ਸਹੁਰੇ ਪਰਿਵਾਰ ਤੋਂ ਤੰਗ ਆ ਕੇ ਵਿਅਕਤੀ ਨੇ ਲਿਆ ਫਾਹਾ, ਖੁਦਕੁਸ਼ੀ ਤੋਂ ਪਹਿਲਾਂ ਬਣਾਈ ਵੀਡੀਓ 'ਚ ਲਾਏ ਇਹ ਦੋਸ਼ - ਖੁਦਕੁਸ਼ੀ
ਲੁਧਿਆਣਾ ਵਿੱਚ ਇਕ ਸਖਸ਼ ਵੱਲੋਂ ਸਹੁਰੇ ਪਰਿਵਾਰ ਤੋਂ ਤੰਗ ਆ ਕੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਨੇ ਖੁਦਕੁਸ਼ੀ ਕਰਨ ਤੋਂ ਪਹਿਲਾਂ ਵੀਡੀਓ ਬਣਾਈ ਅਤੇ ਸੁਸਾਈਡ ਨੋਟ ਵਿੱਚ ਵੀ ਸਹੁਰਾ ਪਰਿਵਾਰ ਨੂੰ ਮੌਤ ਲਈ ਜ਼ਿੰਮੇਵਾਰ ਠਹਿਰਾਇਆ ਹੈ।
ਸਹੁਰੇ ਪਰਿਵਾਰ ਤੋਂ ਤੰਗ ਆ ਕੇ ਵਿਅਕਤੀ ਨੇ ਲਿਆ ਫਾਹਾ
ਲੁਧਿਆਣਾ:ਭਾਮੀਆਂ ਵਿੱਚ ਦੀਪਕ ਜੈਕਬ ਨਾ ਦੇ ਇਕ ਵਿਅਕਤੀ ਵੱਲੋਂ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਸ਼ਖਸ ਨੇ ਖੁਦਕੁਸ਼ੀ ਕਰਨ ਤੋਂ ਪਹਿਲਾਂ ਇਕ ਵੀਡੀਓ ਬਣਾਈ ਅਤੇ ਆਪਣੇ ਹੱਥਾਂ ਨਾਲ ਸੁਸਾਈਡ ਨੋਟ ਵੀ ਲਿਖਿਆ ਹੈ ਜਿਸ ਵਿਚ ਉਸ ਨੇ ਆਪਣੀ ਮੌਤ ਲਈ ਆਪਣੇ ਸਹੁਰਾ ਪਰਿਵਾਰ ਨੂੰ ਜ਼ਿੰਮੇਵਾਰ ਦੱਸਿਆ। ਮ੍ਰਿਤਕ ਵੀਡੀਓ ਵਿੱਚ ਕਹਿ ਰਿਹਾ ਹੈ ਕੇ ਇਸ ਵਿਚ ਮੇਰੇ ਪਰਿਵਾਰ ਦਾ ਕੋਈ ਕਸੂਰ ਨਹੀਂ ਹੈ ਪਰ ਮੇਰੇ ਸਹੁਰੇ ਪਰਿਵਾਰ ਵੱਲੋਂ ਮੇਰੀ ਬੇਟੀ ਮੇਰੇ ਤੋਂ ਖੋਹ ਲਈ ਗਈ ਹੈ ਜਿਸ ਕਰਕੇ ਉਨ੍ਹਾਂ ਨੂੰ ਨਾ ਛੱਡਿਆ ਜਾਵੇ।
ਮ੍ਰਿਤਕ ਨੇ ਸੁਸਾਈਡ ਨੋਟ ਵਿੱਚ ਵੀ ਆਪਣੀ ਪਤਨੀ, ਆਪਣੀ ਸੱਸ ਅਤੇ ਇਕ ਹੋਰ ਨੂੰ ਉਸ ਦੀ ਮੌਤ ਲਈ ਜ਼ਿੰਮੇਵਾਰ ਦੱਸਿਆ ਹੈ। ਦੀਪਕ ਨੇ ਫਾਹਾ ਲਾ ਕੇ ਖ਼ੁਦਕੁਸ਼ੀ ਕਰ ਲਈ ਹੈ। ਖੁਦਕੁਸ਼ੀ ਤੋਂ ਬਾਅਦ ਇਲਾਕੇ ਵਿੱਚ ਸਹਿਮ ਦਾ ਮਾਹੌਲ ਹੈ। ਇਹ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ। ਉਥੇ ਹੀ, ਪੁਲਿਸ ਇਸ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ। ਸੁਸਾਈਡ ਨੋਟ ਅਤੇ ਮ੍ਰਿਤਕ ਦੇ ਖੁਦਕੁਸ਼ੀ ਕਰਨ ਤੋਂ ਪਹਿਲਾਂ ਦੀ ਬਣਾਈ ਵੀਡੀਓ ਦੇ ਅਧਾਰ 'ਤੇ ਪੁਲਿਸ ਵੱਲੋਂ ਮ੍ਰਿਤਕ ਦੇ ਸਹੁਰੇ ਪਰਿਵਾਰ ਤੇ 306 ਦੇ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।
ਇਸ ਨੂੰ ਲੈ ਕੇ ਪੁਲਿਸ ਵੱਲੋਂ ਮ੍ਰਿਤਕ ਦੇ ਰਿਸ਼ਤੇਦਾਰਾਂ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀਆਂ ਹਨ। ਉਥੇ ਹੀ ਪੁਲਿਸ ਨੇ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਲੁਧਿਆਣਾ ਦੇ ਸਿਵਲ ਹਸਪਤਾਲ ਭੇਜ ਦਿੱਤਾ ਹੈ। ਦੀਪਕ ਆਪਣੀ ਬੇਟੀ ਨੂੰ ਬਹੁਤ ਪਿਆਰ ਕਰਦਾ ਸੀ ਅਤੇ ਉਸ ਦੀ ਪਤਨੀ ਸੁਮਨ ਬੇਟੀ ਨੂੰ ਆਪਣੇ ਪੇਕੇ ਨਾਲ ਲਗਾਈ ਸੀ ਜਿਸ ਕਰਕੇ ਉਹ ਕਾਫੀ ਪ੍ਰੇਸ਼ਾਨ ਵੀ ਰਹਿੰਦਾ ਸੀ।
ਇਹ ਵੀ ਪੜ੍ਹੋ: ਕੈਲਫੋਰਨੀਆ ਵਿੱਚ ਪੰਜਾਬੀ ਪਰਿਵਾਰ ਅਗਵਾ,ਗੰਨ ਪੁਆਇਟ ਉੱਤੇ ਅਣਪਛਾਤਿਆਂ ਨੇ ਕੀਤਾ ਅਗਵਾ
Last Updated : Oct 5, 2022, 10:16 AM IST