤਾਂ ਉਦੋਂ ਮੈਨੂੰ ਪਾਰਟੀ ਤੋਂ ਬਾਹਰ ਕੱਢ ਦਿੱਤਾ ਸੀ।
ਹੁਣ ਪ੍ਰਧਾਨ ਮੰਤਰੀ ਮੋਦੀ ਨੇ ਕਾਨੂੰਨ ਵਾਪਸ ਲੈ ਲਏ ਨੇ ਤਾਂ ਹੁਣ ਭਾਜਪਾ ਨਰਿੰਦਰ ਮੋਦੀ(BJP Narendra Modi) ਨੂੰ ਵੀ ਪਾਰਟੀ ਚੋਂ ਬਾਹਰ ਕੱਢੇ। ਉਨ੍ਹਾਂ ਕਿਹਾ ਕਿ ਹੁਣ ਭਾਜਪਾ ਨੂੰ ਕੋਈ ਵੀ ਪਸੰਦ ਨਹੀਂ ਕਰੇਗਾ। ਕਿਉਂਕਿ ਕਿਸਾਨ ਅੰਦੋਲਨ(Peasant movement) ਦੇ ਦੌਰਾਨ ਵੱਡੀ ਗਿਣਤੀ 'ਚ ਕਿਸਾਨ ਸ਼ਹੀਦ ਹੋਏ ਹਨ। ਉਦੋਂ ਭਾਜਪਾ ਦੇ ਲੀਡਰ ਕਵਿਤਾਵਾਂ ਗਾ ਗਾ ਕੇ ਖੇਤੀ ਕਾਨੂੰਨ ਦੀ ਹਮਾਇਤ ਕਰਦੇ ਸਨ।